21 ਅਗਸਤ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਸੁੱਚਾ ਸਿੰਘ ਛੋਟੇਪੁਰ ਦੀ ਅਪੀਲ

21 ਅਗਸਤ ਦੇ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਸੁੱਚਾ ਸਿੰਘ ਛੋਟੇਪੁਰ ਦੀ


Lptv News / Panjab

ਕਈ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਹਨ

21 ਅਗਸਤ ਦਾ ਪੰਜਾਬ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਰਕਾਰ ਦੀ ਕਥਿਤ ਕਾਰਵਾਈ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ 21 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ। 

ਛੋਟੇਪੁਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼ਾਂਤਮਈ ਧਰਨਾਕਾਰੀਆਂ ਤੇ ਕਥਿਤ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਦਿੱਤੇ ਬੰਦ ਦੇ ਸੱਦੇ ਨੂੰ ਪੰਥਕ ਜਥੇਬੰਦੀਆਂ, ਸਿਆਸੀ ਪਾਰਟੀਆਂ ਅਤੇ ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਲੋਕ ਇਕਜੁੱਟ ਹੋ ਕੇ ਸਮਰਥਨ ਦੇਣ। 

ਉਨ੍ਹਾਂ ਦਾਅਵਾ ਕੀਤਾ ਕਿ ਕਈ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ 15 ਅਗਸਤ ਨੂੰ ਹੋਏ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ, ਅੱਥਰੂ ਗੈਸ ਅਤੇ ਮਾਮਲੇ ਦਰਜ ਕਰਨ ਦੇ ਦੋਸ਼ ਵੀ ਲਗਾਏ। ਛੋਟੇਪੁਰ ਨੇ ਕਿਹਾ ਕਿ 21 ਅਗਸਤ ਦਾ ਪੰਜਾਬ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਰਕਾਰ ਦੀ ਕਥਿਤ ਕਾਰਵਾਈ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ

Sucha singh chhotepur s appeal to make the august 21 punjab bandh a success


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now