ਪ੍ਰਵਾਸੀਆਂ ਵਿੱਚ ਵੱਡੀ ਕਟੌਤੀ ਦਾ Uber ਸੇਵਾਵਾਂ 'ਤੇ ਪੈ ਸਕਦਾ ਹੈ ਅਸਰ ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੰਤ ਪ੍ਰੇਮਾਨੰਦ ਮਹਾਰਾਜ ਦੀ ਸੁਰੱਖਿਆ ’ਤੇ ਉੱਠੇ ਸਵਾਲ, ਮੁੱਖ ਮੰਤਰੀ ਤੋਂ ਆਸ਼ਰਮ ਦੀ ਜਾਂਚ ਦੀ ਮੰਗ ਐਲਨ ਮਸਕ ਦਾ ਵੱਡਾ ਬਿਆਨ, ਕਿਹਾ- ਕਿਊਬੈਕ, ਅਲਬਰਟਾ ਤੇ ਸਸਕੈਚਵਨ ਨੂੰ ਕੈਨੇਡਾ ਤੋਂ ਵੱਖ ਹੋ ਜਾਣਾ ਚਾਹੀਦਾ ਰੂਸ ਦੇ ਹਵਾਈ ਹਮਲੇ ਵਿੱਚ ਯੂਕਰੇਨ ਦੇ ਕਈ ਸ਼ਹਿਰਾਂ ਵਿੱਚ ਘੱਟੋ-ਘੱਟ 19 ਲੋਕਾਂ ਦੀ ਮੌਤ; 60 ਤੋਂ ਵੱਧ ਜ਼ਖ਼ਮੀ ਐੱਮ.ਬੀ.ਐੱਸ. ਵੱਲੋਂ ਮੱਕਾ ਸਮਝੌਤਾ ਸਰਗਰਮ ਕੀਤੇ ਜਾਣ ਦੇ ਵਿਚਕਾਰ ਹੂਤੀਆਂ ਨੇ ਤੁਰਕੀ ਅਤੇ ਪਾਕਿਸਤਾਨ ਨੂੰ ਦਿੱਤੀ ਭਿਆਨਕ ਚੇਤਾਵਨੀ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 08-10-2026 ਗੈਂਗਸਟਰ ਨੈੱਟਵਰਕ ਨਾਲ ਜੁੜੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਪੰਜਾਬ ਪੁਲਿਸ ਨੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ! ਹੈਂਡ ਗ੍ਰੇਨੇਡ ਸਮੇਤ ISI ਨਾਲ ਜੁੜੇ 2 ਨੌਜਵਾਨ ਗ੍ਰਿਫ਼ਤਾਰ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਪੰਜਾਬੀ ਸੂਫੀ ਸਿੰਗਰ ਦੀ ਗੱਡੀ ਦਾ ਐਕਸੀਡੈਂਟ,

25 ਅਗਸਤ ਤੋਂ ਆਮ ਆਦਮੀ ਕਲੀਨਿਕਾਂ ਦੀਆਂ OPD ਸੇਵਾਵਾਂ ਬੰਦ ਕਰਨ ਦਾ ਐਲਾਨ

25 ਅਗਸਤ ਤੋਂ ਆਮ ਆਦਮੀ ਕਲੀਨਿਕਾਂ ਦੀਆਂ OPD ਸੇਵਾਵਾਂ ਬੰਦ ਕਰਨ ਦਾ ਐਲਾ


Lptv News / Panjab

ਮੰਗਾਂ ਲਾਗੂ ਨਾ ਹੋਣ ’ਤੇ ਮੁੜ ਹੜਤਾਲ ਦਾ ਐਲਾਨ ਕੀਤਾ ਹੈ

ਰੈਗੂਲਰ ਯੂਨੀਅਨਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਪੂਰੀ ਹਮਾਇਤ ਕੀਤੀ ਜਾਵੇਗੀ

