ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਚੰਡੀਗੜ੍ਹ ਯੂਨੀਵਰਸਿਟੀ ਮਾਮਲੇ 'ਚ ਸ਼ਿਪਰਾ ਗੋਇਲ ਤੇ ਸਾਰਾ ਗੁਰਪਾਲ ਦਾ ਫੁੱਟਿਆ ਗੁੱਸਾ, ਕਹਿ ਦਿੱਤੀ ਇਹ ਵੱਡੀ ਗੱਲ

ਚੰਡੀਗੜ੍ਹ ਯੂਨੀਵਰਸਿਟੀ ਮਾਮਲੇ 'ਚ ਸ਼ਿਪਰਾ ਗੋਇਲ ਤੇ ਸਾਰਾ ਗੁਰਪਾਲ ਦਾ ਫੁ


LPTV / Chandigarh

ਮਨੋਰੰਜਨ ਡੈਸਕ, ਪ੍ਰਿਆ ਪਰਮਾਰ: ਚੰਡੀਗੜ੍ਹ ਯੂਨੀਵਰਸਿਟੀ ਮਾਮਲਾ ਭੱਖਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ। ਪੁਲਿਸ ਵੱਲੋਂ ਵਿਦਿਆਰਥੀਆਂ ਨੂੰ ਜਾਂਚ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਆਪਣਾ ਧਰਨਾ ਖਤਮ ਕਰ ਦਿੱਤਾ। ਇਸ ਮਾਮਲੇ ਦੀ ਹਰ ਕੋਈ ਨਿੰਦਾ ਕਰ ਰਿਹਾ ਹੈ ਤੇ ਹੁਣ ਪੋਲੀਵੁੱਡ ਸਿਤਾਰਿਆਂ ਵੱਲੋਂ ਵੀ ਇਸ ਮਾਮਲੇ ਨੂੰ ਮੰਦਭਾਗਾ ਦੱਸਿਆਂ ਜਾ ਰਿਹਾ ਹੈ । ਅਦਾਕਾਰਾ ਸਾਰਾ ਗੁਰਪਾਲ ਨੇ ਇਸ ਮਾਮਲੇ ਨੂੰ ਲੈ ਕੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇੱਕ ਪੋਸਟ share ਕੀਤੀ, ਜਿਸ ਵਿੱਚ ਉਨ੍ਹਾਂ ਲਿਖਿਆ ਕੁੜੀਆਂ ਕੋਲ ਵੀ ਕੁੜੀਆਂ safe ਨਹੀਂ ਹਨ। ਇਸਦੇ ਨਾਲ ਹੀ ਉਨ੍ਹਾਂ ਇਸ ਪੋਸਟ ਦੀ ਕੈਪਸ਼ਨ ਵਿੱਚ ਲਿਖਿਆ ਮੈਂ ਤੁਹਾਨੂੰ ਬੇਨਤੀ ਕਰਦੀ ਹਾਂ ਕਿ ਜੇਕਰ ਤੁਸੀਂ ਆਪਣੇ ਸੋਸ਼ਲ ਮੀਡੀਆ ਹੈਂਡਲ ਜਾਂ ਵਟਸਐਪ 'ਤੇ ਕੋਈ ਵੀ ਵੀਡੀਓ ਪ੍ਰਾਪਤ ਕਰਦੇ ਹੋ ਤਾਂ ਉਸਨੂੰ ਸ਼ੇਅਰ ਨਾ ਕਰੋ #JusticeForCUgirls ਦੂਜੇ ਪਾਸੇ ਗਾਇਕ ਸ਼ਿਪਰਾ ਗੋਇਲ ਨੇ ਵੀ ਇਸ ਮਾਮਲੇ ਦੀ ਨਿੰਦਾ ਕੀਤੀ ਹੈ । ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾ ਦਾ ਹੌਸਲਾ ਵਧਾਇਆ ਹੈ ਉਨ੍ਹਾਂ ਨੇ ਇਸ ਮਾਮਲੇ ਬਾਰੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਲਿਖਿਆ ਇਸ ਸ਼ਰਮਿੰਦਾ ਕਰਨ ਵਾਲੇ ਹਾਦਸੇ ਉੱਪਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਸ਼ਿਪਰਾ ਨੇ ਕੁੜੀਆਂ ਦਾ ਹੌਸਲਾ ਵਧਾਉਂਦੇ ਹੋਏ ਅੱਗੇ ਲਿਖਿਆ ਕਿ ਤੁਹਾਡੀ ਪਹਿਚਾਣ ਇਸ ਤੋਂ ਬਹੁਤ ਉੱਤੇ ਆ ਤੁਸੀ ਆਪਣੀ ਮਿਹਨਤ ਨਾਲ ਮਾਂ-ਬਾਪ ਨੂੰ ਮਾਣ ਮਹਿਸੂਸ ਕਰਵਾਉਣਾ ਹੈ।

The anger of Shipra Goyal and Sara Gurpal in the Chandigarh University case said this big thing


Popular Posts
Just Now