ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਬੱਸ ਯਾਤਰੀਆਂ ਲਈ ਰਾਹਤ ਭਰੀ ਖ਼ਬਰ, ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਹੜਤਾਲ ਕੀਤੀ ਮੁਲਤਵੀ

Relieving-news-for-bus-passenger


LPTV / Chandigarh

ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਚੱਲ ਰਹੀ ਹੜਤਾਲ ਸਬੰਧੀ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਬੀਤੇ ਦਿਨੀਂ ਅੰਮ੍ਰਿਤਸਰ ਦੇ ਬਟਾਲਾ ਡਿਪੂ ਦੇ ਆਪਰੇਟਰ ਦੀ ਜਾਂਚ ਕਰਵਾਉਣ ਅਤੇ ਫਿਰੋਜ਼ਪੁਰ ਡਿਪੂ ਦੇ ਆਪਰੇਟਰ ਦੀ ਬਦਲੀ 7 ਦਿਨਾਂ ਦੇ ਅੰਦਰ ਰੱਦ ਕਰਨ ਲਈ ਪੱਤਰ ਦਿੱਤਾ ਗਿਆ।
ਯੂਨੀਅਨ ਨੂੰ ਪ੍ਰਸਾਸ਼ਨ ਨੇ ਬਟਾਲਾ ਡਿਪੂ ਦੇ ਆਪਰੇਟਰ ਨਾਲ ਸੰਪਰਕ ਕਰਕੇ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ। ਯੂਨੀਅਨ ਵੱਲੋਂ ਸਰਕਾਰੀ ਟਰਾਂਸਪੋਰਟ ਬੰਦ ਕੀਤੇ ਜਾਣ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਹੜਤਾਲ ਨੂੰ ਮਿੱਥੇ ਸਮੇਂ ਤੱਕ ਮੁਲਤਵੀ ਕੀਤਾ ਗਿਆ ਹੈ। ਇਸ ਲਈ ਮੁਹਾਲੀ ਵਿੱਚ ਸਵੇਰ ਦਾ ਪ੍ਰੋਗਰਾਮ ਮੁਲਤਵੀ ਕਰਨ ਅਤੇ ਸਵੇਰੇ ਗੇਟ ਰੈਲੀਆਂ ਕਰਕੇ ਧਰਨਾ ਸਮਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸੂਬਾ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਮਿਤੀ 17.11.2002 ਨੂੰ ਜਲੰਧਰ ਬੱਸ ਸਟੈਂਡ ਵਿਖੇ ਰੱਖੀ ਗਈ ਹੈ ਜਿਸ ਵਿੱਚ ਸੂਬਾਈ ਆਗੂ, ਡਿਪੂ ਪ੍ਰਧਾਨ, ਸਕੱਤਰ ਹਾਜ਼ਰ ਹੋਣਗੇ।

Relieving news for bus passengers the strike has been postponed in view of the problems faced by the people


Popular Posts
Just Now