ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਸ਼ੰਭੂ ਖਨੌਰੀ ਬਾਰਡਰ ਸਾਮਾਨ ਨੂੰ ਲੈ ਕੇ ਕਿਸਾਨਾਂ ਨੇ ਖੋਲ੍ਹਿਆ ਮੋਰਚਾ

ਸ਼ੰਭੂ ਖਨੌਰੀ ਬਾਰਡਰ ਸਾਮਾਨ ਨੂੰ ਲੈ ਕੇ ਕਿਸਾਨਾਂ ਨੇ ਖੋਲ੍ਹਿਆ ਮੋਰਚਾ


LPTV News / Ludhiana

ਸਰਕਾਰ ਦੇ ਖਿਲਾਫ਼ ਨਵਾਂ ਮੁਹਿੰਮ, ਜਗਰਾਓਂ ਪੁੱਲ ਤੇ ਲਾਏ ਪੋਸਟਰ

ਪਿੰਡਾਂ ਅਤੇ ਸ਼ਹਿਰਾਂ ਵਿੱਚ ਥਾਂ-ਥਾਂ ‘ਟਰੈਕਟਰ ਚੋਰੋ, ਸਾਡਾ ਸਾਮਾਨ ਮੋੜੋ’ ਦੇ ਨਾਅਰੇ ਵਾਲੇ ਪੋਸਟਰ ਲਾਏ ਜਾਣਗੇ

ਲੁਧਿਆਣਾ ਵਿੱਚ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਤੋਂ ਪੰਜਾਬ ਸਰਕਾਰ ਦੇ ਖਿਲਾਫ਼ ‘ਟਰੈਕਟਰ ਚੋਰੋ, ਸਾਡਾ ਸਾਮਾਨ ਮੋੜੋ’ ਮੁਹਿੰਮ ਸ਼ੁਰੂ ਕੀਤੀ ਗਈ। ਮੁਹਿੰਮ ਦੀ ਸ਼ੁਰੂਆਤ ਸਵੇਰੇ 10 ਵਜੇ ਜਗਰਾਓਂ ਪੁੱਲ ਤੋਂ ਕੀਤੀ ਗਈ। ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਅੰਦੋਲਨ ਦੌਰਾਨ ਜ਼ਬਤ ਕੀਤੇ ਗਏ ਟਰੈਕਟਰਾਂ ਅਤੇ ਹੋਰ ਸਾਮਾਨ ਦੇ ਮੁੱਦੇ ਨੂੰ ਲੈ ਕੇ ਸਰਕਾਰ ਨੂੰ ਘੇਰਨਗੇ। ਕਿਸਾਨ ਸੰਗਠਨਾਂ ਦਾ ਦੋਸ਼ ਹੈ ਕਿ ਬਾਰਡਰ ਤੇ ਅੰਦੋਲਨ ਦੌਰਾਨ ਉਨ੍ਹਾਂ ਦਾ ਸਾਮਾਨ ਜ਼ਬਤ ਕੀਤਾ ਗਿਆ ਸੀ, ਪਰ ਅਜੇ ਤੱਕ ਨਾ ਤਾਂ ਉਸ ਦਾ ਮੁਆਵਜ਼ਾ ਦਿੱਤਾ ਗਿਆ ਅਤੇ ਨਾ ਹੀ ਕਿਸੇ ਕਿਸਮ ਦੀ ਭਰਪਾਈ ਕੀਤੀ ਗਈ। 

ਇਸੇ ਦੇ ਵਿਰੋਧ ਵਿੱਚ ਮੋਰਚਾ ਪੋਸਟਰ ਮੁਹਿੰਮ ਸ਼ੁਰੂ ਕਰ ਰਿਹਾ ਹੈ। ਕਿਸਾਨ ਆਗੂ ਨੇ ਦੱਸਿਆ ਕਿ ਜਗਰਾਓਂ ਪੁੱਲ ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਮੂਰਤੀਆਂ ਕੋਲ ਪਹਿਲਾ ਪੋਸਟਰ ਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਬਾਅਦ ਪਿੰਡਾਂ ਅਤੇ ਸ਼ਹਿਰਾਂ ਵਿੱਚ ਥਾਂ-ਥਾਂ ‘ਟਰੈਕਟਰ ਚੋਰੋ, ਸਾਡਾ ਸਾਮਾਨ ਮੋੜੋ’ ਦੇ ਨਾਅਰੇ ਵਾਲੇ ਪੋਸਟਰ ਲਾਏ ਜਾਣਗੇ। ਕਿਸਾਨਾਂ ਦੀ ਮੰਗ ਹੈ ਕਿ ਅੰਦੋਲਨ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਅਤੇ ਜ਼ਬਤ ਕੀਤੇ ਗਏ ਟਰੈਕਟਰ ਅਤੇ ਹੋਰ ਸਾਮਾਨ ਜਲਦੀ ਵਾਪਸ ਕੀਤੇ ਜਾਣ।

Farmers Have Launched A Protest At The Shambhu And Khanauri Borders Regarding Their Supplies And Initiated A New Campaign Against The Government Posters Have Been Put Up At The Jagraon Bridge


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now