ਕਤਲ ਦੇ ਦੋਸ਼ ਵਿੱਚ ਮੁਸਕਾਨ ਰਸਤੋਗੀ ਅਤੇ ਉਸਦੇ ਪ੍ਰੇਮੀ ਸਾਹਿਲ ਨੂੰ ਮੌਤ ਦੀ ਸਜ਼ਾ ਸੁਣਾਈ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ₹78 ਕਰੋੜ ਦੀ ਜ਼ਮੀਨ ਖਰੀਦ 'ਤੇ ਐਫ.ਆਈ.ਆਰ. ਦੀ ਮੰਗ: ਈ.ਡੀ. ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 15-10-2026 05:15 AM ਪਰਵਿੰਦਰ ਝੋਟਾ ਕੇਸ: 15 ਅਕਤੂਬਰ 'ਪੰਜਾਬ ਬੰਦ' ਦਾ ਰਾਜਨੀਤਿਕ ਪਾਰਟੀਆਂ ਨੇ ਕੀਤਾ ਸਮਰਥਨ ਪਰਵਿੰਦਰ ਝੋਟਾ ਹਤਿਆਕਾਂਡ ਵਿੱਚ ਵੱਡੀ ਕਾਰਵਾਈ, ਦੋਸ਼ੀ ਦੇ ਘਰ-ਦੁਕਾਨ 'ਤੇ ਚੱਲਿਆ ਬੁਲਡੋਜ਼ਰ ਪੰਜਾਬੀ ਮੂਲ ਦੇ ਜੈਗ ਗਿੱਲ ਬਣਨਗੇ ਕੈਨੇਡਾ ਦੇ ਮਿਸ਼ਨ ਸ਼ਹਿਰ ਦੇ ਮੇਅਰ, ਬਿਨਾਂ ਮੁਕਾਬਲਾ ਜਿੱਤੀ ਚੋਣ ਫ਼ਲਸਤੀਨ ਵਿੱਚ ਚੋਣਾਂ 2027 ਤੱਕ ਟਲਣ 'ਤੇ ਕੈਨੇਡਾ ਤੇ ਸਹਿਯੋਗੀ ਦੇਸ਼ਾਂ ਨੇ ਜਤਾਇਆ ਅਫ਼ਸੋਸ ਕੀ ਭਾਰਤ ਦਾ ਅਸਲੀ ਬੌਸ ਅੰਬਾਨੀ ਹੈ? ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 12 'ਆਪ' ਵਿਧਾਇਕਾਂ ਸਮੇਤ 15 ਆਗੂ 15 ਅਕਤੂਬਰ ਨੂੰ ਤਲਬ ਭਾਜਪਾ ਪੰਜਾਬ ਵੱਲੋਂ ਵੱਖ-ਵੱਖ ਸੈੱਲਾਂ ਦੇ ਕਨਵੀਨਰ ਨਿਯੁਕਤ,

ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿ


Lptv Bureau / Panjab

ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੁੜੀਆਂ ਦੇ ਸਕੂਲ ਤੋਂ ਬੱਸ ਅੱਡਾ ਝੁਨੀਰ ਤੱਕ ਰੋਸ ਮਾਰਚ ਕੱਢਿਆ

ਦਰਸ਼ਨਕਾਰੀਆਂ ਨੇ ਪੈਟਰੋਲ-ਡੀਜ਼ਲ ਅਤੇ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਤੁਰੰਤ ਘਟਾਉਣ ਦੀ ਮੰਗ ਕੀਤੀ

ਵੱਧ ਰਹੀ ਮਹਿੰਗਾਈ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਵੱਲੋਂ ਝੁਨੀਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੁੜੀਆਂ ਦੇ ਸਕੂਲ ਤੋਂ ਬੱਸ ਅੱਡਾ ਝੁਨੀਰ ਤੱਕ ਰੋਸ ਮਾਰਚ ਕੱਢਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। 

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ। ਬਲਾਕ ਪ੍ਰਧਾਨ ਅਮਨਗੁਰਵੀਰ ਸਿੰਘ ਲਾਡੀ ਨੇ ਕਿਹਾ ਕਿ ਰੋਸ ਮਾਰਚ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਮਹਿੰਗਾਈ ਘਟਾਉਣ ਦੀ ਮੰਗ ਵਾਲੇ ਨਾਅਰਿਆਂ ਵਾਲੀਆਂ ਤਖ਼ਤੀਆਂ, ਖੰਡ ਅਤੇ ਪਿਆਜ਼ ਫੜੇ ਹੋਏ ਸਨ। 

 ਕਾਂਗਰਸੀ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਮਹਿੰਗਾਈ ਦੇ ਮੁੱਦੇ ਤੇ ਘੇਰਦਿਆਂ ਕਿਹਾ ਕਿ ਆਮ ਲੋਕ ਜ਼ਰੂਰੀ ਵਸਤਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਤਰਜੀਹ ਦੇਣ ਦੇ ਦੋਸ਼ ਵੀ ਲਗਾਏ। ਪ੍ਰਦਰਸ਼ਨਕਾਰੀਆਂ ਨੇ ਪੈਟਰੋਲ-ਡੀਜ਼ਲ ਅਤੇ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਤੁਰੰਤ ਘਟਾਉਣ ਦੀ ਮੰਗ ਕੀਤੀ। ਇਸ ਮੌਕੇ ਕਾਂਗਰਸ ਦੇ ਕਈ ਸਥਾਨਕ ਆਗੂ ਅਤੇ ਵਰਕਰ ਮੌਜੂਦ ਰਹੇ।

Congress holds protest march against inflation modi government s effigy burnt


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now