ਨਹੀਂ ਖਤਮ ਹੋ ਰਿਹਾ ਪੰਜਾਬ ਦੀ ਕਾਂਗਰਸ 'ਚ ਕਾਟੋ ਕਲੇਸ਼, ਸੁਖਪਾਲ ਖਹਿਰਾ ਨੇ ਰਾਜਾ ਵੜਿੰਗ ਨੂੰ ਕਹਿ ਦਿੱਤੀ ਇਹ ਗੱਲ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਵਿਧਾਨ ਸਭਾ ਚੋਣਾਂ 'ਚ ਨਮੋਸ਼ੀ ਭਰੀ ਹਾਰ ਦੇ ਬਾਵਜੂਦ ਵੀ ਪੰਜਾਬ ਕਾਂਗਰਸ 'ਚ ਅੰਦੂਰਨੀ ਕਾਟੋ ਕਲੇਸ਼ ਖ਼ਤਮ ਨਹੀਂ ਹੋ ਰਿਹਾ ਹੈ। ਪੰਜਾਬ ਦੇ ਸਿਆਸੀ ਆਗੂ ਆਪਸ ਵਿਚ ਹੀ ਇਕ ਦੂਜੇ 'ਤੇ ਟਿੱਪਣੀਆਂ ਕਰ ਰਹੇ ਹਨ। ਇਸ ਦੌਰਾਨ ਹੁਣ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੇ ਰਵੱਈਏ 'ਤੇ ਸਵਾਲ ਚੁੱਕੇ ਹਨ। ਅੱਜ ਉਨ੍ਹਾਂ ਨੇ ਟਵੀਟ ਕਰਕੇ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਕਿ ਉਹ ਕਿਸੇ ਇੱਕ ਵਿਅਕਤੀ ਲਈ ਪਾਰਟੀ ਕੇਡਰ ਦੀ ਊਰਜਾ ਬਰਬਾਦ ਨਾ ਕਰਨ।
ਉਨ੍ਹਾਂ ਦਾ ਇਸ਼ਾਰਾ ਲੁਧਿਆਣਾ 'ਚ ਫੜੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲ ਸੀ ਜਿਸ ਦੀ ਗ੍ਰਿਫਤਾਰੀ ਖਿਲਾਫ਼ ਕਾਂਗਰਸ ਲੁਧਿਆਣਾ ਵਿਖੇ ਧਰਨਾ ਦੇ ਰਹੀ ਹੈ।
ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਹੈ, "ਕਿਸੇ ਲਈ ਪਾਰਟੀ ਦੇ ਕਾਡਰਾਂ ਦੀ ਊਰਜਾ ਨੂੰ ਬਰਬਾਦ ਨਾ ਕਰੋ ਕਿਉਂਕਿ ਪੰਜਾਬ ਦੇ ਬੇਅਦਬੀ, ਪਾਣੀ, ਐਲਐਸਡੀ ਆਦਿ ਵਰਗੇ ਬਹੁਤ ਸਾਰੇ ਭਖਦੇ ਮੁੱਦੇ ਹਨ, ਜਿਨ੍ਹਾਂ 'ਤੇ ਸਾਨੂੰ ਕੰਮ ਕਰਨਾ ਚਾਹੀਦਾ ਹੈ। ਮੇਰੇ 'ਤੇ ਕੇਸ ਦਰਜ ਹੋਇਆ ਪਰ ਭੁਲੱਥ ਵਾਲਿਆਂ ਨੇ ਮੇਰੇ 'ਤੇ ਵਿਸ਼ਵਾਸ ਕੀਤਾ ਤੇ ਮੈਨੂੰ ਵਿਧਾਨ ਸਭਾ ਲਈ ਵੋਟ ਦਿੱਤੀ। ਜੇਕਰ ਸਾਡਾ ਨੇਤਾ ਇਮਾਨਦਾਰ ਹੈ ਤਾਂ ਸਾਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।"

Kato Kalash in Punjab Congress is not ending Sukhpal Khaira said this to Raja Waring