ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਅਨਿੰਦਿਤਾ ਮਿਤਰਾ (ਮੁੱਖ ਚੋਣ ਅਫ਼ਸਰ) ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਅਨਿੰਦਿਤਾ ਮਿਤਰਾ (ਮੁੱਖ ਚੋਣ ਅਫ਼ਸਰ) ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧ


Live Punjabi TV / Chandigarh

ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਨੂੰ ਇੰਨਬਿੰਨ ਲਾਗੂ ਕੀਤਾ ਜਾ ਰਿਹਾ ਹੈ

ਵੱਖ-ਵੱਖ ਵੇਅਰਹਾਊਸ ਵਿਖੇ ਈਵੀਐਮ ਮਸ਼ੀਨਾਂ ਅਤੇ ਵੀਵੀਪੈਟ ਮਸ਼ੀਨਾਂ ਦੀ ਅੱਜ ਤੋਂ ਸ਼ੁਰੂ ਹੋਈ ਫਸਟ ਲੈਵਲ ਚੈਕਿੰਗ ਦੀ ਲਗਾਤਾਰ ਨਿਗਰਾਨੀ ਲਈ

ਚੰਡੀਗੜ੍ਹ, 12 ਨਵੰਬਰ: ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈਵੀਐਮ ਮਸ਼ੀਨਾਂ ਅਤੇ ਵੀਵੀਪੈਟ ਮਸ਼ੀਨਾਂ ਦੀ ਅੱਜ ਤੋਂ ਸ਼ੁਰੂ ਹੋਈ ਫਸਟ ਲੈਵਲ ਚੈਕਿੰਗ ਦੀ ਲਗਾਤਾਰ ਨਿਗਰਾਨੀ ਲਈ, ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਿਖੇ ਸਥਾਪਤ ਰਾਜ ਪੱਧਰੀ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ ਗਿਆ।

ਇਸ ਮੌਕੇ ਸ੍ਰੀਮਤੀ ਮਿਤਰਾ ਵੱਲੋਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਭਾਰਤ ਇਲੈਕਟ੍ਰਾਨਿਕ ਲਿਮਟਿਡ ਦੇ ਅਧਿਕਾਰੀਆਂ ਦੀ ਇਸ ਪ੍ਰਕਿਰਿਆ ਵਿੱਚ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਫਸਟ ਲੈਵਲ ਚੈਕਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਨੂੰ ਇੰਨਬਿੰਨ ਲਾਗੂ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਅਮਨਦੀਪ ਬਾਂਸਲ, ਜੁਆਇੰਟ ਮੁੱਖ ਚੋਣ ਅਫ਼ਸਰ ਨਵਨੀਤ ਕੌਰ ਬੱਲ, ਜੁਆਇੰਟ ਮੁੱਖ ਚੋਣ ਅਫ਼ਸਰ ਸੰਜੀਵ ਸ਼ਰਮਾ, ਆਮ ਆਦਮੀ ਪਾਰਟੀ ਤੋਂ ਫੈਰੀ ਸੋਫ਼ਤ, ਭਾਰਤੀ ਜਨਤਾ ਪਾਰਟੀ ਤੋਂ ਐਨ.ਕੇ. ਵਰਮਾ, ਸ਼੍ਰੋਮਣੀ ਅਕਾਲੀ ਦਲ ਤੋਂ ਅਰਸ਼ਦੀਪ ਸਿੰਘ ਕਲੇਰ, ਕਾਂਗਰਸ ਪਾਰਟੀ ਤੋਂ ਹਰਦੀਪ ਸਿੰਘ ਕਿੰਗਰਾ ਅਤੇ ਸੀਪੀਆਈ(ਐਮ) ਤੋਂ ਸੁਨੀਲ ਕੁਮਾਰ ਹਾਜ਼ਰ ਸਨ।

Anindita Mitra Chief Electoral Officer Took Representatives Of Political Parties On A Tour Of The Webcasting Center


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now