ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਕਿਸਾਨਾਂ ਦੇ ਹੱਕ ‘ਚ ਮੁੜ ਡੱਟੇ ਦੀਪ ਸਿੱਧੂ, ਨਵੇਂ ਮਾਡਲ ਤਹਿਤ ਕਰਨਗੇ ਚਰਚਾਵਾਂ

ਕਿਸਾਨਾਂ ਦੇ ਹੱਕ ‘ਚ ਮੁੜ ਡੱਟੇ ਦੀਪ ਸਿੱਧੂ, ਨਵੇਂ ਮਾਡਲ ਤਹਿਤ ਕਰਨਗੇ ਚ


LPTV / Chandigarh

ਫਰੀਦਕੋਟ (ਇੰਦਰਪ੍ਰੀਤ ਕੌਰ)- ਕਿਸਾਨ ਅੰਦੋਲਨ 'ਚ ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਵੀ ਸ਼ੁਰੂ ਤੋਂ ਡਟੇ ਹੋਏ ਹਨ। ਹਾਲਂਕਿ ਉਨ੍ਹਾਂ ਦੇ ਮਨਸੂਬਿਆਂ 'ਤੇ ਕਈ ਵਾਰ ਸ਼ੱਕ ਜਤਾਇਆ ਜਾਂਦਾ ਰਿਹਾ ਅਤੇ ਕੁਝ ਉਨ੍ਹਾਂ ਨਾਲ ਡਟ ਕੇ ਖੜ੍ਹੇ ਰਹੇ। 26 ਜਨਵਰੀ ਨੂੰ ਹੋਈ 'ਲਾਲ ਕਿਲੇ' 'ਤੇ ਹਿੰਸਾ ਮਗਰੋਂ ਦੀਪ ਸਿੱਧੂ ਦਾ ਅਕਸ ਹੋਰ ਧੁੰਦਲਾ ਹੋ ਗਿਆ। ਇਹ ਸਵਾਲ ਜ਼ਿਹਨ 'ਚ ਆਉਣੇ ਸ਼ੁਰੂ ਹੋਏ ਕਿ ਦੀਪ ਸਿੱਧੂ ਕਿਸਾਨਾਂ ਦੇ ਹੱਕ 'ਚ ਹੈ ਜਾਂ ਅੰਦਰਖਾਤੇ ਸਰਕਾਰ ਨਾਲ ਰਲਿਆ ਹੋਇਆ ਹੈ। ਇਸ ਸਭ ਦਰਮਿਆਨ ਹੁਣ ਦੀਪ ਸਿੱਧੂ ਇਕ ਵਾਰ ਤੋਂ ਸਰਗਰਮ ਹੈ। ਦੀਪ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਅਕਾਊਂਟ 'ਤੇ 'ਕਿਸਾਨ ਮਜਦੂਰ ਏਕਤਾ ਜ਼ਿੰਦਾਬਾਦ' ਦੇ ਨਾਅਰੇ ਹੇਠ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ 'ਚ ਉਨ੍ਹਾਂ ਨੇ ਲਿਖਿਆ ਹੈ ਕਿ ''ਕਿਸਾਨੀ ਸੰਘਰਸ਼ ਨੂੰ ਮਜਬੂਤ ਕਰਨ ਅਤੇ ਕਾਲੇ ਕਾਨੂੰਨਾਂ ਦੇ ਨਾਲ-ਨਾਲ ਖੇਤੀ ਦੇ ਬਦਲਵੇਂ ਮਾਡਲ ਲਈ ਖੁੰਢ ਚਰਚਾਵਾਂ ਕਰਦੇ ਹਾਂ.. ਆਓ ਮਿਲਦੇ ਹਾਂ।'' ਇੰਨ੍ਹਾਂ ਖੁੰਢ ਚਰਚਾਵਾਂ ਦੇ ਨਾਮ ਹੇਠ ਉਲੀਕੇ ਪ੍ਰੋਗਰਾਮ ਤਹਿਤ ਦੀਪ ਸਿੱਧੂ ਫਰੀਦਕੋਟ ਦੇ ਪਿੰਡਾਂ 'ਚ ਪਹੁੰਚੇ।

