ਜਲੰਧਰ ਲੈਕਚਰਾਰ ਨੇਹਾ ਕਤਲ ਕਾਂਡ ਦੀ ਜਾਂਚ ਵਿੱਚ ਪੁਲਿਸ ਨੂੰ ਮੁਲਜ਼ਮ ਅਤੇ ਉਸਦੀ ਕਥਿਤ ਗਰਲਫ੍ਰੈਂਡ ਦੀ ਵਟਸਐਪ ਚੈਟ ਜਲੰਧਰ ਵਿੱਚ ਡੀ.ਸੀ. ਦਫ਼ਤਰ ਦੇ ਬਾਹਰ ਗਰਜੇ ਸਰਕਾਰੀ ਕਰਮਚਾਰੀ, ਸਰਕਾਰ ਨੂੰ ਦਿੱਤੀ ਚੇਤਾਵਨੀ CM ਮਾਨ ਦਾ ਸਰਕਾਰੀ ਕਰਮਚਾਰੀਆਂ ਨੂੰ ਅਲਟੀਮੇਟਮ! ਹੜਤਾਲ ਖਤਮ ਕਰੋ ਤਾਂ ਹੀ ਗੱਲਬਾਤ ਹੋਵੇਗੀ ਨੇਪਾਲ-ਤਿੱਬਤ ਸਰਹੱਦ 'ਤੇ ਇੱਕ ਵਿਸ਼ਾਲ ਗਲੇਸ਼ੀਅਰ ਢਹਿ ਣ ਕਾਰਨ ਉੱਤਰ-ਮੱਧ ਨੇਪਾਲ ਵਿੱਚ ਵਿਨਾਸ਼ਕਾਰੀ ਅਚਾਨਕ ਹੜ੍ਹ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 27-08-2026 ਸ਼ੰਭੂ ਖਨੌਰੀ ਬਾਰਡਰ ਸਾਮਾਨ ਨੂੰ ਲੈ ਕੇ ਕਿਸਾਨਾਂ ਨੇ ਖੋਲ੍ਹਿਆ ਮੋਰਚਾ ਭਾਜਪਾ-ਅਕਾਲੀ-ਦਲ-ਗਠਜੋੜ-ਪੰਜਾਬ-ਵਿੱਚ-ਆਖ਼ਿਰੀ-ਪੜਾਅ-ਤੇ:-ਭਾਜਪਾ-ਵੱਧ-ਸੀਟਾਂ-ਤੇ-ਲੜ-ਸਕਦੀ-ਚੋਣ,-ਸ਼ਿਅਦ-ਨੇ-ਪੇਂਡੂ-ਹਲਕਿਆਂ-ਦੀ-ਜ਼ਿਦ-ਛੱਡੀ ਆਈਆਈਟੀ ਦਿੱਲੀ ਦੇ ਵਿਦਿਆਰਥੀ ਦਾ ਦਿਹਾਂਤ ਦੁਖਦਾਈ, ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ - ਕੇਜਰੀਵਾਲ Dmch ਦੇ ਪੁਰਾਣੇ ਵਿਦਿਆਰਥੀ ਅਤੇ ਸਾਬਕਾ ਫੈਕਲਟੀ ਮੈਂਬਰ ਡਾ. ਰਾਜਿੰਦਰ ਕੁਮਾਰ ਬਾਂਸਲ ਨੂੰ Bfuhs ਦਾ ਵਾਈਸ ਚਾਂਸਲਰ ਨਿਯੁਕਤ ਕੀਤੇ ਜਾਣ ’ਤੇ ਵਧਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ

Three-hour-meetings-with-employe


Lptv Bureau / Panjab

ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰੋ

ਵਰਕਰਜ਼ ਯੂਨੀਅਨ ਵੱਲੋਂ ਹਰਮਿੰਦਰ ਸਿੰਘ, ਲਖਵਿੰਦਰ ਸਿੰਘ ਮਹਿਦਾਵਾਂ ਅਤੇ ਬਚਿੱਤਰ ਸਿੰਘ ਨੇ ਨੁਮਾਇੰਦਗੀ ਕੀਤੀ

ਆਪਣੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਕਈ ਮੁਲਾਜ਼ਮ ਯੂਨੀਅਨਾਂ ਨਾਲ ਲੜੀਵਾਰ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਇਹ ਮੀਟਿੰਗਾਂ ਉਨ੍ਹਾਂ ਦੇ ਦਫ਼ਤਰ ਵਿਖੇ ਹੋਈਆਂ ਅਤੇ ਲਗਭਗ ਤਿੰਨ ਘੰਟੇ ਚੱਲੀਆਂ। 

ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਉਨ੍ਹਾ ਦੇ ਮਸਲਿਆਂ ਪ੍ਰਤੀ ਪੂਰੀ ਤਰ੍ਹਾਂ ਹਮਦਰਦ ਹੈ ਅਤੇ ਜ਼ਿਆਦਾਤਰ ਪ੍ਰਮੁੱਖ ਮੰਗਾਂ ਤੇ ਕਾਰਵਾਈ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ। ਮੀਟਿੰਗ ਦੌਰਾਨ ਸਰਗਰਮ ਕਦਮ ਚੁੱਕਦਿਆਂ ਵਿੱਤ ਮੰਤਰੀ ਨੇ ਟਰਾਂਸਪੋਰਟ ਵਿਭਾਗ, ਸਿੱਖਿਆ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਵਿੱਤ ਵਿਭਾਗ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ। 

 ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ, “ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰੋ। ਉਨ੍ਹਾਂ ਦੇ ਜਲਦ ਹੱਲ ਲਈ ਲੋੜੀਂਦੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ।” ਇਨ੍ਹਾਂ ਵਿਆਪਕ ਵਿਚਾਰ-ਵਟਾਂਦਰਿਆਂ ਦੌਰਾਨ ਵਿੱਤ ਮੰਤਰੀ ਚੀਮਾ ਨੇ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇ-ਪੈਰਿਟੀ, ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ, ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਆਫ਼ ਪੰਜਾਬ, ਬੇਰੁਜ਼ਗਾਰ ਸਾਂਝਾ ਮੋਰਚਾ, ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਵਫ਼ਦਾਂ ਨਾਲ ਗੱਲਬਾਤ ਕੀਤੀ। 

ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਦਾ ਵਿਸਤ੍ਰਿਤ ਵੇਰਵਾ ਪੇਸ਼ ਕੀਤਾ, ਜਿਸ ਵਿੱਚ ਮੁੱਖ ਤੌਰ ਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕੇ ਤੇ ਤਬਦੀਲ ਕਰਨ ਅਤੇ ਤਨਖਾਹ-ਪੈਰਿਟੀ ਦੀਆਂ ਖਾਮੀਆਂ ਨੂੰ ਦੂਰ ਕਰਨ ਤੇ ਧਿਆਨ ਕੇਂਦਰਿਤ ਕੀਤਾ ਗਿਆ ਸੀ। ਮੀਟਿੰਗ ਵਿੱਚ ਹਾਜ਼ਰ ਹੋਣ ਵਾਲਿਆਂ ਵਿੱਚ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇ-ਪੈਰਿਟੀ ਵੱਲੋਂ ਡਾ: ਪੁਨੀਤ ਮਲਹੋਤਰਾ, ਡਾ: ਅਬਦੁਲ ਮਜੀਦ, ਡਾ: ਗੁਰਦੀਪ ਸਿੰਘ ਕਲੇਰ, ਡਾ: ਹਰਮਨਦੀਪ ਸਿੰਘ ਅਤੇ ਡਾ: ਰਾਜਿੰਦਰ ਸਿੰਘ ਸ਼ਾਮਲ ਸਨ। 

ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਨੁਮਾਇੰਦਗੀ ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਹਰਕੇਸ਼ ਕੁਮਾਰ, ਰੋਹੀ ਰਾਮ, ਬਲਜੀਤ ਸਿੰਘ, ਬਲਵਿੰਦਰ ਸਿੰਘ ਰੱਥ, ਜਗਜੀਤ ਸਿੰਘ ਅਤੇ ਜਤਿੰਦਰ ਸਿੰਘ ਨੇ ਕੀਤੀ, ਜਦਕਿ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਹਰਮਿੰਦਰ ਸਿੰਘ, ਲਖਵਿੰਦਰ ਸਿੰਘ ਮਹਿਦਾਵਾਂ ਅਤੇ ਬਚਿੱਤਰ ਸਿੰਘ ਨੇ ਨੁਮਾਇੰਦਗੀ ਕੀਤੀ। 

 ਇਸ ਤੋਂ ਇਲਾਵਾ ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਦੇ ਵਫ਼ਦ ਵਿੱਚ ਤੇਜਿੰਦਰ ਕੌਰ, ਕਰਮਿੰਦਰ ਸਿੰਘ, ਇੰਦਰਜੀਤ ਹਾਂਡਾ ਅਤੇ ਕਿਰਨਜੀਤ ਕੌਰ ਸ਼ਾਮਲ ਸਨ। ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਆਫ ਪੰਜਾਬ ਵੱਲੋਂ ਲਖਵੀਰ ਸਿੰਘ ਸਿਰੀਏਵਾਲਾ, ਮਨਜੀਤ ਸਿੰਘ ਅਤੇ ਲਖਵੀਰ ਸਿੰਘ ਹਾਜ਼ਰ ਹੋਏ। ਇਨ੍ਹਾਂ ਵਿਚਾਰ-ਵਟਾਂਦਰਿਆਂ ਵਿੱਚ ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਰਮਨ ਕੁਮਾਰ ਮਲੋਟ, ਅਮਨਦੀਪ ਸਿੰਘ, ਸੁਖਵਿੰਦਰ ਸਿੰਘ, ਸੰਦੀਪ ਮੋਫਰ ਅਤੇ ਹਰਜਿੰਦਰ ਸਿੰਘ, ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੀ ਨੁਮਾਇੰਦਗੀ ਕਰਦੇ ਹੋਏ ਵਿਕਾਸ ਸਾਹਨੀ, ਲਖਵਿੰਦਰ ਕੌਰ ਅਤੇ ਵਰੁਣ ਖੇੜਾ ਵੀ ਸ਼ਾਮਲ ਹੋਏ।

Three hour meetings with employee unions directed departments to expedite the resolution of demands


Popular Posts
Just Now