ਨਵਨਿਯੁਕਤ ਪੁਲਿਸ ਕਮਿਸ਼ਨਰ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਨਾ ਮੰਦਰ ਵਿਖੇ ਹੋਏ ਨਤਮਸਤਕ
/ punjab
Live Punjabi TV /
Amritsar
ਸ਼ਹਿਰ ਦੀ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਸ਼ਹਿਰ ਦੀ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਸ੍ਰੀ ਕੁਲਦੀਪ ਸਿੰਘ ਚਾਹਲ, ਆਈਪੀਐਸ, (DIG)ਵੱਲੋਂ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਵਜੋਂ ਆਪਣਾ ਕਾਰਜਭਾਰ ਸੰਭਾਲਣ ਉਪਰੰਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਉਪਰੰਤ ਉਨ੍ਹਾਂ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ, ਸ਼ਹਿਰ ਦੀ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਦੀ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਵਿਸ਼ਵ ਭਰ ਵਿੱਚ ਵਿਲੱਖਣ ਹੈ। ਇਸ ਪਵਿੱਤਰ ਸ਼ਹਿਰ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਸ਼ਹਿਰ ਦੀ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਆਮ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ਼ਹਿਰ ਦੀ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਇਸ ਮੌਕੇ ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।
Newly Appointed Police Commissioner Pays Obeisance At Sri Darbar Sahib After Assuming Office