ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਦੀਪ ਸਿੱਧੂ ‘ਤੇ ਹੋਇਆ ਇੱਕ ਹੋਰ ਕੇਸ ਦਰਜ,ਪੜ੍ਹੋ ਕੀ ਹੈ ਪੂਰਾ ਮਾਮਲਾ

Register-another-case-against-De


LPTV / Chandigarh

ਜੈਤੋ, 24 ਮਈ 2021 ( ਇੰਦਰਪ੍ਰੀਤ ਕੌਰ)- ਦਿੱਲੀ ਦੀਆਂ ਬਰੂਹਾਂ ‘ਤੇ ਲੰਬੇ ਸਮੇ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਦੇ ਵਿੱਚ ਮਸ਼ਹੂਰ ਪੰਜਾਬੀ ਅਦਾਕਾਰ ਦੀਪ ਸਿੱਧੂ ਕਾਫੀ ਸਮੇਂ ਤੋਂ ਚਰਚਾ ਚ ਆ ਰਹੇ ਹਨ। ਦੀਪ ਸਿੱਧੂ ਕੁੱਝ ਦਿਨ ਪਹਿਲਾ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਏ ਸਨ ਅਤੇ ਹੁਣ ਇੱਕ ਵਾਰ ਫਿਰ ਤੋਂ ਨਵੀਂ ਮੁਸੀਬਤ ਚ ਫਸ ਚੁੱਕੇ ਹਨ। ਪੰਜਾਬੀ ਅਦਾਕਾਰ ਦੀਪ ਸਿੱਧੂ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਮੁੜ ਕਿਸਾਨ ਅੰਦੋਲਨ ਨੂੰ ਲੈ ਕੇ ਲੋਕਾਂ ਨੂੰ ਲਾਮਬੰਦ ਕਰ ਰਹੇ ਹਨ।ਪਰ ਇਸ ਦੌਰਾਨ ਹੁਣ ਦੀਪ ਸਿੱਧੂ ‘ਤੇ ਇੱਕ ਵਾਰ ਫਿਰ ਇੱਕ ਨਵਾਂ ਮਾਮਲਾ ਦਰਜ਼ ਹੋ ਗਿਆ ਹੈ। ਇਹ ਮਾਮਲਾ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਕਾਰਨ ਹੋਇਆ ਹੈ।

ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਤੇ ਦੀਪ ਸਿੱਧੂ ‘ਤੇ ਜੈਤੋ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਦਰਜ ਕੀਤੇ ਮਾਮਲੇ ਦੇ ਅਨੁਸਾਰ ਦੀਪ ਸਿੱਧੂ ਬੀਤੇ ਦਿਨ ਗੁਰੂਦਵਾਰਾ ਜੈਤੇਆਣਾ ਜੈਤੋ ਅਤੇ ਪਿੰਡ ਮੱਤਾ ਵਿਖੇ ਆਇਆ ਸੀ। ਗੁਰੂਦਵਾਰਾ ਜੈਤੇਆਣਾ ਜੈਤੋ ਵਿਖੇ ਦੀਪ ਸਿੱਧੂ ਵੱਲੋਂ ਸਪੀਚ ਦਿੱਤੀ ਗਈ ਸੀ ਜਿੱਥੇ 100 ਤੋਂ 120 ਬੰਦਿਆ ਦਾ ਇੱਕਠ ਸੀ, ਅਤੇ ਇਸ ਦੌਰਾਨ ਦੀਪ ਨੇ ਮਾਸਕ ਵੀ ਨਹੀਂ ਲਗਾਇਆ ਸੀ, ਜੋ ਕੋਰੋਨਾ ਨਿਯਮਾਂ ਦੀ ਉਲੰਘਣਾ ਹੈ।ਪੁਲਿਸ ਅਨੁਸਾਰ ਇਸ ਤੋਂ ਬਾਅਦ ਪਿੰਡ ਮੱਤਾ ਪਹੁੰਚ ਕੇ ਵੀ ਦੀਪ ਸਿੱਧੂ ਵੱਲੋਂ ਕੋਰੋਨਾ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਦੀਪ ਸਿੱਧੂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਦੀਪ ਕੋਰੋਨਾ ਮਰੀਜ਼ਾਂ ਲਈ ਆਕਸੀਜਨ ਸਿਲੰਡਰ ਵੀ ਵੰਡ ਰਹੇ ਸੀ।

Register another case against Deep Sidhu what is the whole case


Popular Posts
Just Now