ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮੂਸੇਵਾਲਾ ਦੇ ਫੈਨਸ ਲਈ ਵੱਡੀ ਖਬਰ, ਇਸ ਤਰੀਕ ਨੂੰ ਰਿਲੀਜ਼ ਹੋ ਰਿਹਾ ਨਵਾਂ ਗੀਤ 'ਵਾਰ'

Big-news-for-Moosewala-fans-the-


LPTV / Chandigarh

ਲਾਈਵ ਪੰਜਾਬੀ ਟੀਵੀ, ਪ੍ਰਿਆ ਪਰਮਾਰ: ਸਿੱਧੂ ਮੂਸੇਵਾਲਾ ਨਾਲ ਜੁੜੀ ਇਕ ਅਹਿਮ ਖ਼ਬਰ ਆਈ ਹੈ, ਜਿਸਦੇ ਕਤਲ ਨੂੰ ਕਾਫੀ ਸਮਾਂ ਹੋ ਗਿਆ ਪਰ ਪਰਿਵਾਰ ਅੱਜ ਵੀ ਪੁੱਤ ਨੂੰ ਇਨਸਾਫ ਦਿਵਾਉਣ ਦੀ ਮੰਗ ਕਰ ਰਹੇ ਹਨ ਪਰ ਅਜੇ ਤਕ ਮੂਸੇਵਾਲਾ ਨੂੰ ਇਨਸਾਫ ਨਾ ਮਿਲ ਸਕਿਆ। ਮੌਤ ਦੇ ਇੰਨੇ ਸਾਲਾਂ ਬਾਅਦ ਵੀ ਮੂਸੇਵਾਲਾ ਲੋਕਾਂ 'ਚ ਜ਼ਿੰਦਾ ਹੈ ਆਪਣੇ ਗੀਤਾਂ ਦੇ ਜਰੀਏ ਉਨ੍ਹਾਂ ਦੇ ਜਾਣ ਤੋਂ ਬਾਅਦ ਸਿੱਧੂ ਦੇ ਗੀਤ ਰਿਲੀਜ਼ ਹੁੰਦੇ ਰਹਿੰਦੇ ਹਨ, ਜੋ ਉਨ੍ਹਾਂ ਦੇ ਪਰਿਵਾਰ ਦੀ ਇਜ਼ਾਜਤ ਲੈ ਕੇ ਰਿਲੀਜ਼ ਕੀਤੇ ਜਾਂਦੇ ਹਨ ਕਿਉਂਕਿ ਮੂਸੇਵਾਲਾ ਦੇ ਪਰਿਵਾਰ ਵਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਦੀ ਇਜ਼ਾਜਤ ਤੋਂ ਬਿਨਾਂ ਉਨ੍ਹਾਂ ਦੇ ਪੁੱਤ ਦਾ ਕੋਈ ਗੀਤ ਵੀ release ਨਾ ਕੀਤਾ ਜਾਵੇ ਤਾਂ ਹੁਣ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦਾ ਪੋਸਟਰ ਸਾਹਮਣੇ ਆਇਆ ਹੈ। ਇਸ ਨਵੇਂ ਗੀਤ ਦਾ ਨਾਂ ‘ਵਾਰ’ ਹੈ ਅਤੇ ਇਸ ਨੂੰ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਕੀਤਾ ਜਾਵੇਗਾ। ਇਸ ਗੀਤ ਨੂੰ ਲੈ ਕੇ ਸਿੱਧੂ ਦੀ ਟੀਮ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸ਼ੇਅਰ ਕਰਦਿਆਂ ਇਸ ਨੂੰ ਰਿਲੀਜ਼ ਕਰਨ ਦੀ ਤਾਰੀਖ਼ ਤੇ ਸਮੇਂ ਬਾਰੇ ਦੱਸਿਆ ਹੈ ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਕੁਝ ਸਮੇਂ ਬਾਅਦ ‘ਐੱਸਵਾਈਐੱਲ’ ਗੀਤ ਰਿਲੀਜ਼ ਕੀਤਾ ਗਿਆ ਸੀ, ਜੋ ਵਿਵਾਦਾਂ ਦੇ ਘੇਰੇ ਵਿਚ ਵੀ ਆ ਗਿਆ ਸੀ ਤੇ ਯੂ-ਟਿਊਬ ਤੋਂ ਬੈਨ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਵੱਲੋਂ ਰਿਕਾਰਡ ਕੀਤਾ ਗਿਆ ‘ਵਾਰ’ ਦੂਜਾ ਗੀਤ ਹੈ, ਜੋ ਰਿਲੀਜ਼ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਮੂਸੇਵਾਲਾ ਦੇ ਪਿਤਾ ਨੇ ਕੁਝ ਦਿਨ ਪਹਿਲਾਂ ਆਪਣੇ ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਜੇ ਜਲਦ ਇਨਸਾਫ਼ ਨਹੀਂ ਮਿਲਿਆ ਤਾਂ ਉਹ ਐੱਫਆਈਆਰ ਵਾਪਸ ਲੈ ਕੇ ਦੇਸ਼ ਛੱਡ ਦੇਵੇਗਾ। ਜ਼ਿਕਰਯੋਗ ਹੈ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਹ ਆਪਣੇ ਪੁੱਤ ਨੂੰ ਗੀਤਾਂ ਰਾਹੀਂ ਆਉਣ ਵਾਲੇ ਕਈ ਸਾਲਾਂ ਤੱਕ ਜਿਊਂਦਾ ਰੱਖਣ ਦੀ ਕੋਸ਼ਿਸ਼ ਕਰਨਗੇ ਤੇ ਉਨ੍ਹਾਂ ਵਲੋਂ ਆਪਣੇ ਪੁੱਤ ਦੇ ਗੀਤ release ਹੋਲੀ ਹੋਲੀ release ਕਰ ਮੂਸੇਵਾਲਾ ਨੂੰ ਜੀਉਂਦਾ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ 8 ਨਵੰਬਰ ਨੂੰ ਸਿੱਧੂ ਦਾ ਜੋ ਗੀਤ ਵਾਰ ਰਿਲੀਜ਼ ਹੋ ਰਿਹਾ ਹੈ ਇਸ ਗੀਤ ਦੇ ਟਾਈਟਲ ਵਾਰ ਤੋਂ ਲਗਦਾ ਹੈ। ਇਸ ਗੀਤ 'ਚ ਕਿਸੇ 'ਤੇ ਗੱਲਾਂ ਰਾਹੀ ਵਾਰ ਕੀਤਾ ਹੋ ਸਕਦਾ ਹੈ। ਪ੍ਰਸ਼ੰਸਕਾਂ ਵਲੋਂ ਉਨ੍ਹਾਂ ਦੇ ਇਸ ਗੀਤ ਦਾ ਬੇਸਬਰੀ ਨਾਲ ਇੰਤਜਾਰ ਕੀਤਾ ਜਾ ਰਿਹਾ ਹੈ ਤਾਂ ਕੱਲ ਨੂੰ ਪ੍ਰਸ਼ੰਸਕਾਂ ਦਾ ਇੰਤਜਾਰ ਖਤਮ ਹੋ ਜਾਵੇਗਾ ਕਿਉਕਿ ਮੂਸੇਵਾਲਾ ਦਾ ਇਕ ਹੋਰ ਗੀਤ ਵਾਰ ਕੱਲ ਰਿਲੀਜ਼ ਹੋ ਜਾਵੇਗਾ।

Big news for Moosewala fans the new song War is releasing on this date


Popular Posts
Just Now