ਕੈਪਟਨ ਅਮਰਿੰਦਰ ਨੇ ਕਿਹਾ ‘ਕਾਂਗਰਸ ਪਾਰਟੀ ਦੀ ਇੰਨੀ ਮਾੜੀ ਹਾਲਤ ਹੋ ਚੁੱਕੀ ਹੈ ਕਿ ਹੁਣ ਕੋਈ ਵਾਪਸੀ ਨਹੀਂ ਲਗਦੀ’
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਦੀ ਇੰਨੀ ਤਬਾਹੀ ਹੋ ਚੁੱਕੀ ਹੈ, ਹੁਣ ਕੋਈ ਵਾਪਸੀ ਨਹੀਂ।
ਸਾਬਕਾ ਮੁੱਖ ਮੰਤਰੀ ਕੈਪਟਨ ਦਾ ਇਹ ਬਿਆਨ ਉਦੋਂ ਸਾਹਮਣੇ ਆਇਆ ਹੈ ਜਦੋਂ ਕਾਂਗਰਸ ਦੇ ਸੀਨੀਅਰ ਨੇਤਾ ਗੁਲਾਬ ਨਬੀ ਆਜ਼ਾਦ ਨੇ ਪਾਰਟੀ ‘ਤੇ ਚੋਣਾਂ ਦੇ ਨਾਂ ‘ਤੇ ਧੋਖਾਧੜੀ ਕਰਨ ਦਾ ਦੋਸ਼ ਲਗਾਉਂਦੇ ਹੋਏ ਪਾਰਟੀ ਛੱਡ ਦਿੱਤੀ ਸੀ। ਦੱਸ ਦੇਈਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਿਛਲੇ ਸਾਲ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਛੱਡ ਦਿੱਤੀ ਸੀ ਤੇ ਆਪਣੀ ਖੁਦ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾਈ।
ਕੈਪਟਨ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਜਦੋਂ ਤੁਸੀਂ ਗੁਲਾਮ ਨਬੀ ਆਜ਼ਾਦ ਵਰਗੇ ਨੇਤਾਵਾਂ ਨੂੰ ਬਰਕਰਾਰ ਨਹੀਂ ਰੱਖ ਸਕਦੇ ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਪਾਰਟੀ ਨਾਲ ਬਿਤਾਈ ਹੈ, ਤਾਂ ਤੁਹਾਡੇ ਕੰਮਕਾਜ ਅਤੇ ਤੁਹਾਡੇ ਸੀਨੀਅਰ ਅਤੇ ਤਜਰਬੇਕਾਰ ਨੇਤਾਵਾਂ ਨਾਲ ਪੇਸ਼ ਆਉਣ ਦੇ ਤਰੀਕੇ ਵਿੱਚ ਕੁਝ ਗੜਬੜ ਹੈ।
ਕੁਝ ਨੇਤਾਵਾਂ ਦੇ ਦਾਅਵਿਆਂ ‘ਤੇ ਸਵਾਲ ਚੁੱਕਦੇ ਹੋਏ ਕਿ ਪਾਰਟੀ ਨੇ ਗੁਲਾਬ ਨਬੀ ਆਜ਼ਾਦ ਨੂੰ ਇੰਨਾ ਕੁਝ ਦਿੱਤਾ ਹੈ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਇਕ ਪਰਸਪਰ ਪ੍ਰਕਿਰਿਆ ਹੈ। ਪਾਰਟੀ ਲੀਡਰਾਂ ਦੇ ਖੂਨ-ਪਸੀਨੇ ਅਤੇ ਮਿਹਨਤ ਨਾਲ ਬਣੀ ਹੈ। ਉਨ੍ਹਾਂ ਕਿਹਾ ਕਿ ਇਹ ਵਨ-ਮੈਨ ਸ਼ੋਅ ਨਹੀਂ ਹੋ ਸਕਦਾ।
Captain Amarinder said Congress partys condition is so bad that there is no way back now