ਵਿਦਿਆਰਥੀਆਂ ਲਈ ਅਹਿਮ ਖ਼ਬਰ; PSEB ਨੇ ਐਲਾਨੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ, ਪੜ੍ਹੋ ਕਦੋ ਹੋਣੇ ਪੇਪਰ
LPTV / Chandigarh
ਲੁਧਿਆਣਾ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਫਰਵਰੀ, ਮਾਰਚ ਵਿੱਚ ਹੋਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪ੍ਰੀਖਿਆਵਾਂ ਦੇ ਕੰਟਰੋਲਰ ਜੇਆਰ ਮਹਿਰੋਕ ਨੇ ਦੱਸਿਆ ਕਿ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 16 ਤੋਂ 24 ਫਰਵਰੀ 2023 ਤੱਕ ਲਈ ਜਾਵੇਗੀ। ਅੱਠਵੀਂ ਜਮਾਤ ਦੀ ਪ੍ਰੀਖਿਆ 20 ਫਰਵਰੀ ਤੋਂ 6 ਮਾਰਚ 2023 ਤੱਕ ਲਈ ਜਾਵੇਗੀ। ਜਦਕਿ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 21 ਮਾਰਚ ਤੋਂ ਸ਼ੁਰੂ ਹੋ ਕੇ 18 ਅਪ੍ਰੈਲ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 20 ਫਰਵਰੀ ਤੋਂ 13 ਅਪ੍ਰੈਲ ਤੱਕ ਹੋਣਗੀਆਂ। ਪ੍ਰੀਖਿਆਵਾਂ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਦੱਸਿਆ ਕਿ ਲਿਖਤੀ ਪ੍ਰੀਖਿਆ ਤੋਂ ਬਾਅਦ ਸਾਰੀਆਂ ਸ਼੍ਰੇਣੀਆਂ ਲਈ ਪ੍ਰੈਕਟੀਕਲ ਪ੍ਰੀਖਿਆ ਹੋਵੇਗੀ।
NSQF, ਵੋਕੇਸ਼ਨਲ ਗਰੁੱਪ ਅਤੇ 10ਵੀਂ ਅਤੇ 12ਵੀਂ ਜਮਾਤ ਦੇ ਪ੍ਰੈਕਟੀਕਲ ਵਿਸ਼ੇ ਅਤੇ 10ਵੀਂ ਜਮਾਤ ਦੇ ਪ੍ਰੀ-ਵੋਕੇਸ਼ਨਲ ਵਿਸ਼ੇ ਦੀ ਪ੍ਰੈਕਟੀਕਲ ਪ੍ਰੀਖਿਆ 23 ਜਨਵਰੀ ਤੋਂ 1 ਫਰਵਰੀ ਤੱਕ ਲਈ ਜਾਵੇਗੀ। ਇਹ ਪ੍ਰੀਖਿਆ ਕੋਵਿਡ-19 ਨੂੰ ਧਿਆਨ ਵਿੱਚ ਰੱਖ ਕੇ ਕਰਵਾਈ ਜਾਵੇਗੀ। ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਡੇਟਸ਼ੀਟ ਅਤੇ ਪੂਰੀ ਜਾਣਕਾਰੀ ਬਾਅਦ ਵਿੱਚ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ।
Important news for students Read Exam Dates Announced by PSEB When will Papers be held