ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਨਵਜੋਤ ਸਿੱਧੂ ਦੀ ਧੀ ਰਾਬੀਆ ਸਿੱਧੂ ‘ਤੇ ਛਿੜੀ ਚਰਚਾ, ਸਿਆਸਤ ‘ਚ ਪੈਰ ਰੱਖਣ ਲਈ ਤਿਆਰ!

ਨਵਜੋਤ ਸਿੱਧੂ ਦੀ ਧੀ ਰਾਬੀਆ ਸਿੱਧੂ ‘ਤੇ ਛਿੜੀ ਚਰਚਾ, ਸਿਆਸਤ ‘ਚ ਪੈਰ ਰੱ


LPTV / Chandigarh

ਅੰਮ੍ਰਿਤਸਰ, 27 ਮਈ 2021 (ਇੰਦਰਪ੍ਰੀਤ ਕੌਰ)- ਪੰਜਾਬ ਚ ਇਸ ਸਮੇਂ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਹਰ ਰੋਜ ਕਿਸੇ ਨਾ ਕਿਸੇ ਸਿਆਸੀ ਪਾਰਟੀ ‘ਚ ਉੱਥਲ-ਪੁੱਥਲ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਤੇ ਹੁਣ ਕੁਝ ਕਿਆਸ ਨਵਜੋਤ ਸਿੰਘ ਸਿੱਧੂ ਬਾਰੇ ਵੀ ਲਗਾਏ ਜਾ ਰਹੇ ਹਨ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੇ ਕਿਸੇ ਨਾ ਕਿਸੇ ਵਿਵਾਦ ਕਾਰਨ ਚਰਚਾ ਦਾ ਵਿਸ਼ਾ ਬਣੇ ਹੀ ਰਹਿੰਦੇ ਹਨ। ਅੱਜ ਕੱਲ ਨਵਜੋਤ ਸਿੱਧੂ ਕੈਪਟਨ ਅੰਮਰਿੰਦਰ ਸਿੰਘ ’ਤੇ ਵਾਰ-ਵਾਰ ਟਵੀਟ ਕਰ ਜੰਗ ਛੇੜ ਚੁੱਕੇ ਹਨ। ਨਵਜੋਤ ਸਿੰਘ ਸਿੱਧੂ ਦੀ ਪਤਨੀ ਵੀ ਸਿਆਸਤ ਚ ਕਾਫੀ ਸਮੇਂ ਤੋਂ ਬਣੇ ਹੋਏ ਹਨ ਤੇ ਉੱਥੇ ਹੀ ਹੁਣ ਕਿਆਸ ਲਗਾਏ ਜਾ ਰਹੇ ਹਨ ਸਿੱਧੂ ਦੀ ਧੀ ਰਾਬੀਆ ਸਿੱਧੂ ਵੀ ਜਲਦ ਸਿਆਸਤ ਚ ਪੈਰ ਧਰਨ ਜਾ ਰਹੀ ਹੈ। ਇਸ ਮੁੱਦੇ ਤੇ ਚਰਚਾਵਾਂ ਵੀ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।

ਗੌਰਤਲਬ ਹੈ ਕਿ ਕਿਸਾਨ ਵਿਰੋਧੀ ਬਿੱਲਾਂ ਦੇ ਛੇ ਮਹੀਨੇ ਪੂਰੇ ਹੋਣ ’ਤੇ 26 ਮਈ ਨੂੰ ਕਿਸਾਨ ਯੂਨੀਅਨਾਂ ਵੱਲੋਂ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ਦਿਨ 25 ਮਈ ਨੂੰ ਨਵਜੋਤ ਸਿੰਘ ਸਿੱਧੂ ਤੇ ਡਾ. ਨਵਜੋਤ ਕੌਰ ਸਿੱਧੂ ਨੇ ਪਟਿਆਲਾ ਵਿਖੇ ਆਪਣੀ ਰਿਹਾਇਸ਼ ‘ਤੇ ਕਾਲਾ ਝੰਡਾ ਲਹਿਰਾਇਆ ਅਤੇ ਦੂਜੇ ਪਾਸੇ ਅੰਮ੍ਰਿਤਸਰ ਦੀ ਰਿਹਾਇਸ਼ ‘ਤੇ ਸਿੱਧੂ ਜੋੜੀ ਦੀ ਧੀ ਰਾਬੀਆ ਸਿੱਧੂ ਵੱਲੋਂ ਕਾਲਾ ਝੰਡਾ ਲਹਿਰਾਇਆ ਗਿਆ। ਝੰਡਾ ਲਹਿਰਾਉਣ ਤੋਂ ਬਾਅਦ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਦੇ ਸਿਆਸਤ ਵਿੱਚ ਪੈਰ ਧਰਨ ਦੀਆਂ ਚਰਚਾਵਾਂ ਜ਼ੋਰਾਂ ‘ਤੇ ਚੱਲ ਰਹੀਆਂ ਹਨ।

ਸਿੱਧੂ ਜੋੜੀ ਦੀ ਧੀ ਰਾਬੀਆ ਸਿੱਧੂ ਚੋਣ ਲੜਨ ਦੀ ਉਮਰ 'ਚ ਆ ਚੁੱਕੀ ਹੈ। 1995 'ਚ ਨਵੀਂ ਦਿੱਲੀ 'ਚ ਜਨਮੀ ਰਾਬੀਆ ਸਿੱਧੂ ਇਸ ਸਮੇਂ ਅਦਾਕਾਰੀ ਖੇਤਰ 'ਚ ਆਪਣੀ ਦਿਲਚਸਪੀ ਦਿਖਾ ਰਹੀ ਹੈ। ਆਉਣ ਵਾਲੇ ਸਮੇਂ ਚ ਰਾਬੀਆ ਸਿੱਧੂ ਨਵਜੋਤ ਸਿੱਧੂ ਨਾਲ ਸਿਆਸਤ ਚ ਆਪਣੀ ਵੱਖਰੀ ਪਾਰਟੀ ਬਣਾਉਂਦੀ ਜਾਂ ਕਿਸੇ ਹੋਰ ਪਾਰਟੀ ਚ ਸ਼ਾਮਲ ਹੁੰਦੀ ਇਹ ਦੇਖਣਾ ਬਾਕੀ ਹੈ।

Discussion started on Navjot Sidhus daughter Rabia Sidhu ready to step into politics


Popular Posts
Just Now