ਹਰਮਿੰਦਰ ਸਿੰਘ ਜੋਗੀਪੁਰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਚ ਨਿਯੁਕਤ
Lptv Bureau / Panjab
ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ
ਜਾਬ ਭਰ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ
ਨਿਯੁਕਤੀ ਤੋਂ ਬਾਅਦ ਹਰਮਿੰਦਰ ਸਿੰਘ ਜੋਗੀਪੁਰ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਾ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
ਪਾਰਟੀ ਵੱਲੋਂ ਉਨ੍ਹਾਂ ਦੀ ਨਿਯੁਕਤੀ ਨੂੰ ਪੰਥ, ਪੰਜਾਬ ਅਤੇ ਪੰਜਾਬੀਅਤ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਅਤੇ ਜ਼ਮੀਨੀ ਪੱਧਰ ਤੇ ਕੀਤੇ ਕੰਮਾਂ ਨਾਲ ਜੋੜਿਆ ਗਿਆ ਹੈ। ਨਿਯੁਕਤੀ ਤੇ ਪਟਿਆਲਾ ਸਮੇਤ ਪੰਜਾਬ ਭਰ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ।
Harminder singh jogipur appointed to the youth akali dal core committee