ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ, ਪੜ੍ਹੋ ਕੀ ਕੁਝ ਰਹੇਗਾ ਖ਼ਾਸ !
LPTV / Chandigarh
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਅੱਜ ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਵਿੱਚ ਅੱਜ ਹੰਗਾਮਾ ਹੋਣ ਦੀ ਸੰਭਾਵਨਾ ਹੈ। ਫਿਲਹਾਲ ‘ਆਪ’ ਵਿਧਾਇਕਾਂ ਵੱਲੋਂ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ 10 ਮਾਰਚ ਨੂੰ ਬਜਟ ਪੇਸ਼ ਕਰਨਾ ਹੈ। ਇਸ ਕਾਰਨ ਅੱਜ ਦੀ ਕਾਰਵਾਈ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਦਨ ਦੀ ਕਾਰਵਾਈ ਦੇ ਦੂਜੇ ਦਿਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਚਾਲੇ ਟਵੀਟ ਦੇ ਸਹੀ ਜਾਂ ਗਲਤ ਨੂੰ ਲੈ ਕੇ ਤਿੱਖੀ ਬਹਿਸ ਹੋਈ ਸੀ। ਬੈਂਸ ਨੇ ਖਹਿਰਾ ਦੇ ਟਵੀਟ ਨੂੰ ਝੂਠਾ ਕਰਾਰ ਦਿੰਦਿਆਂ ਸਾਈਬਰ ਸੈੱਲ ਨੂੰ ਸ਼ਿਕਾਇਤ ਕਰਨ ਦੀ ਗੱਲ ਵੀ ਆਖੀ ਹੈ।
ਇਸ ਮਗਰੋਂ ਸਦਨ ਦੀ ਕਾਰਵਾਈ ਦੇ ਤੀਜੇ ਦਿਨ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋਈ। ਦੱਸ ਦੇਈਏ ਕਿ CM ਮਾਨ ਕਹਿ ਚੁੱਕੇ ਹਨ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਰੇ ਕਾਂਗਰਸੀ ਲੀਡਰਾਂ ਦਾ ਨੰਬਰ ਆਵੇਗਾ, ਬੱਸ ਕੁਝ ਦੇਰ ਉਡੀਕ ਕਰੋ।
Read today the fourth day of the budget session of the Punjab Vidhan Sabha will there be anything special?