ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਸਿੱਖਿਆ ਬੋਰਡ ਦੇ 525 ਕੱਚੇ ਮੁਲਾਜ਼ਮਾਂ ਨੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਸਿੱਖਿਆ ਬੋਰਡ ਦੇ 525 ਕੱਚੇ ਮੁਲਾਜ਼ਮਾਂ ਨੇ ਰੈਗੂਲਰ ਕਰਨ ਦੀ ਮੰਗ ਨੂੰ ਲ


Lptv News / Panjab

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰੀਬ 525 ਕੱਚੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਕਰਨ ਦੀ ਗੱਲ ਸੀ

ਰੈਗੂਲਰ ਕਰਨ ਦੀ ਪ੍ਰਕਿਰਿਆ ਜਲਦ ਪੂਰੀ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ਼ ਕਰਮਚਾਰੀ ਯੂਨੀਅਨ ਵੱਲੋਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਅੱਗੇ ਰੋਸ ਰੈਲੀ ਕੀਤੀ ਗਈ। ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਤੇ ਮਾਮਲੇ ਨੂੰ ਲਟਕਾਉਣ ਦਾ ਦੋਸ਼ ਲਾਇਆ। ਯੂਨੀਅਨ ਦੇ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ 7 ਅਕਤੂਬਰ 2022 ਨੂੰ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ 8736 ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। 

ਇਸ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰੀਬ 525 ਕੱਚੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਕਰਨ ਦੀ ਗੱਲ ਸੀ। ਆਗੂਆਂ ਮੁਤਾਬਕ ਬੋਰਡ ਨੇ ਸਰਕਾਰੀ ਨੋਟੀਫਿਕੇਸ਼ਨ ਨੂੰ ਅਪਣਾਉਂਦਿਆਂ ਮੁਲਾਜ਼ਮਾਂ ਤੋਂ ਲੋੜੀਂਦੇ ਪ੍ਰੋਫਾਰਮੇ ਵੀ ਭਰਵਾਏ ਸਨ।

ਇਸ ਤੋਂ ਬਾਅਦ ਰੈਗੂਲਰ ਕਰਨ ਦੀ ਪ੍ਰਕਿਰਿਆ ਲਈ ਸੱਤ ਮੈਂਬਰੀ ਕਮੇਟੀ ਬਣਾਈ ਗਈ, ਪਰ ਕਮੇਟੀ ਦੀਆਂ ਮੀਟਿੰਗਾਂ ਦੇ ਬਾਵਜੂਦ ਮਾਮਲਾ ਅਜੇ ਤੱਕ ਕਿਸੇ ਨਤੀਜੇ ਤੇ ਨਹੀਂ ਪਹੁੰਚਿਆ। 

ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਕਿਹਾ ਕਿ ਯੂਨੀਅਨ ਵੱਲੋਂ ਸਿੱਖਿਆ ਮੰਤਰੀ, ਸਿੱਖਿਆ ਸਕੱਤਰ ਅਤੇ ਬੋਰਡ ਮੈਨੇਜਮੈਂਟ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ, ਪਰ ਮੁਲਾਜ਼ਮਾਂ ਦੀ ਮੰਗ ਦਾ ਹੱਲ ਨਹੀਂ ਹੋਇਆ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਜਲਦ ਪੂਰੀ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

525 contractual employees of the education board staged a protest demanding regularization


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now