CM ਮਾਨ ਦਾ ਸਰਕਾਰੀ ਕਰਮਚਾਰੀਆਂ ਨੂੰ ਅਲਟੀਮੇਟਮ! ਹੜਤਾਲ ਖਤਮ ਕਰੋ ਤਾਂ ਹੀ ਗੱਲਬਾਤ ਹੋਵੇਗੀ
August 27, 2026 / punjab
LPTV Bureau /
Chandigarh
ਕਰਮਚਾਰੀ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ
ਸਰਕਾਰੀ ਕੰਮ-ਕਾਜ ਉੱਤੇ ਕਾਫ਼ੀ ਪ੍ਰਭਾਵ ਪੈ ਰਿਹਾ ਹੈ
ਪੰਜਾਬ ਵਿੱਚ ਅੱਜ ਲੱਖਾਂ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਰਹੇ ਹਨ। ਜਿਸ ਕਾਰਨ ਸਰਕਾਰੀ ਕੰਮ-ਕਾਜ ਉੱਤੇ ਕਾਫ਼ੀ ਪ੍ਰਭਾਵ ਪੈ ਰਿਹਾ ਹੈ। ਹਸਪਤਾਲਾਂ ਤੋਂ ਲੈ ਕੇ ਡੀਸੀ ਦਫ਼ਤਰ ਤੱਕ ਸਾਰੇ ਵਿਭਾਗਾਂ ਦੇ ਕਰਮਚਾਰੀ ਧਰਨੇ ਉੱਤੇ ਬੈਠੇ ਹੋਏ ਹਨ। ਹੁਣ ਇਸ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਕਰਮਚਾਰੀਆਂ ਨੂੰ ਅਲਟੀਮੇਟਮ ਦਿੱਤਾ ਹੈ।

ਹੜਤਾਲ ਖਤਮ ਕਰੋ ਤਾਂ ਹੀ ਗੱਲਬਾਤ ਹੋਵੇਗੀ
ਸੀ.ਐਮ. ਮਾਨ ਨੇ ਐਕਸ ਉੱਤੇ ਪੋਸਟ ਕਰਦਿਆਂ ਲਿਖਿਆ ਕਿ ਕਰਮਚਾਰੀ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ, ਅਸੀਂ ਉਹਨਾਂ ਦੀ ਹਰ ਜਾਇਜ਼ ਮੰਗ ਸੁਣਨ ਲਈ ਤਿਆਰ ਹਾਂ। ਪਰ ਗੱਲਬਾਤ ਅਤੇ ਹੜਤਾਲ ਇਕੱਠੇ ਨਹੀਂ ਚੱਲ ਸਕਦੀਆਂ। ਸਰਕਾਰ ਹਰ ਸਮੱਸਿਆ ਦਾ ਹੱਲ ਕੱਢਣ ਲਈ ਵਚਨਬੱਧ ਹੈ। ਪਰ ਗੱਲਬਾਤ ਤਾਂ ਹੀ ਹੋਵੇਗੀ ਜਦੋਂ ਹੜਤਾਲ ਖਤਮ ਹੋਵੇਗੀ।
CM Mann s Ultimatum To Government Employees End The Strike Only Then There Will Be Talks