ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਪੰਜਾਬੀ ਗਾਇਕ ਸ਼ਿਪਰਾ ਗੋਇਲ ਦੀ ਸ਼ਾਨਦਾਰ ਪਹਿਲ, ਦੇਖੋ ਕਿਵੇਂ ਕਰ ਰਹੀ ਗਰੀਬਾਂ ਦੀ ਮਦਦ

ਪੰਜਾਬੀ ਗਾਇਕ ਸ਼ਿਪਰਾ ਗੋਇਲ ਦੀ ਸ਼ਾਨਦਾਰ ਪਹਿਲ, ਦੇਖੋ ਕਿਵੇਂ ਕਰ ਰਹੀ ਗਰੀ


LPTV / Chandigarh

ਚੰਡੀਗੜ੍ਹ, 29 ਮਈ 2021 (ਇੰਦਰਪ੍ਰੀਤ ਕੌਰ)- ਦੇਸ਼ ਭਰ ‘ਚ ਕੋਰੋਨਾ ਮਹਾਂਮਾਰੀ ਨੇ ਤੜਥਲੀ ਮਚਾਈ ਹੋਈ ਹੈ ਤੇ ਹਰ ਪਾਸੇ ਹਾਲਾਤ ਬੜੇ ਹੀ ਨਾਜੁਕ ਚੱਲ ਰਹੇ ਹਨ। ਹਰ ਰੋਜ਼ ਵੱਡੀ ਗਿਣਤੀ 'ਚ ਕੋਰੋਨਾ ਪੀੜ੍ਹਤ ਮਰੀਜ ਆਪਣੀਆਂ ਜਾਨਾਂ ਗੁਆ ਰਹੇ ਹਨ। ਸਮਾਜ ਸੇਵੀ ਸੰਸਥਾਵਾਂ ਅਤੇ ਕਈ ਕਲਾਕਾਰ ਵੀ ਆਪੋ-ਆਪਣੇ ਪੱਧਰ 'ਤੇ ਲੋੜਵੰਦ ਲੋਕਾਂ ਦੀ ਸੇਵਾ ਕਰ ਰਹੇ ਹਨ। ਅਜਿਹੇ 'ਚ ਪੰਜਾਬੀ ਗਾਇਕ ਸ਼ਿਪਰਾ ਗੋਇਲ, ਜੋ ਕਿ ਜ਼ੀਰੋ ਗਰਾਊਂਡ 'ਤੇ ਪਹੁੰਚ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ।

ਲੋਕਾਂ ਦੀ ਸੇਵਾ ਕਰ ਕਰਨ ਲਈ ਸ਼ਿਪਰਾ ਗੋਇਲ ਨੇ 'ਸ਼ਿਪਰਾ ਗੋਇਲ ਫਾਊਂਡੇਸ਼ਨ' ਨਾਂ ਦੀ ਐੱਨ. ਜੀ. ਓ. ਬਣਾਈ ਹੈ। ਕੋਰੋਨਾ ਦੀ ਮਾਰ ਕਰਕੇ ਲੋਕਾਂ ਦੇ ਕੰਮ ਠੱਪ ਹੋ ਗਏ ਹਨ। ਲੋਕ ਹਸਪਤਾਲਾਂ ਦੇ ਚੱਕਰ ਲਗਾ ਰਹੇ ਹਨ। ਕੋਰੋਨਾ ਮਰੀਜ਼ ਨਾਲ ਉਨ੍ਹਾਂ ਦੇ ਪਰਿਵਾਰ ਵਾਲੇ ਵੀ ਮੁਸ਼ਕਿਲ ਸਮੇਂ 'ਚੋਂ ਲੰਘ ਰਹੇ ਹਨ, ਜਿਸ ਕਰਕੇ ਸ਼ਿਪਰਾ ਗੋਇਲ ਨੇ ਹਸਪਤਾਲਾਂ 'ਚ ਪਹੁੰਚ ਕੇ ਲੋਕਾਂ ਨੂੰ ਭੋਜਨ ਮੁਹੱਈਆ ਕਰਵਾ ਰਹੀ ਹੈ।

ਦੱਸਣਯੋਗ ਹੈ ਕਿ ਹਾਲ ਹੀ ਸ਼ਿਪਰਾ ਗੋਇਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਕੁਝ ਤਸਵੀਰਾਂ ਤੇ ਵੀਡੀਓਜ਼ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਗਰੀਬ ਲੋਕਾਂ ਨੂੰ ਭੋਜਨ ਦੇ ਡੱਬੇ ਦਿੰਦੀ ਹੋਈ ਨਜ਼ਰ ਆ ਰਹੀ ਹੈ।

ਇਸ ਤੋਂ ਇਲਾਵਾ ਇਕ ਵੀਡੀਓ 'ਚ ਉਹ ਹਸਪਤਾਲ 'ਚ ਦਾਖਲ ਮਰੀਜਾਂ ਨੂੰ ਭੋਜਨ ਦਿੰਦੀ ਹੋਈ ਨਜ਼ਰ ਆ ਰਹੀ ਹੈ।ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਨੂੰ ਪੋਸਟ ਕਰਦਿਆਂ ਸ਼ਿਪਰਾ ਗੋਇਲ ਨੇ ਲਿਖਿਆ ਹੈ, 'ਈ ਭੀ ਦਾਤ ਤੇਰੀ ਦਾਤਾਰ, ਜੇ ਕੋਈ ਕੋਵਿਡ ਮਰੀਜ਼ ਜਾਂ ਉਨ੍ਹਾਂ ਦੇ ਪਰਿਵਾਰ ਨੂੰ Chd & Tricity 'ਚ ਭੋਜਨ ਦੀ ਜ਼ਰੂਰਤ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ। ਅਸੀਂ ਉਨ੍ਹਾਂ ਦੇ ਦਰਵਾਜ਼ੇ 'ਤੇ ਮੁਫ਼ਤ ਭੋਜਨ ਪ੍ਰਦਾਨ ਕਰਾਂਗੇ।' ਲੋਕੀਂ ਕੁਮੈਂਟ ਕਰਕੇ ਗਾਇਕਾ ਸ਼ਿਪਰਾ ਗੋਇਲ ਦੇ ਇਸ ਕੰਮ ਦੀ ਤਾਰੀਫ਼ ਕਰ ਰਹੇ ਹਨ।

See the amazing initiative of Punjabi singer Shipra Goyal how she is helping the poor


Popular Posts
Just Now