ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ

ਕਿਸਾਨ ਅੰਦੋਲਨ- ਯੂਪੀ ਗੇਟ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਟਕਰਾਅ

ਕਿਸਾਨ ਅੰਦੋਲਨ- ਯੂਪੀ ਗੇਟ ‘ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਟਕਰਾਅ


LPTV / Chandigarh

ਨਵੀਂ ਦਿੱਲੀ, 26 ਮਈ 2021 (ਇੰਦਰਪ੍ਰੀਤ ਕੌਰ)- ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਯੂਪੀ ਗੇਟ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਅੱਜ 26 ਮਈ ਨੂੰ ਕਾਲੇ ਝੰਡੇ ਲਹਿਰਾਏ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਪੁਲਿਸ ਵਿਚਾਲੇ ਧੱਕਾਮੁੱਕੀ ਹੋ ਗਈ। ਜਿਸ ਕਾਰਨ ਕਾਫੀ ਹੰਗਾਮਾ ਹੋਇਆ ਹੈ ਤੇ ਮਾਹੌਲ ਗਰਮਾ ਗਿਆ।

ਅੰਦੋਲਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਵੀ  ਕਾਲੀ ਪੱਗ ਬੰਨ੍ਹ ਕੇ  ਸਰਕਾਰ ਖਿਲਾਫ ਆਪਣਾ ਵਿਰੋਧ ਜਤਾਇਆ।ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ 3 ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਯੂਪੀ ਗੇਟ 'ਤੇ ਧਰਨਾ ਪ੍ਰਦਰਸ਼ਨ 26 ਨਵੰਬਰ ਤੋਂ ਸ਼ੁਰੂ ਹੋਇਆ ਸੀ। ਪ੍ਰਦਰਸ਼ਨ ਦੇ ਛੇ ਮਹੀਨੇ 26 ਮਈ ਨੂੰ ਪੂਰੇ ਹੋ ਗਏ ਹਨ। ਬੀਕੇਯੂ ਦੇ ਕੌਮੀ ਬੁਲਾਰੇ ਨੇ ਪਹਿਲਾਂ ਹੀ ਇਸ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ। ਸ਼ਡਿਊਲ ਅਨੁਸਾਰ, ਕਿਸਾਨ ਇਕ ਜਗ੍ਹਾ 'ਤੇ ਇਕੱਠੇ ਹੋਣੇ ਸ਼ੁਰੂ ਹੋ ਗਏ। ਕਿਸਾਨ ਹੱਥਾਂ ਵਿਚ ਕਾਲੇ ਝੰਡੇ ਲੈ ਕੇ ਆਏ ਅਤੇ ਪ੍ਰਧਾਨ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੇ।



ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਤਿੰਨੋਂ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਉਦੋਂ ਤੱਕ ਅੰਦੋਲਨ ਖ਼ਤਮ ਨਹੀਂ ਹੋਵੇਗਾ। ਇਹ ਅੰਦੋਲਨ ਲੋਕ ਸਭਾ ਚੋਣਾਂ ਯਾਨੀ 2024 ਤੱਕ ਚੱਲੇਗਾ। ਇਸ ਦੌਰਾਨ ਕੁਝ ਕਿਸਾਨ ਕੇਂਦਰ ਸਰਕਾਰ ਦਾ ਪੁਤਲਾ ਫੂਕ ਰਹੇ ਸਨ। ਮੌਜੂਦਾ ਪੁਲਿਸ ਫੋਰਸ ਨੇ ਉਥੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ ਹੋ ਗਈ। ਇਸ ਦੇ ਬਾਵਜੂਦ, ਕਿਸਾਨ ਆਪਣੀ ਰਣਨੀਤੀ ਵਿਚ ਸਫਲ ਹੋਏ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਦੂਜੇ ਪਾਸੇ, ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਾਲੇ ਰੰਗ ਦੀ ਪੱਗ ਬੰਨ੍ਹ ਕੇ ਸਰਕਾਰ ਖਿਲਾਫ ਵਿਰੋਧ ਜਤਾਇਆ। ਟਿਕੈਤ ਨੇ ਕਿਹਾ ਕਿ ਕਿਸਾਨ ਕਿਸੇ ਵੀ ਸਥਿਤੀ ਵਿੱਚ ਝੁਕਣ ਵਾਲੇ ਨਹੀਂ। ਕਿਸਾਨੀ ਨੂੰ ਬਚਾਉਣ ਲਈ ਅੰਦੋਲਨ ਸ਼ੁਰੂ ਕੀਤਾ ਗਿਆ ਹੈ।

Kisan Andolan Clash between farmers and police at UP Gate


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now