ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਇਸ ਮਹੀਨੇ ਠੰਢ ਫੜੇਗੀ ਜ਼ੋਰ

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜਾਜ਼, ਇਸ ਮਹੀਨੇ ਠੰਢ ਫੜੇਗੀ ਜ਼ੋਰ


LPTV / Chandigarh

ਲਾਈਵ ਪੰਜਾਬੀ ਟੀਵੀ : ਪੰਜਾਬ ਵਿੱਚ ਸਤੰਬਰ ਦੇ ਆਖ਼ਰੀ ਹਫ਼ਤੇ ਭਾਰੀ ਮੀਂਹ ਪੈਣ ਮਗਰੋਂ ਮੌਸਮ ਬਦਲਣਾ ਸ਼ੁਰੂ ਹੋ ਗਿਆ ਸੀ । ਇਸ ਸਬੰਧੀ ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਦੇਸ਼ ਦੇ ਉੱਚੇ ਪਹਾੜੀ ਇਲਾਕਿਆਂ ਵਿੱਚ ਪਹਿਲੀ ਅਕਤੂਬਰ ਤੋਂ ਹੀ ਬਰਫ਼ਬਾਰੀ ਹੋਣ ਲੱਗਦੀ ਹੈ। ਜਿਸ ਕਾਰਨ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲਦਾ ਹੈ।
ਉਨ੍ਹਾਂ ਕਿਹਾ ਕਿ ਦੂਜੇ ਪਾਸੇ ਜੇਕਰ ਮੈਦਾਨੀ ਇਲਾਕਿਆਂ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਪਹਿਲਾਂ ਹੀ ਮੌਸਮ ਕਾਫ਼ੀ ਜ਼ਿਆਦਾ ਬਦਲ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਪੱਛਮੀ ਚੱਕਰਵਾਤ ਦੇ ਪੰਜਾਬ ਵਿੱਚ ਦਸਤਕ ਦੇਣ ਮਗਰੋਂ ਸੂਬੇ ਦਾ ਮੌਸਮ ਇੱਕ ਵਾਰ ਫਿਰ ਤੋਂ ਬਦਲ ਜਾਵੇਗਾ। ਜਿਸ ਕਾਰਨ ਸੂਬੇ ਵਿੱਚ 15 ਨਵੰਬਰ ਤੋਂ ਠੰਢ ਜ਼ੋਰ ਫੜ੍ਹ ਸਕਦੀ ਹੈ ।
ਦੱਸ ਦੇਈਏ ਕਿ ਬੀਤੇ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 45 ਡਿਗਰੀ ਨੂੰ ਪਾਰ ਕਰ ਗਿਆ ਸੀ ਅਤੇ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਸੀ। ਮੌਸਮ ਵਿੱਚ ਬਦਲਾਅ ਹੋਣ ਮਗਰੋਂ ਹੁਣ ਤਾਪਮਾਨ 20 ਤੋਂ 25 ਡਿਗਰੀ ਸੈਲਸੀਅਸ ਵਿਚਕਾਰ ਰਹਿੰਦਾ ਹੈ । ਬਦਲਦੇ ਮੌਸਮ ਕਾਰਨ ਹੁਣ ਸਵੇਰ ਅਤੇ ਦੇਰ ਰਾਤ ਦੇ ਸਮੇਂ ਠੰਢ ਦਾ ਅਹਿਸਾਸ ਹੋਣ ਲੱਗਿਆ ਹੈ।

The mood of the weather will change in Punjab the cold will get stronger this month


Popular Posts
Just Now