ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸ਼ਹੀਦ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਦੀ ਰਾਸ਼ੀ ਦੁੱਗਣੀ ਕਰ ਕੇ ਕੀਤੀ 1 ਕਰੋੜ ਰੁਪਏ - ਸਰਾਰੀ

The-amount-of-ex-gratia-for-the-


LPTV / Chandigarh

ਚੰਡੀਗੜ੍ਹ: ਦੇਸ਼ ਦੀ ਰੱਖਿਆ ਲਈ ਵੱਖ-ਵੱਖ ਆਪ੍ਰੇਸ਼ਨਾਂ ਵਿੱਚ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਜਵਾਨਾਂ ਦੇ ਸਕੇ-ਸਨੇਹੀਆਂ ਦੇ ਹਿੱਤਾਂ ਦੀ ਰਾਖੀ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੈਨਿਕਾਂ ਦੇ ਵਾਰਸਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ।
ਰੱਖਿਆ ਜਵਾਨਾਂ ਦੀਆਂ ਬਹਾਦਰੀ ਦੀਆਂ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ ਮਾਨ ਸਰਕਾਰ ਨੇ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਗ੍ਰਾਂਟ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ। ਦੇਸ਼ ਦੀ ਰੱਖਿਆ ਲਈ ਵੱਖ-ਵੱਖ ਆਪ੍ਰੇਸ਼ਨਾਂ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਵਾਰਸਾਂ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਵਿਭਾਗ ਵੱਲੋਂ 1 ਅਪ੍ਰੈਲ 2022 ਤੋਂ ਹੁਣ ਤੱਕ ਦੇ ਸਮੇਂ ਦੌਰਾਨ ਸ਼ਹੀਦਾਂ ਦੇ ਵਾਰਸਾਂ ਨੂੰ 3,09,40,000 ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜੰਗ ਤੋਂ ਇਲਾਵਾ ਕਿਸੇ ਹੋਰ ਵਜ੍ਹਾ ਕਰਕੇ ਸੈਨਿਕ ਦੀ ਮੌਤ ਹੋਣ ਦੀ ਸੂਰਤ ਵਿੱਚ ਹਥਿਆਰਬੰਦ ਸੈਨਾਵਾਂ ਦੇ ਫਲੈਗ ਡੇਅ ਫੰਡ ਤਹਿਤ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰ ਨੂੰ 1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤਹਿਤ 01.04.2022 ਤੋਂ ਹੁਣ ਤੱਕ ਦੇ ਅਰਸੇ ਦੌਰਾਨ ਹਥਿਆਰਬੰਦ ਬਲਾਂ ਦੇ ਜਵਾਨਾਂ ਦੇ ਪਰਿਵਾਰਾਂ ਨੂੰ 26 ਲੱਖ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗਿਆ ਹੈ।
ਸ਼ਹੀਦ ਹੋਣ ਵਾਲੇ ਸੈਨਿਕਾਂ ਦੀਆਂ ਵਿਧਵਾਵਾਂ ਦੀ ਦੇਖਭਾਲ ਦੇ ਏਜੰਡੇ ਨੂੰ ਮੁੱਖ ਰੱਖਦਿਆਂ ਮਾਨ ਸਰਕਾਰ ਵੱਲੋਂ ਫੌਜੀਆਂ ਦੀਆਂ ਵਿਧਵਾਵਾਂ ਨੂੰ 6 ਮਹੀਨਿਆਂ ਤੱਕ ਪੈਨਸ਼ਨ ਸ਼ੁਰੂ ਹੋਣ ਤੱਕ 15000 ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦਿੱਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ 01.04.2022 ਤੋਂ ਹੁਣ ਤੱਕ ਦੇ ਸਮੇਂ ਦੌਰਾਨ 14 ਵਿਧਵਾਵਾਂ ਨੂੰ ਗੁਜ਼ਾਰਾ ਭੱਤਾ ਮੁਹੱਈਆ ਕਰਵਾਇਆ ਹੈ।

The amount of ex gratia for the heirs of the martyr has been doubled to Rs 1 crore Sarari


Popular Posts
Just Now