ਦੀਪ ਸਿੱਧੂ ਦਾ ਕਹਿਣਾ ਹੈ ਕਿ ਸਾਨੂੰ ਗਦਾਰ ਕਹਿਣ ਵਾਲਿਆਂ ਨੇ 26 ਜਨਵਰੀ ਉਪਰੰਤ ਕੋਈ ਪ੍ਰੋਗਰਾਮ ਕਿਉਂ ਨਹੀਂ ਦਿੱਤਾ,ਇਸਦਾ ਜਵਾਬ ਲੋਕਾਂ ਦੇ ਚਿਹਰਿਆਂ ਤੋਂ ਤੁਸੀਂ ਖੁਦ ਪੜ੍ਹ ਸਕਦੇ ਹੋ, ਇਸਦੇ ਚਲਦੇ ਅੱਜ ਸਾਨੂੰ ਲੋਕਾਂ ਨੂੰ ਲਾਮਬੰਦ ਕਰਨ ਲਈ ਪਿੰਡਾਂ ਵਿੱਚ ਜਾਣਾ ਪੈ ਰਿਹਾ-ਦੀਪ ਸਿੱਧੂ ਫਰੀਦਕੋਟ ਜਿਲ੍ਹੇ ਕਈ ਪਿੰਡਾਂ ਦੇ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਨ ਪਹੁੰਚੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਜਾਣ ਵਾਲਾ ਜੋ ਪ੍ਰੋਗਰਾਮ ਸੀ ਉਹ ਕਿਸਾਨ ਮੋਰਚੇ ਦੇ ਕੁਝ ਆਗੂਆਂ ਵੱਲੋਂ ਹੀ ਦਿੱਤਾ ਗਿਆ ਸੀ ਅਸੀਂ ਖੁਦ ਨਹੀਂ ਗਏ ਸੀ ਪਰ ਉਸ ਤੋਂ ਬਾਅਦ ਸਾਰਾ ਭਾਂਡਾ ਦੀਪ ਸਿੱਧੂ ਸਿਰ ਫੋੜ ਦਿੱਤਾ ਕਿ ਉਹ ਹੀ ਲੈ ਕੇ ਗਿਆ ਸੀ ਉਹ ਸਾਡੇ ਬੰਦੇ ਹੀ ਨਹੀਂ ਅਤੇ ਇਥੋਂ ਤਕ ਕੇ ਗਦਾਰ ਦਾ ਨਾਮ ਦੇ ਕੇ ਬਦਨਾਮ ਕਰਨਾ ਸ਼ੁਰੂ ਕਰ ਦਿਤਾ ਜਦੋਂਕਿ ਸੰਯੁਕਤ ਮੋਰਚੇ ਨੂੰ ਸਾਥ ਦੇਣਾ ਚਾਹੀਦਾ ਸੀ। ਦੀਪ ਸਿੱਧੂ ਦਾ ਕਹਿਣਾ ਹੈ ਕਿ 26 ਜਨਵਰੀ ਤੋਂ ਬਾਅਦ ਕੋਈ ਵੀ ਅਗਲੀ ਰਣਨੀਤੀ ਨਹੀਂ ਉਲੀਕੀ ਗਈ ਜਿਸ ਕਾਰਨ ਲੋਕ ਡੋਲ ਰਹੇ ਨੇ ਤੇ ਉਨ੍ਹਾਂ ਚ ਨਿਰਾਸ਼ਾ ਬਣੀ ਹੋਈ ਹੈ। ਦੀਪ ਨੇ ਸਭ ਦਾ ਹੌਂਸਲਾ ਵਧਾਉਂਦਿਆਂ ਕਿਹਾ ਕਿ ਹੁਣ ਤੋਂ ਨਵੇਂ ਪ੍ਰੋਗਰਮ ਉਲੀਕੇ ਜਾਣਗੇ ਅਤੇ ਕੇਂਦਰ ਸਰਕਾਰ ਨੂੰ ਇਹ ਕਾਲੇ ਕਾਨੂੰਨ ਹਰ ਹਾਲ 'ਚ ਵਾਪਸ ਲੈਣੇ ਪੈਣਗੇ।

ਦੇਖਿਆ ਜਾਏ ਤਾਂ ਭਾਵੇਂ ਹੀ ਕਿਸਾਨ ਅੰਦੋਲਨ ਨੂੰ ਦਿੱਲੀ ਦੀਆਂ ਬਰੂਹਾਂ ਤੇ ਚਲਦਿਆਂ 6 ਮਹੀਨੇ ਦੇ ਕਰੀਬ ਦਾ ਸਮਾਂ ਹੋਣ ਵਾਲਾ ਹੈ ਪਰ ਅੰਦੋਲਨ ਦਾ ਕੇਦਰ ਤੇ ਦਬਾਅ ਹੋਰ ਵਧਾਉਣ ਲਈ ਅਤੇ ਲੋਕਾਂ ਨੂੰ ਲਾਮਬੰਦ ਕਰਨ ਲਈ ਦੀਪ ਸਿੱਧੂ ਵੱਲੋਂ ਇੱਕ ਖੁੰਢ ਚਰਚਾਵਾਂ ਨਾਮ ਹੇਠ ਪ੍ਰੋਗਰਾਮ ਚਲਾਇਆ ਗਿਆ ਹੈ ਇਸੇ ਤਹਿਤ ਉਹ ਅੱਜ ਇਸ ਅੰਦੋਲਨ ਦੇ ਨਾਲ ਅਸੀਂ ਪਹਿਲਾਂ ਵੀ ਖੜੇ ਸੀ ਅੱਜ ਵੀ ਖੜੇ ਹਾਂ ਅਤੇ ਜਿੱਤਣ ਤਕ ਖੜੇ ਰਹਾਂਗੇ।

Deep Sidhu once again in favor of farmers will hold discussions under the new model


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now