ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਕਰਜ਼ੇ ਤੋਂ ਪਰੇਸ਼ਾਨ ਦੋ ਕਿਸਾਨ ਭਰਾਵਾਂ ਦੀ ਮੌਤ ਮਾਮਲੇ ’ਚ ਧਰਨਾ, ਪੁਲਿਸ ਨੇ ਕਿਸਾਨ ਰੋਕੇ

ਕਰਜ਼ੇ ਤੋਂ ਪਰੇਸ਼ਾਨ ਦੋ ਕਿਸਾਨ ਭਰਾਵਾਂ ਦੀ ਮੌਤ ਮਾਮਲੇ ’ਚ ਧਰਨਾ, ਪੁਲਿ


Lptv Bureau / Panjab

ਪਰੇਸ਼ਾਨ ਕਰਨ ਵਾਲੇ ਬੈਂਕ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਦੀ ਮੰਗ

ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਮ੍ਰਿਤਕ ਕਿਸਾਨਾਂ ਦਾ ਬੈਂਕ ਕਰਜ਼ਾ ਮੁਆਫ਼ ਕਰਨਾ, ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣਾ

ਕੋਟਕਪੂਰਾ ਰੋਡ ਸਥਿਤ ਕੋ-ਆਪ੍ਰੇਟਿਵ ਬੈਂਕ (ਲੈਂਡ ਮਾਰਟਗੇਜ਼ ਬੈਂਕ) ਅੱਗੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਲਾਇਆ ਧਰਨਾ ਉਸ ਸਮੇਂ ਗਰਮਾ ਗਿਆ, ਜਦੋਂ ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚ ਰਹੇ ਕਿਸਾਨਾਂ ਨੂੰ ਧਰਨੇ ਵਾਲੀ ਥਾਂ ਤੇ ਜਾਣ ਤੋਂ ਰੋਕ ਦਿੱਤਾ। 

ਇਹ ਧਰਨਾ ਕਰਜ਼ੇ ਦੇ ਬੋਝ ਅਤੇ ਬੈਂਕ ਨਾਲ ਜੁੜੀਆਂ ਪਰੇਸ਼ਾਨੀਆਂ ਕਾਰਨ ਕਥਿਤ ਤੌਰ ਤੇ ਖੁਦਕੁਸ਼ੀ ਕਰਨ ਵਾਲੇ ਦੋ ਕਿਸਾਨ ਭਰਾਵਾਂ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਹੈ। ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਵੱਡਾ ਇਕੱਠ ਕਰਨ ਦਾ ਐਲਾਨ ਕੀਤਾ ਗਿਆ ਸੀ। 

ਇਸ ਦੇ ਮੱਦੇਨਜ਼ਰ ਪੁਲਿਸ ਅਤੇ ਪ੍ਰਸ਼ਾਸਨ ਨੇ ਕੋਟਕਪੂਰਾ ਰੋਡ ਸਮੇਤ ਧਰਨੇ ਵਾਲੀ ਥਾਂ ਦੇ ਆਲੇ-ਦੁਆਲੇ ਬੈਰੀਕੇਡ ਲਗਾ ਕੇ ਸੁਰੱਖਿਆ ਵਧਾ ਦਿੱਤੀ। ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਸ਼ਹਿਰ ਦੇ ਮੁੱਖ ਰਸਤਿਆਂ ਤੇ ਵੀ ਨਾਕਾਬੰਦੀ ਕੀਤੀ ਗਈ। ਕਿਸਾਨ ਆਗੂਆਂ ਮੁਤਾਬਕ, ਬਾਹਰਲੇ ਜ਼ਿਲ੍ਹਿਆਂ ਤੋਂ ਆਏ ਕਈ ਕਿਸਾਨਾਂ ਨੂੰ ਧਰਨੇ ਵਾਲੀ ਥਾਂ ਤੇ ਜਾਣ ਦੀ ਬਜਾਏ ਪੁਲਿਸ ਨੇ ਬੱਸਾਂ ਰਾਹੀਂ ਪੁਲਿਸ ਲਾਈਨ ਲਿਜਾ ਕੇ ਨਜ਼ਰਬੰਦ ਕਰ ਦਿੱਤਾ। ਇਸ ਕਾਰਨ ਧਰਨੇ ਵਾਲੀ ਥਾਂ ਤੇ ਸੀਮਤ ਗਿਣਤੀ ਵਿੱਚ ਹੀ ਕਿਸਾਨ ਪਹੁੰਚ ਸਕੇ। 

ਕਿਸਾਨ ਆਗੂਆਂ ਨੇ ਪੁਲਿਸ ਕਾਰਵਾਈ ਦਾ ਵਿਰੋਧ ਕਰਦਿਆਂ ਇਸ ਨੂੰ ਜਮਹੂਰੀ ਹੱਕਾਂ ਦਾ ਘਾਣ ਕਰਾਰ ਦਿੱਤਾ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਮ੍ਰਿਤਕ ਕਿਸਾਨਾਂ ਦਾ ਬੈਂਕ ਕਰਜ਼ਾ ਮੁਆਫ਼ ਕਰਨਾ, ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣਾ ਅਤੇ OTS ਸਕੀਮ ਲਾਗੂ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕਥਿਤ ਤੌਰ ਤੇ ਪਰੇਸ਼ਾਨ ਕਰਨ ਵਾਲੇ ਬੈਂਕ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

Protest over the deaths of two debt ridden farmer brothers police stopped the farmers


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now