ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 'ਚ ਅਹਿਮ ਫੈਸਲਾ, ਪੰਜਾਬ ਵਿਧਾਨ ਸਭਾ ਦਾ 22 ਸਤੰਬਰ ਨੂੰ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ

An-important-decision-in-the-mee


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ: ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਸ਼ਵਾਸ ਮਤ ਲਿਆਉਣ ਤੋਂ ਪਹਿਲਾਂ ਅੱਜ ਕੈਬਨਿਟ ਦੀ ਮੀਟਿੰਗ ਸੱਦੀ ਗਈ। ਮੀਟਿੰਗ ਵਿੱਚ ਮੰਤਰੀ ਮੰਡਲ ਨੇ ਇੱਕ ਦਿਨ ਦਾ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਇਜਲਾਸ 22 ਸਤੰਬਰ ਨੂੰ ਸਵੇਰੇ 11:00 ਵਜੇ ਬੁਲਾਇਆ ਜਾਵੇਗਾ। ਇਸ ਮੀਟਿੰਗ ਵਿੱਚ ਵਿਧਾਨ ਸਭਾ ਵਿੱਚ ਸਾਰੇ ਮੰਤਰੀਆਂ ਵੱਲੋਂ ਵਿਸ਼ਵਾਸ ਮਤ ਹਾਸਲ ਕਰਨ ਤੋਂ ਇਲਾਵਾ ਪਾਰਟੀ ’ਤੇ ਲੱਗ ਰਹੇ ਹੋਰ ਆਰੋਪਾਂ ਦਾ ਜਵਾਬ ਦੇਣ ਦੀ ਰਣਨੀਤੀ ਵੀ ਬਣਾਈ ਗਈ।
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ। ਦਰਅਸਲ 'ਚ ਅਪ ਸਰਕਾਰ ਵੱਲੋਂ ਭਰੋਸੇ ਦਾ ਮਤਾ ਲਿਆਉਣ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫ਼ੈਸਲਾ ਕੀਤਾ ਹੈ। 'ਆਪ੍ਰੇਸ਼ਨ ਲੋਟਸ' ਦੇ ਰੌਲੇ ਕਾਰਨ ਪੰਜਾਬ ਸਰਕਾਰ ਆਪਣੇ ਵਿਧਾਇਕਾਂ ਦਾ ਭਰੋਸਾ ਜਿੱਤਣਾ ਚਾਹੁੰਦੀ ਹੈ। ਆਪ ਆਗੂਆਂ ਦਾ ਕਹਿਣਾ ਹੈ ਕਿ ਇਸ ਵਿਸ਼ੇਸ਼ ਇਜਲਾਸ ਵਿਚ ਪੰਜਾਬ ਵਿਚ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼ ਕੀਤਾ ਜਾਵੇਗਾ।

An important decision in the meeting of the Punjab Council of Ministers is the approval of calling a one day special session of the Punjab Vidhan Sabha on September 22


Popular Posts
Just Now