ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਰਾਜਸਥਾਨ ‘ਚ ਸ਼ਰੇਆਮ ਡਾਕਟਰ ਜੋੜੇ ਦਾ ਗੋਲੀਆਂ ਮਾਰ ਕੇ ਕਤਲ, ਘਟਨਾ CCTV ‘ਚ ਕੈਦ

ਰਾਜਸਥਾਨ ‘ਚ ਸ਼ਰੇਆਮ ਡਾਕਟਰ ਜੋੜੇ ਦਾ ਗੋਲੀਆਂ ਮਾਰ ਕੇ ਕਤਲ, ਘਟਨਾ CCTV


LPTV / Chandigarh

ਰਾਜਸਥਾਨ, 29 ਮਈ 2021 (ਇੰਦਰਪ੍ਰੀਤ ਕੌਰ)- ਰਾਜਸਥਾਨ ਦੇ ਭਰਤਪੁਰ ‘ਚ ਇਕ ਡਾਕਟਰ ਜੋੜੇ ਦੀ ਦਿਨਦਿਹਾੜੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ। ਸ਼ਹਿਰ ਦੇ ਹੀਰਾਦਾਸ ਬੱਸ ਸਟੈਂਡ ਨੇੜੇ ਬਾਈਕ ਸਵਾਰ ਅਤੇ ਹਥਿਆਰਬੰਦ 2 ਲੋਕਾਂ ਨੇ ਡਾਕਟਰ ਜੋੜੇ ਨੂੰ ਸ਼ਰੇਆਮ ਗੋਲੀ ਮਾਰ ਦਿੱਤੀ ਅਤੇ ਮੌਕੇ ‘ਤੇ ਫਰਾਰ ਹੋ ਗਏ। ਬਾਈਕ ਸਵਾਰਾਂ ਨੇ ਇਕ ਕ੍ਰਾਸਿੰਗ ‘ਤੇ ਪਹਿਲਾਂ ਡਾਕਟਰ ਜੋੜੇ ਦੀ ਕਾਰ ਨੂੰ ਓਵਰਟੇਕ ਕੀਤਾ ਅਤੇ ਫਿਰ ਅੱਗੇ ਵੱਧ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ‘ਚ ਕੈਦ ਹੈ।

ਭਰਤਪੁਰ ਪੁਲਿਸ ਦੇ ਇੰਸਪੈਕਟਰ ਪ੍ਰਸੰਨਾ ਕੁਮਾਰ ਖਮੇਸਰਾ ਨੇ ਦੱਸਿਆ ਕਿ ਦੋਵਾਂ ਬਦਮਾਸ਼ਾਂ ਦੀ ਪਛਾਣ ਕਰ ਲਈ ਗਈ ਹੈ । ਉਨ੍ਹਾਂ ਦੱਸਿਆ ਕਿ ਡਾਕਟਰ ਸੁਦੀਪ ਗੁਪਤਾ, ਉਸਦੀ ਪਤਨੀ ਡਾਕਟਰ ਸੀਮਾ ਗੁਪਤਾ ਅਤੇ ਉਸਦੀ ਮਾਂ ਨੂੰ ਨਵੰਬਰ 2019 ਵਿੱਚ ਇੱਕ ਮਹਿਲਾ  ਅਤੇ ਉਸਦੇ ਪੰਜ ਸਾਲਾ ਬੱਚੇ ਦੀ ਹੱਤਿਆ ਦੇ ਮਾਮਲੇ ਵਿੱਚ ਜੇਲ੍ਹ ਦੀ ਸਜਾ ਸੁਣਾਈ ਗਈ ਸੀ ।

ਉਨ੍ਹਾਂ ਨੇ ਦੱਸਿਆ ਕਿ ਡਾਕਟਰ ਜੋੜੇ ਨੂੰ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਬਦਮਾਸ਼ਾਂ ਦੀ ਪਛਾਣ ਅਨੁਜ ਅਤੇ ਮਹੇਸ਼ ਵਜੋਂ ਕੀਤੀ ਗਈ ਹੈ। ਅਨੁਜ ਉਸ ਮਹਿਲਾ ਦਾ ਭਰਾ ਹੈ ਜਿਸ ਦਾ ਨਵੰਬਰ 2019 ਵਿੱਚ ਕਤਲ ਕੀਤਾ ਗਿਆ ਸੀ ।

ਥਾਣੇ ਦੇ ਇੰਸਪੈਕਟਰ ਜਨਰਲ ਨੇ ਕਿਹਾ ਕਿ ਦੋਵਾਂ ਬਦਮਾਸ਼ਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ । ਥਾਣਾ ਇੰਚਾਰਜ ਰਾਜਿੰਦਰ ਸ਼ਰਮਾ ਨੇ ਦੱਸਿਆ ਕਿ ਦੋ ਸਾਈਕਲ ਸਵਾਰਾਂ ਨੇ ਸਰਕੁਲਰ ਰੋਡ ‘ਤੇ ਕੇਂਦਰੀ ਬੱਸ ਅੱਡੇ ਨੇੜੇ ਸੁਦੀਪ ਗੁਪਤਾ (46) ਅਤੇ ਉਸ ਦੀ ਪਤਨੀ ਸੀਮਾ ਗੁਪਤਾ (44) ਦੀ ਹੱਤਿਆ ਕਰ ਦਿੱਤੀ।

ਦੱਸ ਦੇਈਏ ਕਿ ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਇਹ ਵੇਖਿਆ ਜਾ ਸਕਦਾ ਹੈ ਕਿ ਦਿਨ ਦਿਹਾੜੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਗੋਲੀ ਮਾਰ ਕੇ ਡਾਕਟਰ ਜੋੜੇ ਦੀ ਹੱਤਿਆ ਕਰ ਦਿੱਤੀ । ਇਸ ਸਾਰੀ ਘਟਨਾ ਦੀ ਵੀਡੀਓ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ, ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। 

In Rajasthan the shooting incident of a doctor couple was captured on CCTV


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now