ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਪੰਜਾਬ ਪੁਲਿਸ ਭਰਤੀ ਪ੍ਰੀਖਿਆ ਭਲਕੇ ਤੋਂ ਸ਼ੁਰੂ- ਪੇਪਰ ਦੇਣ ਜਾਣ ਤੋਂ ਪਹਿਲਾਂ ਪੜ੍ਹੋ ਇਹ ਅਹਿਮ ਜਾਣਕਾਰੀ

ਪੰਜਾਬ ਪੁਲਿਸ ਭਰਤੀ ਪ੍ਰੀਖਿਆ ਭਲਕੇ ਤੋਂ ਸ਼ੁਰੂ- ਪੇਪਰ ਦੇਣ ਜਾਣ ਤੋਂ ਪਹ


LPTV / Chandigarh

ਚੰਡੀਗੜ੍ਹ: ਪੰਜਾਬ ਪੁਲਿਸ ਭਰਤੀ ਪ੍ਰੀਖਿਆ ਭਲਕੇ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸਭ ਤੋਂ ਪਹਿਲਾਂ 14 ਅਕਤੂਬਰ ਨੂੰ 1156 ਅਸਾਮੀਆਂ ਲਈ ਕਾਂਸਟੇਬਲ ਰੈਂਕ ਦੇ ਜਵਾਨਾਂ ਦੀ ਪ੍ਰੀਖਿਆ ਹੋਵੇਗੀ। ਫਿਰ 15 ਅਕਤੂਬਰ ਨੂੰ ਹੈੱਡ ਕਾਂਸਟੇਬਲ ਅਤੇ 15-16 ਅਕਤੂਬਰ ਨੂੰ ਐੱਸਆਈ ਦੇ ਅਹੁਦੇ ਲਈ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ।
ਉਮੀਦਵਾਰਾਂ ਨੂੰ ਪੇਪਰ-1 ਅਤੇ ਪੇਪਰ-2 ਲਈ ਆਪਣੇ ਦੋਵੇਂ ਐਡਮਿਟ ਕਾਰਡਾਂ ਨਾਲ ਪ੍ਰੀਖਿਆ ਕੇਂਦਰ ‘ਤੇ ਪਹੁੰਚਣਾ ਹੋਵੇਗਾ। ਇਹ ਭਰਤੀ ਪ੍ਰੀਖਿਆ OMR ਅਧਾਰਤ ਹੋਵੇਗੀ, ਤਾਂ ਜੋ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਆਵੇ। ਇਹ ਜਾਣਕਾਰੀ ਪੰਜਾਬ ਪੁਲਿਸ ਇੰਡੀਆ ਦੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਅਪਲੋਡ ਕੀਤੀ ਗਈ ਹੈ।
ਪੰਜਾਬ ਪੁਲਿਸ ਦੇ ਇਨਵੈਸਟੀਗੇਸ਼ਨ, ਇੰਟੈਲੀਜੈਂਸ, ਜ਼ਿਲ੍ਹਾ ਅਤੇ ਆਰਮਡ ਪੁਲਿਸ ਕਾਡਰ ਵਿੱਚ ਐੱਸਆਈ ਰੈਂਕ ਦੇ ਜਵਾਨਾਂ ਦੀਆਂ ਕੁੱਲ 560 ਅਸਾਮੀਆਂ ਦੀ ਭਰਤੀ ਕੀਤੀ ਜਾਣੀ ਹੈ। ਇਸ ਤੋਂ ਇਲਾਵਾ ਇਨਵੈਸਟੀਗੇਸ਼ਨ ਕੇਡਰ ਵਿੱਚ 787 ਹੈੱਡ ਕਾਂਸਟੇਬਲ ਰੈਂਕ ਦੇ ਜਵਾਨਾਂ ਦੀ ਭਰਤੀ ਪ੍ਰੀਖਿਆ 15 ਅਕਤੂਬਰ ਨੂੰ ਹੋਵੇਗੀ। ਜਦੋਂ ਕਿ ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕੇਡਰ ਵਿੱਚ 1156 ਕਾਂਸਟੇਬਲ ਰੈਂਕ ਦੇ ਜਵਾਨਾਂ ਦੀ ਭਰਤੀ ਪ੍ਰੀਖਿਆ 14 ਅਕਤੂਬਰ ਨੂੰ ਹੈ। ਪੰਜਾਬ ਸਰਕਾਰ ਨੇ ਕੁਝ ਸਮਾਂ ਪਹਿਲਾਂ 4374 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਸਨ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਹੈ।

Punjab Police Recruitment Exam Starts Tomorrow Read This Important Information Before Giving Papers


Popular Posts
Just Now