ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ,
/ punjab
Live Punjabi TV /
ਤਰਨਤਾਰਨ
ਮਾਂ ਦੀ ਮੌਤ, ਧੀ ਗੰਭੀਰ ਜ਼ਖ਼ਮੀ
ਬੱਸ ਨੰਬਰ ਪੀਬੀ 02 ਏਸੀ 9976 ਨੇ ਉਨ੍ਹਾਂ ਦੀ ਐਕਟਿਵਾ ਨੂੰ ਸਾਈਡ ਮਾਰ ਦਿੱਤੀ।
ਤਰਨਤਾਰਨ ਸ਼ਹਿਰ ਦੇ ਪਲਾ ਸੌਰ ਰੋਡ 'ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਐਕਟਿਵਾ ਸਵਾਰ ਮਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਧੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਾਂ-ਧੀ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਹੀਆਂ ਸਨ। ਇਸ ਦੌਰਾਨ ਇੱਕ ਬੱਸ ਵੱਲੋਂ ਉਨ੍ਹਾਂ ਦੀ ਐਕਟਿਵਾ ਨੂੰ ਸਾਈਡ ਮਾਰ ਦਿੱਤੀ ਗਈ, ਜਿਸ ਕਾਰਨ ਦੋਵੇਂ ਸੜਕ 'ਤੇ ਡਿੱਗ ਪਈਆਂ। ਹਾਦਸੇ ਦੌਰਾਨ ਮਾਂ ਬੱਸ ਦੇ ਟਾਇਰ ਹੇਠਾਂ ਆ ਗਈ। ਘਟਨਾ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ (45) ਆਪਣੀ ਧੀ ਰਵਨੀਤ ਕੌਰ ਨਾਲ ਐਕਟਿਵਾ ਨੰਬਰ ਪੀਬੀ 02 ਸੀਪੀ 5213 'ਤੇ ਸਵਾਰ ਹੋ ਕੇ ਜਾ ਰਹੀ ਸੀ। ਜਦੋਂ ਵਹ ਪਲਾ ਸੌਰ ਰੋਡ 'ਤੇ ਪਹੁੰਚੀਆਂ ਤਾਂ ਬੱਸ ਨੰਬਰ ਪੀਬੀ 02 ਏਸੀ 9976 ਨੇ ਉਨ੍ਹਾਂ ਦੀ ਐਕਟਿਵਾ ਨੂੰ ਸਾਈਡ ਮਾਰ ਦਿੱਤੀ।
ਅਚਾਨਕ ਵਾਪਰੀ ਇਸ ਟੱਕਰ ਕਾਰਨ ਮਾਂ-ਧੀ ਸੜਕ 'ਤੇ ਡਿੱਗ ਪਈਆਂ ਅਤੇ ਕੁਲਵਿੰਦਰ ਕੌਰ ਬੱਸ ਦੇ ਟਾਇਰ ਹੇਠਾਂ ਆ ਗਈ। ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਧੀ ਰਵਨੀਤ ਕੌਰ ਜ਼ਖ਼ਮੀ ਹੋ ਗਈ। ਜ਼ਖ਼ਮੀ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਦਾਖ਼ਲ ਕਰਵਾਇਆ ਗਿਆ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਤੀ ਜਸਪਾਲ ਸਿੰਘ (47), ਪੁੱਤਰ ਤੇਜਾ ਸਿੰਘ, ਵਾਸੀ ਪਲਾ ਸੌਰ, ਜ਼ਿਲ੍ਹਾ ਤਰਨਤਾਰਨ ਦੇ ਬਿਆਨਾਂ ਦੇ ਆਧਾਰ 'ਤੇ ਬੱਸ ਚਾਲਕ ਖ਼ਿਲਾਫ਼ ਮੁਕੱਦਮਾ ਨੰਬਰ 310, ਧਾਰਾ 106/281/125/324 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਫ਼ਰਾਰ ਬੱਸ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਪੁਲਿਸ ਨੇ ਮ੍ਰਿਤਕਾ ਕੁਲਵਿੰਦਰ ਕੌਰ ਦਾ ਸਿਵਲ ਹਸਪਤਾਲ ਤਰਨਤਾਰਨ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਉੱਧਰ, ਹਾਦਸੇ ਵਿੱਚ ਜ਼ਖ਼ਮੀ ਹੋਈ ਰਵਨੀਤ ਕੌਰ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ। ਇਸ ਦਰਦਨਾਕ ਹਾਦਸੇ ਕਾਰਨ ਪਰਿਵਾਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
Mother And Daughter Fell On The Road Due To Side sweeping Of Activa