ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆਉਣਗੇ, ਸੰਗਰੂਰ ਸੁਸਾਈਡ ਕੇਸ ਵਿੱਚ ਮੰਤਰੀ ਚੀਮਾ ਦਾ ਘਰ ਘੇਰੇਗੀ ਕਾਂਗਰਸ; ਅੰਬਿਕਾ ਸੋਨੀ ਨਾਲ ਵੀ ਕੀਤੀ ਮੁਲਾਕਾਤ ਕਿਉਂ ਵੇਖੋ ਅਕਸ਼ੈ ਕੁਮਾਰ-ਸੈਫ ਅਲੀ ਖਾਨ ਦੀ ਹੈਵਾਨ? ਇੱਥੇ ਪੜ੍ਹੋ ਪੂਰਾ ਰਿਵਿਊ: ਹੈਵਾਨ ਫਿਲਮ ਰਿਵਿਊ ਰੂਸ ਨੇ ਯੂਕਰੇਨ ਸੰਘਰਸ਼ ਖਤਮ ਕਰਨ ਲਈ ਭਾਰਤ ਦੇ ਸ਼ਾਂਤੀ ਯਤਨਾਂ ਦਾ ਸਮਰਥਨ ਕੀਤਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-09-2026 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ 12 ਸਤੰਬਰ ਨੂੰ ਲੱਗੇਗੀ ਲੋਕ ਅਦਾਲਤ, ਇਨ੍ਹਾਂ ਚਾਲਾਨਾਂ 'ਤੇ ਮਿਲ ਸਕਦੀ ਹੈ ਰਾਹਤ ਪਹਿਲਗਾਮ ਅੱਤਵਾਦੀ ਹਮਲੇ 'ਤੇ BRICS ਦਾ ਵੱਡਾ ਫੈਸਲਾ, ਰੂਸ-ਚੀਨ ਸਮੇਤ ਦੇਸ਼ਾਂ ਨੇ ਕੀਤੀ ਨਿੰਦਾ ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ

ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਭੱਜਾ ਮੈਡੀਕਲ ਕਰਵਾਉਣ ਹਸਪਤਾਲ ਲਿਆਂਦਾ, ਤਰਨਤਾਰਨ ਪੁਲਿਸ ਨੇ ਮੁੜ ਕੀਤਾ ਕਾਬੂ

ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਭੱਜਾ ਮੈਡੀਕਲ ਕਰਵਾਉਣ ਹਸਪਤਾਲ ਲਿਆਂਦਾ


Lptv Bureau / Panjab

ਤਿੰਨ ਸਾਲ ਪੁਰਾਣੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਪੀਓ ਹਥਕੜੀ ਵਿੱਚੋਂ ਹੱਥ ਕੱਢ ਕੇ ਫਰਾਰ

ਕਰਮਚਾਰੀ ਨੂੰ ਧੱਕਾ ਦਿੰਦਿਆਂ ਹਥਕੜੀ ਵਿੱਚੋਂ ਹੱਥ ਕੱਢ ਕੇ ਫਰਾਰ ਹੋ ਗਿਆ

ਤਿੰਨ ਸਾਲ ਪੁਰਾਣੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਪੀਓ ਹਥਕੜੀ ਵਿੱਚੋਂ ਹੱਥ ਕੱਢ ਕੇ ਉਸ ਵੇਲੇ ਫਰਾਰ ਹੋ ਗਿਆ, ਜਦੋਂ ਥਾਣਾ ਸਦਰ ਤਰਨਤਾਰਨ ਪੁਲਿਸ ਪਾਰਟੀ ਉਸ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਤਰਨਤਾਰਨ ਲੈ ਕੇ ਪੁੱਜੀ ਸੀ। ਹਾਲਾਂਕਿ ਕਰਮਚਾਰੀਆਂ ਨੇ ਉਕਤ ਮੁਲਜ਼ਮ ਨੂੰ ਦੁਬਾਰਾ ਕਾਬੂ ਕਰ ਲਿਆ। ਜਿਸ ਦੇ ਖਿਲਾਫ ਥਾਣਾ ਸਿਟੀ ਤਰਨਤਾਰਨ ਚ ਕੇਸ ਦਰਜ ਕਰਕੇ ਗ੍ਰਿਫਤਾਰੀ ਵੀ ਪਾ ਦਿੱਤੀ ਗਈ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਤਰਨਤਾਰਨ ਵਿਖੇ ਧਾਰਾ 379, 411, 413, 414, 489 ਆਈਪੀਸੀ ਦੇ ਤਹਿਤ 16 ਅਕਤੂਬਰ 2023 ਨੂੰ ਦਰਜ ਕੇਸ ਵਿਚ ਲੁੜੀਂਦੇ ਪੀਓ ਸੰਨੀ ਪੁੱਤਰ ਸਾਹਿਬ ਸਿੰਘ ਵਾਸੀ ਝੰਡੇਰ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਜਿਸ ਨੂੰ ਏਐੱਸਆਈ ਕੰਵਲਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਜਿਸ ਵਿਚ ਏਐੱਸਆਈ ਮਨਜੀਤ ਸਿੰਘ, ਪੀਐੱਚਜੀ ਕੁਲਵਿੰਦਰ ਸਿੰਘ ਸ਼ਾਮਲ ਸਨ, ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਤਰਨਤਾਰਨ ਲੈ ਕੇ ਗਈ। ਜਿੱਥੋਂ ਉਹ ਕਰਮਚਾਰੀ ਨੂੰ ਧੱਕਾ ਦਿੰਦਿਆਂ ਹਥਕੜੀ ਵਿੱਚੋਂ ਹੱਥ ਕੱਢ ਕੇ ਫਰਾਰ ਹੋ ਗਿਆ। 

ਹਾਲਾਂਕਿ ਪੁਲਿਸ ਕਰਮਚਾਰੀਆਂ ਨੇ ਉਸਦਾ ਪਿੱਛਾ ਕੀਤਾ ਤੇ ਦੁਬਾਰਾ ਕਾਬੂ ਕਰ ਲਿਆ। ਇਹ ਘਟਨਾ ਥਾਣਾ ਸਿਟੀ ਦੇ ਇਲਾਕੇ ਵਿਚ ਵਾਪਰੀ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੇ ਦੱਸਿਆ ਕਿ ਏਐੱਸਆਈ ਕੰਵਲਜੀਤ ਸਿੰਘ ਦੇ ਬਿਆਨਾਂ ਤੇ ਸੰਨੀ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਤੇ ਅਗਲੀ ਜਾਂਚ ਲਈ ਏਐੱਸਆਈ ਗੁਰਭੇਜ ਸਿੰਘ ਦੀ ਡਿਊਟੀ ਲਗਾਈ ਗਈ ਹੈ।

Accused brought to hospital for medical examination escapes by giving police the slip


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now