ਸਰਕਾਰੀ ਸਕੂਲਾਂ ਚ ਦਾਖ਼ਲਿਆਂ ਨੂੰ ਲੈ ਕੇ ਜਾਰੀ ਕੀਤੇ ਹੁਕਮ
Lptv / Chandigarh
ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖ਼ਲਿਆਂ ਨੂੰ ਲੈ ਕੇ ਵਿਆਪਕ ਮੁਹਿੰਮ ਵਿੱਢਣ ਦੇ ਹੁਕਮ ਗਏ ਹਨ। ਇਹ ਹੁਕਮ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤਾ ਹੈ। ਇਹ ਮੁਹਿੰਮ ਅੱਜ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਚੱਲੇਗੀ। ਸੂਬੇ ਦੇ ਸਮੂਹ ਸਿੱਖਿਆ ਅਧਿਕਾਰੀਆਂ ਅਤੇ ਜ਼ਿਲ੍ਹਾ ਟੀਮਾਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਖ਼ਲਾ ਮੁਹਿੰਮ ਦੇ ਪਹਿਲੇ ਦਿਨ ਇੱਕ ਲੱਖ ਨਵੇਂ ਵਿਦਿਆਰਥੀਆਂ ਨੂੰ ਦਾਖ਼ਲ ਕਰਨ ਦਾ ਟੀਚਾ ਮਿਥਿਆ ਹੈ।
ਬੈਂਸ ਨੇ ਕਿਹਾ ਕਿ ਉਹ ਖੁਦ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ। ਮੀਟਿੰਗ ਦੌਰਾਨ ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਦਾਖਲਾ ਮੁਹਿੰਮ-2023 ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ 10 ਮਾਰਚ, 2023 ਤੋਂ 31 ਮਾਰਚ, 2023 ਤੱਕ ਪੰਜਾਬ ਦੇ ਹਰੇਕ ਸਰਕਾਰੀ ਸਕੂਲ ਦੇ ਮੁੱਖ ਗੇਟ ‘ਤੇ ਦਾਖਲਾ ਬੂਥ ਸਥਾਪਤ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਕੂਲ ਖੁੱਲ੍ਹਣ ਤੋਂ ਪਹਿਲਾਂ ਬੂਥ ਖੋਲ੍ਹੇ ਜਾਣਗੇ। ਟੀਚਿੰਗ/ਗੈਰ-ਟੀਚਿੰਗ ਸਟਾਫ਼ ਛੁੱਟੀ ਦੇ ਅੰਤ ਤੱਕ ਡਿਊਟੀ ‘ਤੇ ਰਹੇਗਾ ਅਤੇ ਦਾਖਲੇ ਸਬੰਧੀ ਰਜਿਸਟਰ ਵਿੱਚ ਰਜਿਸਟਰੇਸ਼ਨ ਕਰੇਗਾ।
Orders issued regarding admissions in government schools