ਹੈੱਡਮਾਸਟਰ ਕਤਲ ਕਾਂਡ: ਇੱਕ ਮੁਲਜ਼ਮ ਜੇਲ੍ਹ ਗਿਆ, 4 ਅਜੇ ਵੀ ਫ਼ਰਾਰ;
August 30, 2026 / punjab
Lptv Bureau /
ਖਰੜ
ਪਰਿਵਾਰ ਤੇ ਅਧਿਆਪਕਾਂ ਨੇ ਖਰੜ ਅਦਾਲਤ ਬਾਹਰ ਲਾਇਆ ਧਰਨਾ
ਮੁੱਖ ਮੰਗ ਸਾਰੇ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਹੈ
ਖਰੜ: ਸਨੀ ਇਨਕਲੇਵ ਵਿੱਚ ਹੈੱਡਮਾਸਟਰ ਗੁਰਸੇਵਕ ਸਿੰਘ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਸਰਤਾਜ ਸਿੰਘ ਤੇਜੀ ਨੂੰ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਪੂਰਾ ਹੋਣ ਮਗਰੋਂ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮਾਮਲੇ ਵਿੱਚ ਚਾਰ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ।
ਇਸੇ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਨੇ ਖਰੜ ਅਦਾਲਤ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਦਾ ਕਹਿਣਾ ਹੈ ਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਵਿੱਚ ਦੇਰੀ ਕਾਰਨ ਉਨ੍ਹਾਂ ਵਿੱਚ ਰੋਸ ਹੈ।
ਮ੍ਰਿਤਕ ਦੇ ਵਕੀਲ ਨੇ ਅਦਾਲਤ ਵਿੱਚ ਤੇਜੀ ਨੂੰ ਹੋਰ ਪੁਲਿਸ ਰਿਮਾਂਡ ਤੇ ਦੇਣ ਦੀ ਮੰਗ ਕੀਤੀ ਸੀ, ਤਾਂ ਜੋ ਫ਼ਰਾਰ ਮੁਲਜ਼ਮਾਂ ਸਬੰਧੀ ਪੁੱਛਗਿੱਛ ਕੀਤੀ ਜਾ ਸਕੇ। ਹਾਲਾਂਕਿ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਮ੍ਰਿਤਕ ਦੀ ਪਤਨੀ ਰਘਬੀਰ ਕੌਰ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੀ SIT ਜਾਂ CBI ਰਾਹੀਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਪਰਿਵਾਰ ਅਤੇ ਅਧਿਆਪਕ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਮੁੱਖ ਮੰਗ ਸਾਰੇ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਹੈ।
Headmaster murder case one accused jailed 4 still absconding family and teachers stage protest outside kharar court