ਵਿਦਿਅਕ ਸੰਸਥਾਵਾਂ ਖ਼ਿਲਾਫ਼ ਮਾਨ ਸਰਕਾਰ ਸਖ਼ਤ, ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ 'ਤੇ ਹੋਵੇਗੀ ਕਾਰਵਾਈ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੀ ਆੜ ਵਿਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਅੱਜ ਇੱਥੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰਨ ਲਈ ਜ਼ਿੰਮੇਵਾਰ ਵਿਦਿਅਕ ਅਦਾਰਿਆਂ ਵਿਰੁੱਧ ਕੜੀ ਤੋਂ ਕੜੀ ਕਾਰਵਾਈ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਵਿਦਿਅਕ ਸੰਸਥਾ ਵੱਲੋਂ ਇੱਕ ਵੀ ਵਿਦਿਆਰਥੀ ਦੀ ਡਿਗਰੀ ਨਾ ਰੋਕੀ ਜਾਵੇ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਸਕੀਮ ਤਹਿਤ ਫੰਡਾਂ ਦੀ ਅਦਾਇਗੀ ਦਾ ਮਾਮਲਾ ਸੂਬਾ ਸਰਕਾਰ ਅਤੇ ਵਿਦਿਅਕ ਅਦਾਰਿਆਂ ਦਾ ਆਪਸੀ ਮਸਲਾ ਹੈ ਅਤੇ ਸਮਾਜ ਦੇ ਪੱਛੜੇ ਅਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਜਿਸ ਕਰਕੇ ਉਨ੍ਹਾਂ ਨੂੰ ਕਿਸੇ ਵੀ ਕੀਮਤ 'ਤੇ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਕੇ ਉਨ੍ਹਾਂ ਦਾ ਭਵਿੱਖ ਤਬਾਹ ਕਰਨ ਦਾ ਕੋਈ ਹੱਕ ਨਹੀਂ ਹੈ।
Honble government will take strict action against the educational institutions for stopping the degrees of scheduled caste students