ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਕਾਂਗਰਸ ਨੇ ਸੁਖਜਿੰਦਰ ਰੰਧਾਵਾ ਸਮੇਤ ਤਿੰਨ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਦੇਖੋ ਲਿਸਟ

ਕਾਂਗਰਸ ਨੇ ਸੁਖਜਿੰਦਰ ਰੰਧਾਵਾ ਸਮੇਤ ਤਿੰਨ ਆਗੂਆਂ ਨੂੰ ਦਿੱਤੀ ਵੱਡੀ ਜ਼ਿੰ


LPTV / Chandigarh

ਨਵੀਂ ਦਿੱਲੀ : ਕਾਂਗਰਸ ਨੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਕਾਂਗਰਸ ਹਾਈ ਕਮਾਂਡ ਨੇ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸੈਲਜਾ ਨੂੰ ਪਾਰਟੀ ਦਾ ਮਹਾ ਸਕੱਤਰ ਤੇ ਛੱਤੀਸਗੜ੍ਹ ਦੀ ਮੁਖੀ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਕਾਂਗਰਸ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਦਾ ਪਾਰਟੀ ਇੰਚਾਰਜ ਬਣਾਇਆ ਹੈ। ਰੰਧਾਵਾ ਨੂੰ ਅਜੈ ਮਾਕਨ ਦੇ ਸਥਾਨ ਰਾਜਸਥਾਨ ਇੰਚਾਰਜ ਬਣਾਇਆ ਗਿਆ ਹੈ। ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਇਕ ਬਿਆਨ ਮੁਤਾਬਕ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ। ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ਼ੈਲਜਾ ਨੂੰ ਪੀ. ਐੱਲ. ਪੂਨੀਆ ਦੀ ਥਾਂ ਛੱਤੀਸਗੜ੍ਹ ਦਾ ਇੰਚਾਰਜ ਬਣਾਇਆ ਹੈ।
ਰਾਜ ਸਭਾ ਮੈਂਬਰ ਸ਼ਕਿਤ ਸਿੰਘ ਗੋਹਿਲ ਨੂੰ ਹਰਿਆਣਾ ਦਾ ਪਾਰਟੀ ਇੰਚਾਰਜ ਥਾਪਿਆ ਗਿਆ ਹੈ। ਹਰਿਆਣਾ ਪ੍ਰਦੇਸ਼ ਕਮੇਟੀ ਦੀ ਸਾਬਕਾ ਪ੍ਰਧਾਨ ਸੈਲਜਾ ਨੂੰ ਪੀਐਲ ਪੁਨੀਆ ਦੇ ਸਥਾਨ 'ਤੇ ਛੱਤੀਸਗੜ੍ਹ ਦੀ ਇੰਚਾਰਜ ਬਣਾਇਆ ਗਿਆ ਹੈ।
ਰਿਪੋਰਟ ਮੁਤਾਬਕ ਹਰਿਆਣਾ 'ਚ ਰਾਹੁਲ ਗਾਂਧੀ ਦੀ ਪਦਯਾਤਰਾ ਤੋਂ ਪਹਿਲਾਂ ਕੁਮਾਰੀ ਸ਼ੈਲਜਾ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਦਿੱਤਾ ਗਿਆ ਇਹ ਅਹੁਦਾ ਸਿਆਸੀ ਤੌਰ ਉਤੇ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 21 ਦਸੰਬਰ ਨੂੰ ਰਾਜਸਥਾਨ ਤੋਂ ਹਰਿਆਣਾ 'ਚ ਦਾਖ਼ਲ ਹੋਵੇਗੀ। ਇਸ ਤੋਂ ਇਲਾਵਾ ਛੱਤੀਸਗੜ੍ਹ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਵੀ ਹੋਣ ਜਾ ਰਹੀਆਂ ਹਨ। ਛੱਤੀਸਗੜ੍ਹ ਵਿਧਾਨ ਸਭਾ ਵਿੱਚ ਕੁਮਾਰੀ ਸ਼ੈਲਜਾ ਦੀ ਅਹਿਮ ਭੂਮਿਕਾ ਹੋਵੇਗੀ।

Congress has given a big responsibility to three leaders including Sukhjinder Randhawa See the list


Popular Posts
Just Now