ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

31 ਮਈ ਨੂੰ ਅਨਲੌਕ ਹੋਵੇਗੀ ਦਿੱਲੀ- CM ਕੇਜਰੀਵਾਲ

31 ਮਈ ਨੂੰ ਅਨਲੌਕ ਹੋਵੇਗੀ ਦਿੱਲੀ- CM ਕੇਜਰੀਵਾਲ


LPTV / Chandigarh

ਨਵੀਂ ਦਿੱਲੀ, 28 ਮਈ 2020 (ਇੰਦਰਪ੍ਰੀਤ ਕੌਰ)- ਦਿੱਲੀ 'ਚ ਕੋਰੋਨਾ ਵਾਇਰਸ ਦੇ ਘੱਟਦੇ ਮਾਮਲਿਆਂ ਨੂੰ ਦੇਖਦੇ ਮੁਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਕੋਰੋਨਾ ਦੇ ਘੱਟਦੇ ਮਾਮਲਿਆਂ ਅਤੇ ਪਾਜ਼ਿਟੀਵਿਟੀ ਰੇਟ ਨੂੰ ਦੇਖਦਿਆਂ ਦਿੱਲੀ ਅਨਲੌਕ ਹੋਣ ਜਾ ਰਹੀ ਹੈ। ਇਸ ਸਬੰਧੀ ਅੱਜ ਸ਼ੁੱਕਰਵਾਰ ਸਵੇਰੇ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੀ ਬੈਠਕ ਹੋਈ, ਜਿਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਦੱਸਿਆ ਕਿ ਅਨਲੌਕ ਦੀ ਪ੍ਰਕਿਰਿਆ ਹੌਲੀ-ਹੌਲੀ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ 'ਚ ਅਨਲੌਕ ਪ੍ਰਕਿਰਿਆ 31 ਮਈ ਤੋਂ ਚਰਨਬੱਧ ਤਰੀਕੇ ਨਾਲ ਸ਼ੁਰੂ ਹੋਵੇਗੀ। ਦਿੱਲੀ 'ਚ 31 ਮਈ ਤੋਂ ਨਿਰਮਾਣ ਗਤੀਵਿਧੀਆਂ ਦੀ ਬਹਾਲੀ, ਕਾਰਖਾਨਿਆਂ ਨੂੰ ਮੁੜ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਜਾਵੇਗੀ। ਕੇਜਰੀਵਾਲ ਨੇ ਕਿਹਾ,''ਦਿੱਲੀ 'ਚ ਸੰਕਰਮਣ ਦਰ ਘੱਟ ਕੇ 1.5 ਫੀਸਦੀ ਹੋ ਗਈ ਹੈ ਪਰ ਵਾਇਰਸ ਵਿਰੁੱਧ ਲੜਾਈ ਹਾਲੇ ਖ਼ਤਮ ਨਹੀਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਦਿੱਲੀ ਨੇ ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਦੀਆਂ ਵੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਚੀਨ ਤੋਂ 6000 ਆਕਸੀਜਨ ਸਿਲੰਡਰ ਵੀ ਮੰਗਵਾਏ ਗਏ ਹਨ ਤੇ ਹਸਪਤਾਲਾਂ ਚ ਪੁਖਤਾ ਪ੍ਰਬੰਧ ਕਰਨ ਚ ਸਰਕਾਰ ਜੁਟੀ ਹੋਈ ਹੈ।

Delhi will be unlocked on May 31 CM Kejriwal


Popular Posts
Just Now