ਅੰਮ੍ਰਿਤਸਰ 'ਚ ਹੋਣ ਵਾਲੇ G-20 ਸੰਮੇਲਨ ਸਬੰਧੀ ਵੱਡੀ ਅਪਡੇਟ...
LPTV / Chandigarh
ਜੀ-20 ਸੰਮੇਲਨ ਅੰਮ੍ਰਿਤਸਰ 'ਚ ਹੀ ਹੋਏਗਾ। ਕੇਂਦਰ ਸਰਕਾਰ ਵੱਲੋਂ ਇਸ ਨੂੰ ਕਿਸੇ ਹੋਰ ਸ਼ਹਿਰ ਵਿੱਚ ਤਬਦੀਲ ਕਰਨ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਪੰਜਾਬ ਸਰਕਾਰ ਨੇ ਵੀ ਜੀ-20 ਸੰਮੇਲਨ ਦੇ ਪ੍ਰੋਗਰਾਮ ਰੱਦ ਹੋਣ ਦੀਆਂ ਖਬਰਾਂ ਨੂੰ ਅਫਵਾਹ ਦੱਸਿਆ ਹੈ। ਦਰਅਸਲ ਕੁਝ ਕਾਂਗਰਸੀ ਲੀਡਰਾਂ ਨੇ ਵੀ ਦਾਅਵਾ ਕੀਤਾ ਸੀ ਕਿ ਜੀ-20 ਸੰਮੇਲਨ ਰੱਦ ਹੋ ਗਿਆ ਹੈ। ਇਸ ਮਗਰੋਂ ਕੇਂਦਰ ਤੇ ਪੰਜਾਬ ਸਰਕਾਰ ਨੇ ਇਸ ਨੂੰ ਅਫਵਾਹ ਕਰਾਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿੱਚ 19 ਤੇ 20 ਮਾਰਚ ਨੂੰ ਜੀ-20 ਸੰਮੇਲਨ ਹੋ ਰਿਹਾ ਹੈ। ਐਤਵਾਰ ਨੂੰ ਜੀ-20 ਸੰਮੇਲਨ ਰੱਦ ਹੋਣ ਸਬੰਧੀ ਫੈਲੀ ਜਾਣਕਾਰੀ ਝੂਠੀ ਅਫਵਾਹ ਸਾਬਤ ਹੋਈ ਹੈ। ਇਸ ਗੱਲ ਦੀ ਪੁਸ਼ਟੀ ਕੇਂਦਰ ਸਰਕਾਰ ਦੇ ਕਿਰਤ ਤੇ ਰੁਜ਼ਗਾਰ ਮੰਤਰਾਲੇ ਨੇ ਕੀਤੀ ਹੈ। ਇਸ ਸੰਮੇਲਨ ’ਚ ਜੀ-20 ਦੇਸ਼ਾਂ ਦੇ ਕਿਰਤ ਨਾਲ ਸਬੰਧਤ ਡੈਲੀਗੇਟ ਸ਼ਾਮਲ ਹੋਣਗੇ ਜੋ ਕਿਰਤ ਸਬੰਧੀ ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਵਿਚਾਰ-ਚਰਚਾ ਕਰਨਗੇ। ਇਸ ਤੋਂ ਇਲਾਵਾ ਜੀ-20 ਸੰਮੇਲਨ ’ਚ ਆਉਣ ਵਾਲੇ ਡੈਲੀਗੇਟਾਂ ਨੂੰ ਪੰਜਾਬ ਦੇ ਸੱਭਿਆਚਾਰ ਤੇ ਸੰਸਕ੍ਰਿਤੀ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।
Big update regarding the G 20 Summit to be held in Amritsar