ਪਤਨੀ ਨਾਲ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਮਾਨ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਦਿੱਤੀ ਸ਼ਰਧਾਂਜਲੀ
LPTV / Chandigarh
ਫ਼ਤਹਿਗੜ੍ਹ ਸਾਹਿਬ: 26 ਦਸੰਬਰ ਤੋਂ ਸ਼ੁਰੂ ਹੋਏ ਸਾਲਾਨਾ ਸ਼ਹੀਦੀ ਜੋੜ ਮੇਲੇ ਵਿੱਚ ਲੱਖਾਂ ਸ਼ਰਧਾਲੂ ਮੱਥਾ ਟੇਕਣ ਲਈ ਪਹੁੰਚ ਰਹੇ ਹਨ। ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ 28 ਦਸੰਬਰ ਨੂੰ ਮੇਲਾ ਸਮਾਪਤ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਪਤਨੀ ਸਮੇਤ ਫਤਿਹਗੜ੍ਹ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਜਿੱਥੇ ਉਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਗੁਰੂ ਗ੍ਰੰਥ ਸਾਹਿਬ ਅੱਗੇ ਰੁਮਾਲਾ ਸਾਹਿਬ ਭੇਂਟ ਕੀਤਾ ਅਤੇ ਸਾਹਿਬਜਾਦਿਆਂ ਦੀ ਕੁਰਬਾਨੀ ਤੇ ਸਿਜਦਾ ਕੀਤਾ।

Tribute to the martyrdom of CM Hon Chote Sahibzade who paid obeisance at Gurdwara Fatehgarh Sahib with his wife