ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਹਿ ਦਿੱਤੀ ਇਹ ਗੱਲ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ: ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਪੰਜਾਬ ਸਰਕਾਰ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਤੇ ਵਿਚਾਰ ਕਰਨ ਲਈ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ।
ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ ਦੀ ਗਾਰੰਟੀ ਦਿੱਤੀ ਸੀ। ਮੁਲਾਜ਼ਮਾਂ ਵੱਲੋਂ ਸਰਕਾਰ ਤੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਲਾਗੂ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਹੁਣ ਸੂਬਾ ਸਰਕਾਰ ਨੇ ਇਸ ਮੰਗ ਨੂੰ ਪੂਰਾ ਕਰਨ ਲਈ ਇਸ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
CM Bhagwant Manns big statement about the restoration of old pension said this