ਜਗਦੀਪ ਸਿੱਧੂ ਨੇ ਆਪਣੀ ਫ਼ਿਲਮ 'ਮੋਹ' ਦੀ ਬਾਕਸ ਆਫਿਸ ਕਲੈਕਸ਼ਨ ਤੋਂ ਦੁਖੀ ਹੋ ਕੇ ਸਾਂਝਾ ਕੀਤਾ ਇਹ ਨੋਟ , ਪੜ੍ਹੋ ਖ਼ਬਰ
LPTV / Chandigarh
ਮਨੋਰੰਜਨ ਡੈਸਕ , ਪ੍ਰਿਆ ਪਰਮਾਰ: ਬਾਲੀਵੁੱਡ ਫ਼ਿਲਮਾਂ ਦਾ ਜਿੱਥੇ ਬਾਈਕਾਟ ਕਰਨ ਦਾ ਟਰੈਂਡ ਚੱਲ ਰਿਹਾ ਹੈ, ਉੱਥੇ ਹੀ ਪੰਜਾਬੀ ਇੰਡਸਟਰੀ ਦੀਆਂ ਫ਼ਿਲਮਾਂ ਲੋਕਾਂ ਵੱਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ ਪਰ ਲਗਦਾ ਹੈ ਕੀ ਪੰਜਾਬੀ ਫਿਲਮ ਮੋਹ ਨੂੰ ਦਰਸ਼ਕਾਂ ਦਾ ਭਰਵਾ ਹੁੰਗਾਰਾ ਨਹੀਂ ਮਿਲਿਆ ।16 ਸਤੰਬਰ ਨੂੰ ਪੰਜਾਬੀ ਫਿਲਮ ਮੋਹ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਈ ਸੀ। ਇਸ ਫ਼ਿਲਮ ’ਚ ਸਰਗੁਣ ਮਹਿਤਾ ਤੇ ਗਿਤਾਜ਼ ਬਿੰਦਰਖੀਆ ਦੀ ਮੁੱਖ ਭੂਮਿਕਾ ਸੀ ਤੇ ਇਸ ਫਿਲਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਸੀ ਪਰ ਲਗਦਾ ਹੈ ਕਿ ਇਹ ਫਿਲਮ ਨੂੰ ਲੋਕਾਂ ਵੱਲੋਂ ਭਰਵਾ ਹੁੰਗਾਰਾ ਨਹੀਂ ਮਿਲ ਸਕਿਆ ਕਿਉਕਿ ਇਸ ਫਿਲਮ ਦੇ ਡਾਇਰੈਕਟਰ ਜਗਦੀਪ ਸਿੱਧੂ ਫਿਲਮ ਦੀ ਬੋਕਸ ਆਫ਼ਿਸ collection ਦੇਖ ਕੇ ਬਹੁਤ ਦੁਖੀ ਹਨ। ਉਨ੍ਹਾਂ ਦੇ ਦੁਖੀ ਹੋਣ ਦਾ ਪਤਾ ਉਨ੍ਹਾਂ ਦੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪਾਈ ਪੋਸਟ ਨੂੰ ਦੇਖ ਕੇ ਲੱਗਦਾ ਹੈ, ਜਿਸ 'ਚ ਉਨ੍ਹਾਂ ਲਿਖਿਆ ‘ਵਧੀਆ ਤੋਂ ਵਧੀਆ ਰੀਵਿਊਜ਼, ਸੁਨੇਹੇ, ਸਟੋਰੀ ਟੈਗ, ਮੇਰੀ ਅੱਜ ਤੱਕ ਦੀ ਸਭ ਤੋਂ ਵਧੀਆ ਫ਼ਿਲਮ ਦੱਸਿਆ ਜਾ ਰਿਹਾ ਹੈ ‘ਮੋਹ’ ਨੂੰ।
ਪੰਜਾਬੀ ਸਿਨੇਮਾ ਲਈ ਮਾਣ ਵਾਲੀ ਗੱਲ ਕਿਹਾ ਜਾ ਰਿਹਾ ਹੈ ਪਰ ਸੱਚ ਦੱਸਾਂ ਤਾਂ ਬਾਕਸ ਆਫਿਸ ਕਲੈਕਸ਼ਨ ਠੀਕ ਨਹੀਂ ਹੈ ਤੇ ਮੈਨੂੰ ਲੱਗਾ ਤੁਹਾਨੂੰ ਮੈਸਿਜ ਲਿਖਣਾ ਜ਼ਿਆਦਾ ਠੀਕ ਹੈ, ਪ੍ਰੋਡਿਊਸਰਾਂ ਨੂੰ ਹਮਦਰਦੀ ਦੇ ਮੈਸਿਜ ਲਿਖਣ ਨਾਲੋਂ ਇਹੋ ਜਿਹੀਆਂ ਫ਼ਿਲਮਾਂ ਬਣਾਉਣ ਦਾ ਕੀ ਫਾਇਦਾ, ਜਦੋਂ ਤੁਸੀਂ ਸੁਪੋਰਟ ਹੀ ਨਹੀਂ ਕਰਨਾ, ਕਿਉਂ ਮੈਂ ਕਿਸੇ ਪ੍ਰੋਡਿਊਸਰ ਦਾ ਪੈਸਾ ਖ਼ਰਾਬ ਕਰਾਂ।
Jagdeep Sidhu saddened by the box office collection of his film Moh shared this note Read News