ਬਿਜਲੀ ਬਿੱਲਾਂ 'ਤੇ ਬੋਲੇ ਰਾਘਵ ਚੱਢਾ, ਕਿਹਾ- ਪੰਜਾਬੀਆਂ ਦੇ ਬਿੱਲ ਜ਼ੀਰੋ 'ਤੇ ਆਉਣੇ ਹੋਏ ਸ਼ੁਰੂ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਇਸ ਵਾਅਦੇ ਨੂੰ ਨਿਭਾਉਂਦੇ ਹੋਏ ਸਰਕਾਰ ਨੇ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਕਰ ਦਿੱਤਾ। ਇਸ ਦੇ ਨਾਲ ਹੀ ਲੋਕਾਂ ਦੇ ਬਿਜਲੀ ਦੇ ਬਿੱਲ ਵੀ ਘੱਟ ਆਉਣੇ ਸ਼ੁਰੂ ਹੋ ਗਏ ਹਨ। ਇਹ ਜਾਣਕਾਰੀ ਖੁਦ ਸੰਸਦ ਮੈਂਬਰ ਰਾਘਵ ਚੱਢਾ ਨੇ ਦਿੱਤੀ ਹੈ। ਟਵਿਟਰ 'ਤੇ ਬਿਜਲੀ ਦਾ ਬਿੱਲ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਪੰਜਾਬੀਆਂ ਨੂੰ ਇਸ ਮਹੀਨੇ ਤੋਂ ਜ਼ੀਰੋ ਬਿਜਲੀ ਦੇ ਬਿੱਲ ਮਿਲਣੇ ਸ਼ੁਰੂ ਹੋ ਗਏ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵਾਨ ਮਾਨ ਜੀ ਨੇ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ 6 ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਪੂਰਾ ਕਰ ਦਿੱਤਾ। ਉਸਨੇ ਉਹੀ ਕੀਤਾ ਜੋ ਕਿਹਾ।

Speaking on the electricity bills Raghav Chadha said The bills of Punjabis are starting to come to zero