ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

CM ਨੇ ਟਾਟਾ ਸਟੀਲ ਗਰੁੱਪ ਨੂੰ ਪਲਾਂਟ ਸਥਾਪਤ ਕਰਨ ਲਈ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ

CM ਨੇ ਟਾਟਾ ਸਟੀਲ ਗਰੁੱਪ ਨੂੰ ਪਲਾਂਟ ਸਥਾਪਤ ਕਰਨ ਲਈ ਜ਼ਮੀਨ ਦਾ ਅਲਾਟਮੈਂ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦੇ ਮਨਰੋਥ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਾਟਾ ਗਰੁੱਪ ਨੂੰ ਪਹਿਲੇ ਪੜਾਅ ਵਿੱਚ ਲੁਧਿਆਣਾ ਵਿਖੇ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਸਕਰੈਪ ਅਧਾਰਿਤ ਸਟੀਲ ਪਲਾਂਟ ਸਥਾਪਤ ਕਰਨ ਲਈ ਜ਼ਮੀਨ ਅਲਾਟਮੈਂਟ ਦਾ ਪੱਤਰ ਸੌਂਪਿਆ।
ਮੁੱਖ ਮੰਤਰੀ ਨੇ ਟਾਟਾ ਸਟੀਲ ਲਿਮਟਡ ਦੇ ਆਲਮੀ ਸੀਈਓ ਅਤੇ ਮੈਨੇਜਿੰਗ ਡਾਇਰੈਕਟਰ ਟੀ.ਵੀ. ਨਰੇਂਦਰਨ ਦੀ ਅਗਵਾਈ ਵਿੱਚ ਵਫ਼ਦ ਨਾਲ ਮੁਲਾਕਾਤ ਦੌਰਾਨ ਕਿਹਾ ਹੈ ਕਿ ਅਸੀਂ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਦ੍ਰਿੜ ਵਚਨਬੱਧ ਹਾਂ ਅਤੇ ਟਾਟਾ ਗਰੁੱਪ ਦਾ ਨਿਵੇਸ਼ ਇਸ ਦਿਸ਼ਾ ਵਿੱਚ ਅਗਲੇਰਾ ਕਦਮ ਹੈ।
ਸੂਬੇ ਵਿੱਚ ਟਾਟਾ ਗਰੁੱਪ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਉਦਯੋਗਿਕ ਇਤਿਹਾਸ ਵਿੱਚ ਅੱਜ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਣ ਵਾਲਾ ਦਿਨ ਹੈ ਕਿਉਂਕਿ ਵਿਸ਼ਵ ਪੱਧਰ ਦੀ ਇਸ ਮੋਹਰੀ ਕੰਪਨੀ ਦਾ ਸੂਬੇ ਵਿੱਚ ਪਹਿਲਾ ਨਿਵੇਸ਼ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਸ ਵੱਡੇ ਉਦਯੋਗਿਕ ਸਮੂਹ ਵੱਲੋਂ ਇਹ ਨਿਵੇਸ਼ ਕਰਨ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਸੂਬੇ ਵਿੱਚ ਪਲਾਂਟ ਦੀ ਸਥਾਪਨਾ ਅਤੇ ਕਾਰਜਸ਼ੀਲ ਕਰਨ ਵਿਚ ਟਾਟਾ ਗਰੁੱਪ ਨੂੰ ਸੂਬਾ ਸਰਕਾਰ ਪੂਰਾ ਸਹਿਯੋਗ ਦੇਵੇਗੀ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਇਸ ਪ੍ਰੋਜੈਕਟ ਦਾ ਬਹੁਤ ਲਾਭ ਹੋਵੇਗਾ ਕਿਉਂਕਿ ਇਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਟਾਟਾ ਗਰੁੱਪ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਲਗਭਗ 2600 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਜਿਸ ਨਾਲ ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਹਾਈ-ਟੈਕ ਵੈਲੀ ਇੰਡਸਟਰੀਅਲ ਪਾਰਕ ਦੇ ਨਾਲ ਸਟੀਲ ਪਲਾਂਟ ਸਥਾਪਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਟਾਟਾ ਗਰੁੱਪ ਵੱਲੋਂ ਪੰਜਾਬ ਵਿੱਚ ਇਹ ਪਹਿਲਾ ਨਿਵੇਸ਼ ਹੈ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।

The CM handed over the land allotment letter to Tata Steel Group for setting up the plant


Popular Posts
Just Now