ਆਮ ਆਦਮੀ ਕਲੀਨਿਕਾਂ ਚ ਸੇਵਾਵਾਂ ਨਿਭਾਅ ਰਹੇ ਸਿਹਤ ਕਾਮਿਆਂ ਨੇ ਆਪਣੀਆਂ ਮੰਗਾਂ ਲਾਗੂ ਨਾ ਹੋਣ ’ਤੇ ਮੁੜ ਹੜਤਾਲ ਦਾ ਐਲਾਨ ਕੀਤਾ ਹੈ। ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਸਬੰਧੀ ਸਪੱਸ਼ਟ ਕਾਰਵਾਈ ਨਾ ਕੀਤੀ ਗਈ ਤਾਂ 25 ਅਗਸਤ ਤੋਂ ਕਲੀਨਿਕਾਂ ਦੀਆਂ OPD ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀਆਂ ਜਾਣਗੀਆਂ। 

ਫਰੰਟ ਦੇ ਆਗੂਆਂ ਮੁਤਾਬਕ 27 ਜੁਲਾਈ ਦੀ ਹੜਤਾਲ ਤੋਂ ਬਾਅਦ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ। ਇਸ ਦੌਰਾਨ ਇਨਸੈਂਟਿਵ ਚ ਵਾਧਾ, ਮੈਡੀਕਲ ਲੀਵ ਦੀ ਸਹੂਲਤ, ਨੌਕਰੀ ਦੀ ਸੁਰੱਖਿਆ ਅਤੇ ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਖ਼ਤਮ ਕਰਕੇ ਕਰਮਚਾਰੀਆਂ ਨੂੰ ਸਿਹਤ ਵਿਭਾਗ ਅਧੀਨ ਠੇਕੇ ’ਤੇ ਲਿਆਉਣ ਸਬੰਧੀ ਭਰੋਸਾ ਦਿੱਤਾ ਗਿਆ ਸੀ। 

ਆਗੂਆਂ ਨੇ ਕਿਹਾ ਕਿ ਸਰਕਾਰ ਨੇ ਮੰਗਾਂ ਲਾਗੂ ਕਰਨ ਲਈ 15 ਦਿਨਾਂ ਦਾ ਸਮਾਂ ਮੰਗਿਆ ਸੀ, ਪਰ ਲਗਭਗ ਇੱਕ ਮਹੀਨਾ ਬੀਤਣ ਦੇ ਬਾਵਜੂਦ ਕਿਸੇ ਵੀ ਮੰਗ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਹ ਵੀ ਸਪੱਸ਼ਟ ਨਹੀਂ ਕੀਤਾ ਗਿਆ ਕਿ ਮੰਗਾਂ ਸਬੰਧੀ ਫਾਈਲ ਕਿਸ ਪੱਧਰ ’ਤੇ ਹੈ ਅਤੇ ਫ਼ੈਸਲਾ ਲੈਣ ਚ ਹੋਰ ਕਿੰਨਾ ਸਮਾਂ ਲੱਗੇਗਾ। 

ਸਾਂਝਾ ਫਰੰਟ ਨੇ ਸਰਕਾਰ ਨੂੰ ਪਹਿਲਾਂ ਹੋਈ ਸਹਿਮਤੀ ਮੁਤਾਬਕ ਮੰਗਾਂ ਤੁਰੰਤ ਲਾਗੂ ਕਰਨ ਦੀ ਅਪੀਲ ਕੀਤੀ ਹੈ। ਫਰੰਟ ਨੇ ਇਹ ਵੀ ਐਲਾਨ ਕੀਤਾ ਕਿ 27 ਅਗਸਤ ਨੂੰ ਕਮਿਊਨਿਟੀ ਹੈਲਥ ਅਫ਼ਸਰ ਯੂਨੀਅਨ, ਆਊਟਸੋਰਸਿੰਗ ਯੂਨੀਅਨ, ਫਾਰਮਾਸਿਸਟ ਐਸੋਸੀਏਸ਼ਨ ਅਤੇ ਹੋਰ ਰੈਗੂਲਰ ਯੂਨੀਅਨਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਪੂਰੀ ਹਮਾਇਤ ਕੀਤੀ ਜਾਵੇਗੀ।

Announcement to suspend opd services at aam aadmi clinics starting august 25


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now