ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਲੁਧਿਆਣਾ 'ਚ ਜਾਰੀ ਹੋਇਆ ਅਲਰਟ, ਥਾਂ-ਥਾਂ ਨਾਕੇ ਤੇ ਚੈਕਿੰਗ

ਲੁਧਿਆਣਾ 'ਚ ਜਾਰੀ ਹੋਇਆ ਅਲਰਟ, ਥਾਂ-ਥਾਂ ਨਾਕੇ ਤੇ ਚੈਕਿੰਗ


LPTV / Chandigarh

ਅੰਮ੍ਰਿਤਸਰ ਵਿੱਚ ਚੱਲ ਰਹੇ ਜੀ-20 ਸੰਮੇਲਨ ਦੇ ਮੱਦੇਨਜ਼ਰ ਲੁਧਿਆਣਾ ਵਿੱਚ ਜ਼ਿਲ੍ਹਾ ਪੁਲਿਸ ਤੇ ਰੇਲਵੇ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਹੈ। ਲੁਧਿਆਣਾ ਪੁਲਿਸ ਵੱਲੋਂ ਸ਼ਹਿਰ ਵਿੱਚ ਜਿੱਥੇ ਥਾਂ-ਥਾਂ ਨਾਕੇਬੰਦੀ ਕੀਤੀ ਗਈ ਹੈ, ਉੱਥੇ ਹੀ ਰੇਲਵੇ ਪੁਲਿਸ ਵੀ ਚੌਕਸ ਹੈ। ਰੇਲਵੇ ਪੁਲਿਸ ਵੱਲੋਂ ਸਟੇਸ਼ਨ ਦੇ ਪਲੇਟਫਾਰਮਾਂ ’ਤੇ ਚੈੱਕਿੰਗ ਕੀਤੀ ਜਾ ਰਹੀ ਹੈ।

ਲੁਧਿਆਣਾ ਪੁਲਿਸ ਵੱਲੋਂ ਸ਼ਹਿਰ ਵਿੱਚ ਕਈ ਦਿਨਾਂ ਪਹਿਲਾਂ ਤੋਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਮੁਲਾਜ਼ਮਾਂ ਦੇ ਨਾਲ ਪੈਰਾ ਮਿਲਟਰੀ ਦੇ ਜਵਾਨ ਵੀ ਸ਼ਹਿਰ ਵਿੱਚ ਗਸ਼ਤ ਕਰ ਰਹੇ ਹਨ। ਸ਼ਹਿਰ ਵਿੱਚ ਫਲੈਗ ਮਾਰਚ ਕੱਢਣ ਦੇ ਨਾਲ ਨਾਲ ਸ਼ਹਿਰ ਵਿੱਚ ਸਵੇਰੇ ਸ਼ਾਮ ਨਾਕੇਬੰਦੀ ਵੀ ਕੀਤੀ ਜਾ ਰਹੀ ਹੈ। ਜਿਥੇ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਹਿਰ ਦੀਆਂ ਐਂਟਰੀ ਪੁਆਇੰਟ ’ਤੇ ਨਾਕਾਬੰਦੀ ਕੀਤੀ ਗਈ ਹੈ। ਸ਼ਹਿਰ ਵਿੱਚ ਦਾਖਲ ਹੋਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਦਸ ਦੇਈਏ ਕਿ ਜੀ-20 ਸੰਮੇਲਨ ਕਰਕੇ ਕੋਈ ਮਾੜਾ ਅਨਸਰ ਰੇਲਵੇ ਸਟੇਸ਼ਨ ’ਤੇ ਸ਼ਰਾਰਤ ਨਾ ਕਰ ਜਾਵੇ। ