ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਇੱਕ ਕਿਲੋ ਸੋਨਾ ਗਾਇਬ ਕਰਨ ਦੇ ਦੋਸ਼ ਚ ਪਿਤਾ ਗ੍ਰਿਫ਼ਤਾਰ, ਪੁੱਤ ਦੀ ਸ਼ਿਕਾਇਤ ’ਤੇ ਕੇਸ ਦਰਜ

ਇੱਕ ਕਿਲੋ ਸੋਨਾ ਗਾਇਬ ਕਰਨ ਦੇ ਦੋਸ਼ ਚ ਪਿਤਾ ਗ੍ਰਿਫ਼ਤਾਰ, ਪੁੱਤ ਦੀ ਸ਼ਿ


Lptv News / Panjab

ਮੁਲਜ਼ਮ ਸ਼ਕਤੀ ਪ੍ਰਸ਼ਾਦ ਸਿੰਘੀ ਦਾ ਇੱਕ ਦਿਨ ਦਾ ਰਿਮਾਂਡ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ

ਡੇਢ ਮਹੀਨੇ ਤੱਕ ਟਾਲਮਟੋਲ ਕਰਨ ਤੋਂ ਬਾਅਦ ਜਦੋਂ ਦੋਵੇਂ ਸੋਨਾ ਕੱਢਣ ਗਏ ਤਾਂ ਉੱਥੇ ਸੋਨਾ ਮੌਜੂਦ ਨਹੀਂ ਸੀ

ਥਾਣਾ ਸਰਹਿੰਦ ਪੁਲਿਸ ਨੇ ਇੱਕ ਕਿਲੋ ਸੋਨਾ ਚੋਰੀ ਕਰਨ ਦੇ ਦੋਸ਼ ਹੇਠ ਪੁੱਤਰ ਦੀ ਸ਼ਿਕਾਇਤ ’ਤੇ ਉਸ ਦੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਸ਼ਕਤੀ ਪ੍ਰਸ਼ਾਦ ਸਿੰਘੀ ਦਾ ਇੱਕ ਦਿਨ ਦਾ ਰਿਮਾਂਡ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਥਾਣਾ ਸਰਹਿੰਦ ਦੇ ਐੱਸਐੱਚਓ ਅਸ਼ੋਕ ਕੁਮਾਰ ਮੁਤਾਬਕ ਰਵਿੰਦਰ ਸਿੰਘੀ ਨੇ ਸ਼ਿਕਾਇਤ ਦਿੱਤੀ ਕਿ ਉਸ ਨੇ ਆਪਣੇ ਬੱਚਿਆਂ ਦੇ ਵਿਆਹ ਲਈ ਅੱਧਾ ਕਿਲੋ 24 ਕੈਰਟ ਸੋਨੇ ਦਾ ਬਿਸਕੁਟ ਖਰੀਦਿਆ ਸੀ, ਜਦਕਿ ਉਸ ਦੀ ਪਤਨੀ ਨੇ ਵੀ ਪੁਰਾਣੇ ਗਹਿਣੇ ਦੇ ਕੇ ਅੱਧਾ ਕਿਲੋ ਸੋਨਾ ਬਿਸਕੁਟ ਦੇ ਰੂਪ ਵਿੱਚ ਤਿਆਰ ਕਰਵਾਇਆ ਸੀ। 

ਸ਼ਿਕਾਇਤਕਰਤਾ ਅਨੁਸਾਰ 2016 ਵਿੱਚ ਉਸ ਨੇ ਆਪਣੇ ਪਿਤਾ ਨਾਲ ਮਿਲ ਕੇ ਇੱਕ ਕਿਲੋ ਸੋਨਾ ਆਪਣੇ ਕਲੀਨਿਕ ਨਾਲ ਲੱਗਦੇ ਸਰਵਿਸ ਸਟੇਸ਼ਨ ਦੀ ਕੰਧ ਵਿੱਚ ਦੱਬ ਦਿੱਤਾ ਸੀ। ਇਸ ਬਾਰੇ ਉਸ ਦੇ ਪਿਤਾ ਤੋਂ ਇਲਾਵਾ ਕਿਸੇ ਹੋਰ ਨੂੰ ਜਾਣਕਾਰੀ ਨਹੀਂ ਸੀ। ਰਵਿੰਦਰ ਸਿੰਘੀ ਨੇ ਪੁਲਿਸ ਨੂੰ ਦੱਸਿਆ ਕਿ ਬਾਅਦ ਵਿੱਚ ਉਹ ਪਰਿਵਾਰ ਸਮੇਤ ਪਟਿਆਲਾ ਰਹਿਣ ਲੱਗ ਪਿਆ। ਜਦੋਂ ਉਸ ਨੂੰ ਆਰਥਿਕ ਲੋੜ ਪਈ ਤਾਂ ਉਸ ਨੇ ਪਿਤਾ ਨੂੰ ਕੰਧ ਵਿੱਚੋਂ ਸੋਨਾ ਕੱਢਣ ਲਈ ਕਿਹਾ। ਕਰੀਬ ਡੇਢ ਮਹੀਨੇ ਤੱਕ ਟਾਲਮਟੋਲ ਕਰਨ ਤੋਂ ਬਾਅਦ ਜਦੋਂ ਦੋਵੇਂ ਸੋਨਾ ਕੱਢਣ ਗਏ ਤਾਂ ਉੱਥੇ ਸੋਨਾ ਮੌਜੂਦ ਨਹੀਂ ਸੀ। 

ਸ਼ਿਕਾਇਤਕਰਤਾ ਨੇ ਆਪਣੇ ਪਿਤਾ ’ਤੇ ਸੋਨਾ ਚੋਰੀ ਕਰਨ ਦਾ ਸ਼ੱਕ ਜਤਾਇਆ। ਪੁਲਿਸ ਨੇ ਉਸ ਦੀ ਸ਼ਿਕਾਇਤ ਦੇ ਆਧਾਰ ’ਤੇ ਸ਼ਕਤੀ ਪ੍ਰਸ਼ਾਦ ਸਿੰਘੀ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਅਤੇ ਪੁੱਛਗਿੱਛ ਜਾਰੀ ਹੈ।

Father arrested for allegedly making one kilogram of gold disappear case registered on son s complaint


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now