ਹਲਵਾਰਾ ਏਅਰਪੋਰਟ ਦਾ ਕੰਮ ਮੁੜ ਤੋਂ ਆਰੰਭ, ਮਾਨ ਸਰਕਾਰ ਨੇ ਜਾਰੀ ਕੀਤੀ 50 ਕਰੋੜ ਰੁਪਏ ਦੀ ਰਾਸ਼ੀ
LPTV / Chandigarh
ਚੰਡੀਗੜ੍ਹ: ਪੰਜਾਬ ਨੂੰ ਜਲਦ ਹੀ ਇੱਕ ਹੋਰ ਹਵਾਈ ਅੱਡਾ ਮਿਲਣ ਵਾਲਾ ਹੈ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਜਲਦ ਹੀ ਪੰਜਾਬ ਨੂੰ ਇਕ ਨਵਾਂ ਏੇਅਰਪੋਰਟ ਮਿਲਣ ਜਾ ਰਿਹਾ ਹੈ। ਮਾਨ ਸਰਕਾਰ ਵਲੋਂ ਹਲਵਾਰਾ ਏਅਰਪੋਰਟ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਇਸ ਲਈ ਕਾਨੂੰਨ ਅਨੁਸਾਰ 50 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ।
ਸੂਬਾ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸ਼ਹਿਰੀ ਹਵਾਬਾਜ਼ੀ ਵਿਭਾਗ, ਪੰਜਾਬ ਨੇ ਲੋਕ ਨਿਰਮਾਣ ਵਿਭਾਗ ਤੋਂ ਟਰਮੀਨਲ ਬਿਲਡਿੰਗ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਕਾਂਗਰਸ ਸਰਕਾਰ ਦਰਮਿਆਨ ਸਰਕਾਰ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਵਿਚਕਾਰ ਹਲਵਾਰਾ ਏਅਰਪੋਰਟ ਟਰਮੀਨਲ ਦੀ ਉਸਾਰੀ ਨੂੰ ਲੈ ਕੇ ਸਹਿਮਤੀ ਨਹੀਂ ਬਣ ਪਾਈ ਸੀ। ਜਿਸ ਤੋਂ ਬਾਅਦ ਕਾਂਗਰਸ ਸਰਕਾਰ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਰਮੀਨਲ ਦੀ ਇਮਾਰਤ ਨੂੰ ਆਪਣੇ ਪੱਧਰ 'ਤੇ ਬਣਾਉਣ ਦਾ ਫੈਸਲਾ ਕੀਤਾ, ਇਸ ਦੀ ਜ਼ਿੰਮੇਵਾਰੀ ਉਨ੍ਹਾਂ ਲੋਕ ਨਿਰਮਾਣ ਵਿਭਾਗ ਨੂੰ ਹੀ ਸੌਂਪੀ ਸੀ। ਕਾਬਲੇਗੌਰ ਹੈ ਕਿ ਉਸਾਰੀ ਦੇ ਸਬੰਧ 'ਚ ਉਸ ਵੇਲੇ ਟੈਂਡਰ ਜਾਰੀ ਕਰ ਦਿੱਤਾ ਗਿਆ ਕੀਤਾ ਗਿਆ ਸੀ ਪਰ ਉਦੋਂ ਤੱਕ ਵੱਡੇ ਰਾਜਨੀਤਿਕ ਫੇਰਬਦਲ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ ਤੇ ਕੈਪਟਨ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਇਹ ਵੀ ਦੱਸਿਆ ਗਿਆ ਕਿ ਏਅਰਪੋਰਟ ਅਥਾਰਟੀ ਆਫ ਇੰਡੀਆ ਨਾਲ ਵੀ ਕੁਝ ਮੁੱਦੇ ਸਨ, ਜਿਸ ਕਾਰਨ ਕੰਮ ਠੱਪ ਹੋ ਗਿਆ ਸੀ। ਹੁਣ ਇਹ ਕਿਹਾ ਜਾ ਰਿਹਾ ਕਿ ਇਹ ਸਾਰਾ ਕੰਮ ਅਗਲੇ ਸਾਲ ਮਾਰਚ ਤੱਕ ਪੂਰਾ ਕਰ ਲਿਆ ਜਾਵੇਗਾ।
The work of Halwara Airport has started again the government has released an amount of 50 crore rupees