ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 30-10-2026 05:30 AM ਹੋਸ਼ਿਆਰਪੁਰ ਵਿੱਚ ਪੁੱਤਰ ਦੀ ਚਾਹਤ ਕਾਰਨ ਪਿਤਾ ਨੇ 17 ਸਾਲਾ ਧੀ ਦਾ ਕਿਰਪਾਨ ਨਾਲ ਕਤਲ ਕੀਤਾ: ਪਰਿਵਾਰ ਪੰਜਾਬ ਸਰਕਾਰ ਨੇ ਤਬਦੀਲ ਕੀਤੇ ਤਿੰਨ ਡੀਐਸਪੀ ਪੱਧਰ ਦੇ ਅਧਿਕਾਰੀ ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਤੇ ਵਿਵਾਦ ਅੰਮ੍ਰਿਤਸਰ ਪੁਲਿਸ ਨੇ 138 ਐਨਡੀਪੀਐਸ ਮਾਮਲਿਆਂ ਵਿੱਚ ਹੈਰੋਇਨ, ਚਰਸ ਤੇ ਭੁੱਕੀ ਸਮੇਤ ਨਸ਼ੀਲੇ ਪਦਾਰਥ ਨਸ਼ਟ ਕੀਤੇ ਮੁੱਖ ਮੰਤਰੀ ਮਾਨ ਤੇ ਡੀਜੀਪੀ ਯਾਦਵ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣ: ਪਰਗਟ ਸਿੰਘ ਪੰਜਾਬ ਚੋਣ 2027: ਆਪ ਦੀ ਵੱਡੀ ਬੈਠਕ ਕੱਲ੍ਹ ਜਲੰਧਰ ਰਾਸ਼ਟਰੀ ਰਾਜਮਾਰਗ ’ਤੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰ ਗਈ ਵਾਰਿਸ ਪੰਜਾਬ ਦੇ ਵਿੱਚ ਹਲਚਲ, ਅਵਤਾਰ ਸਿੰਘ ਸੇਖੋਂ ਸਮੇਤ 5 ਨੇਤਾ ਬਾਹਰ ਮਾਨਸਾ ਵਿੱਚ ਸਿੱਖਾਂ ਦੀਆਂ ਪਵਿੱਤਰ ਚੀਜ਼ਾਂ ਤੇ ਦਸਤਾਰਾਂ ਦੀ ਬੇਅਦਬੀ ਘੋਰ ਸ਼ਰਮਨਾਕ: ਗਿਆਨੀ ਕੁਲਦੀਪ ਸਿੰਘ ਗਰਗੱਜ

ਪੰਜਾਬ ਸਰਕਾਰ ਨੇ ਤਬਦੀਲ ਕੀਤੇ ਤਿੰਨ ਡੀਐਸਪੀ ਪੱਧਰ ਦੇ ਅਧਿਕਾਰੀ

ਪੰਜਾਬ ਸਰਕਾਰ ਨੇ ਤਬਦੀਲ ਕੀਤੇ ਤਿੰਨ ਡੀਐਸਪੀ ਪੱਧਰ ਦੇ ਅਧਿਕਾਰੀ


Live Punjabi TV / Chandigarh

ਮਾਨਸਾ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ

ਜਾਰੀ ਸੰਘਰਸ਼ ਅਤੇ ਗੰਭੀਰ ਹਾਲਾਤਾਂ ਦੇ ਮੱਦੇਨਜ਼ਰ ਅਹਿਮ ਕਦਮ

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਮਾਨਸਾ ਜ਼ਿਲ੍ਹੇ ਦੀਆਂ ਤਿੰਨੇ ਸਬ-ਡਿਵੀਜ਼ਨਾਂ ਦੇ ਡੀਐਸਪੀ ਬਦਲ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਮਾਨਸਾ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦਾ ਵਾਧੂ ਚਾਰਜ ਡੀਐਸਪੀ (ਡੀ) ਪੁਸ਼ਪਿੰਦਰ ਸਿੰਘ ਗਿੱਲ ਨੂੰ ਸੌਂਪਿਆ ਗਿਆ ਸੀ।

ਸਪੈਸ਼ਲ ਡੀਜੀਪੀ (ਐਚ) ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਪ੍ਰਤਾਪ ਸਿੰਘ, ਜੋ ਫ਼ਤਹਿਗੜ੍ਹ ਸਾਹਿਬ ਵਿਖੇ ਡੀਐਸਪੀ ਕਮਾਂਡ ਸੈਂਟਰ ਵਜੋਂ ਤਾਇਨਾਤ ਸਨ, ਨੂੰ ਡੀਐਸਪੀ ਸਬ-ਡਿਵੀਜ਼ਨ ਮਾਨਸਾ ਨਿਯੁਕਤ ਕੀਤਾ ਗਿਆ ਹੈ। ਹਰਵਿੰਦਰ ਸਿੰਘ ਸਰਾਂ, ਡੀਐਸਪੀ ਬਠਿੰਡਾ ਦਿਹਾਤੀ, ਨੂੰ ਡੀਐਸਪੀ ਸਰਦੂਲਗੜ੍ਹ ਲਾਇਆ ਗਿਆ ਹੈ। ਸਰਬਜੀਤ ਸਿੰਘ ਬਰਾੜ, ਡੀਐਸਪੀ ਸਪੈਸ਼ਲ ਬ੍ਰਾਂਚ ਬਠਿੰਡਾ, ਨੂੰ ਡੀਐਸਪੀ ਬੁਢਲਾਡਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਦੇ ਨਾਲ ਹੀ ਬੁਢਲਾਡਾ ਦੇ ਸਾਬਕਾ ਡੀਐਸਪੀ ਸਿਕੰਦਰ ਸਿੰਘ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਲੱਡਾ ਕੋਠੀ (ਸੰਗਰੂਰ) ਭੇਜ ਦਿੱਤਾ ਗਿਆ ਹੈ। ਡੀਐਸਪੀ ਤਬਾਦਲਿਆਂ ਤੋਂ ਇਲਾਵਾ ਸਥਿਤੀ ਨੂੰ ਕਾਬੂ ਹੇਠ ਰੱਖਣ ਅਤੇ ਪ੍ਰਸ਼ਾਸਨਿਕ ਕੰਮਕਾਜ ਸੁਚਾਰੂ ਬਣਾਉਣ ਲਈ ਐਸਪੀ ਪੱਧਰ ਦੇ ਤਿੰਨ ਸੀਨੀਅਰ ਅਧਿਕਾਰੀਆਂ ਨੂੰ ਵੀ ਆਰਜ਼ੀ ਤੌਰ ’ਤੇ ਮਾਨਸਾ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਗਿਆ ਹੈ।

ਸੂਤਰਾਂ ਅਨੁਸਾਰ ਇਹ ਤਬਾਦਲੇ ਤੇ ਤਾਇਨਾਤੀਆਂ ਪਰਵਿੰਦਰ ਸਿੰਘ ਝੋਟਾ ਮਾਮਲੇ ਨੂੰ ਲੈ ਕੇ ਇਲਾਕੇ ਵਿੱਚ ਜਾਰੀ ਸੰਘਰਸ਼ ਅਤੇ ਗੰਭੀਰ ਹਾਲਾਤਾਂ ਦੇ ਮੱਦੇਨਜ਼ਰ ਅਹਿਮ ਕਦਮ ਮੰਨੀਆਂ ਜਾ ਰਹੀਆਂ ਹਨ।

Punjab Government Transfers Three DSP rank Officers


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now