ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 16-11-2026 05:30 AM ਜਲੰਧਰ ਗੁਰੂ ਨਾਨਕ ਨਗਰ ਫਾਇਰਿੰਗ ਕੇਸ: ਸ਼ਿਕਾਇਤਕਰਤਾ ਹੀ ਨਿਕਲਿਆ ਮੁਲਜ਼ਮ ਭਾਰਤ ਵਿੱਚ ਗ਼ਰੀਬੀ ਘਟੀ ਤਾਂ ਪਾਕਿਸਤਾਨ ਵਿੱਚ ਵਧੀ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਦੀਆਂ 2 ਬੱਸਾਂ ਆਪਸ ਵਿੱਚ ਟਕਰਾਈਆਂ ਸ਼ਿਮਲਾ ਵਿੱਚ ਗਾਂਧੀ ਪਰਿਵਾਰ 'ਤੇ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਕੰਗਨਾ ਰਣੌਤ ਖ਼ਿਲਾਫ਼ ਐਫਆਈਆਰ ਕੇਂਦਰ ਨੇ ਜ਼ਾਕਿਰ ਨਾਇਕ ਦੀ ਅਗਵਾਈ ਵਾਲੀ 'ਇਸਲਾਮਿਕ ਰਿਸਰਚ ਫਾਊਂਡੇਸ਼ਨ' 'ਤੇ ਪਾਬੰਦੀ ਪੰਜ ਸਾਲਾਂ ਲਈ ਵਧਾਈ ਨਾਮੀ ਇਨਫਲੂਐਂਸਰ ਅਤੇ ਸਾਥੀ ਨੂੰ ਨਸ਼ਾ ਤਸਕਰੀ ਸਮੇਤ ਕੀਤਾ ਗ੍ਰਿਫ਼ਤਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਗ਼ੈਰਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਸੀਐਮ ਨੇ ਪੰਜਾਬ ਦਾ ਕਰੋੜਪਤੀ ਕਵਿਜ਼ ਸ਼ੋਅ ਲਾਂਚ ਕੀਤਾ ਅਕਾਲੀ ਦਲ ਨਾਲ ਗਠਜੋੜ 'ਤੇ ਭਾਜਪਾ ਦੋਫਾੜ: ਗਰੇਵਾਲ ਬੋਲੇ

ਪੰਜਾਬ ਸਰਕਾਰ ਦੀ ਤੀਰਥ ਯਾਤਰਾ ਦੀਆਂ 2 ਬੱਸਾਂ ਆਪਸ ਵਿੱਚ ਟਕਰਾਈਆਂ

ਪੰਜਾਬ ਸਰਕਾਰ ਦੀ ਤੀਰਥ ਯਾਤਰਾ ਦੀਆਂ 2 ਬੱਸਾਂ ਆਪਸ ਵਿੱਚ ਟਕਰਾਈਆਂ


Live Punjabi TV / Taran Taran

ਹਾਦਸੇ ਵਿੱਚ 6 ਦੀ ਮੌਤ!

ਬਾਈਕ ਸਵਾਰ ਨੂੰ ਬਚਾਉਣ ਕਾਰਨ ਹੋਇਆ ਹਾਦਸਾ

ਤਰਨਤਾਰਨ ਦੇ ਨੌਸ਼ਹਿਰਾ ਦੇ ਨੇੜੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਤੀਰਥ ਯਾਤਰਾ' ਬੱਸਾਂ ਦੀ ਆਪਸ ਵਿੱਚ ਟੱਕਰ ਹੋ ਗਈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ ਹਨ। ਹਾਦਸੇ ਤੋਂ ਬਾਅਦ ਲੋਕਾਂ ਵਿੱਚ ਚੀਕ-ਪੁਕਾਰ ਮੱਚ ਗਈ। ਟੱਕਰ ਇੰਨੀ ਤੇਜ਼ ਸੀ ਕਿ ਦੋਵਾਂ ਬੱਸਾਂ ਦੇ ਅੱਗੇ ਵਾਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਇੱਕ ਬੱਸ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਵਿੱਚ ਮਾਥਾ ਟੇਕਣ ਤੋਂ ਬਾਅਦ ਬਗਰਾਦੀ ਲੈ ਕੇ ਜਾ ਰਹੀ ਸੀ। ਇਸੇ ਦੌਰਾਨ ਹੀ ਤਰਨਤਾਰਨ ਦੇ ਨੌਸ਼ਹਿਰਾ ਦੇ ਨੇੜੇ ਬਾਈਕ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਇੱਕ ਬੱਸ ਦਾ ਸੰਤੁਲਨ ਬਿਗੜ ਗਿਆ। ਬੱਸ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਪਹੁੰਚ ਗਈ ਅਤੇ ਸਾਮ੍ਹਣੇ ਤੋਂ ਆ ਰਹੀ ਦੂਜੀ ਬੱਸ ਨਾਲ ਟਕਰਾ ਗਈ।

ਪੁਲਿਸ ਰੈਸਕਿਊ ਵਿੱਚ ਜੁਟੀ, ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭੇਜਿਆ

ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਰੈਸਕਿਊ ਕਰਨ ਲਈ ਘਟਨਾਸਥਲ 'ਤੇ ਪਹੁੰਚ ਗਈ। ਪੁਲਿਸ ਨੇ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਬੱਸਾਂ ਵਿੱਚ 37 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 6 ਦੀ ਮੌਤ ਹੋ ਗਈ ਹੈ। ਹਾਲਾਂਕਿ ਹਾਦਸੇ ਵਿੱਚ ਕਿੰਨੇ ਲੋਕ ਜ਼ਖ਼ਮੀ ਹੋਏ ਹਨ, ਇਸ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Two Punjab Government Pilgrimage Buses Collided With Each Other


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now