ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਹੈੱਡਮਾਸਟਰ ਕਤਲ ਕਾਂਡ: ਇੱਕ ਮੁਲਜ਼ਮ ਜੇਲ੍ਹ ਗਿਆ, 4 ਅਜੇ ਵੀ ਫ਼ਰਾਰ;

ਹੈੱਡਮਾਸਟਰ ਕਤਲ ਕਾਂਡ: ਇੱਕ ਮੁਲਜ਼ਮ ਜੇਲ੍ਹ ਗਿਆ, 4 ਅਜੇ ਵੀ ਫ਼ਰਾਰ;


Lptv Bureau / ਖਰੜ

ਪਰਿਵਾਰ ਤੇ ਅਧਿਆਪਕਾਂ ਨੇ ਖਰੜ ਅਦਾਲਤ ਬਾਹਰ ਲਾਇਆ ਧਰਨਾ

ਮੁੱਖ ਮੰਗ ਸਾਰੇ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਹੈ

ਖਰੜ: ਸਨੀ ਇਨਕਲੇਵ ਵਿੱਚ ਹੈੱਡਮਾਸਟਰ ਗੁਰਸੇਵਕ ਸਿੰਘ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਸਰਤਾਜ ਸਿੰਘ ਤੇਜੀ ਨੂੰ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਮਗਰੋਂ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮਾਮਲੇ ਵਿੱਚ ਚਾਰ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ। 

ਇਸੇ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਨੇ ਖਰੜ ਅਦਾਲਤ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਦਾ ਕਹਿਣਾ ਹੈ ਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਵਿੱਚ ਦੇਰੀ ਕਾਰਨ ਉਨ੍ਹਾਂ ਵਿੱਚ ਰੋਸ ਹੈ। ਮ੍ਰਿਤਕ ਦੇ ਵਕੀਲ ਨੇ ਅਦਾਲਤ ਵਿੱਚ ਤੇਜੀ ਨੂੰ ਹੋਰ ਪੁਲਿਸ ਰਿਮਾਂਡ ਤੇ ਦੇਣ ਦੀ ਮੰਗ ਕੀਤੀ ਸੀ, ਤਾਂ ਜੋ ਫ਼ਰਾਰ ਮੁਲਜ਼ਮਾਂ ਸਬੰਧੀ ਪੁੱਛਗਿੱਛ ਕੀਤੀ ਜਾ ਸਕੇ। ਹਾਲਾਂਕਿ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। 

ਮ੍ਰਿਤਕ ਦੀ ਪਤਨੀ ਰਘਬੀਰ ਕੌਰ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੀ SIT ਜਾਂ CBI ਰਾਹੀਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਰਿਵਾਰ ਅਤੇ ਅਧਿਆਪਕ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਮੁੱਖ ਮੰਗ ਸਾਰੇ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਹੈ।

Headmaster murder case one accused jailed 4 still absconding family and teachers stage protest outside kharar court


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now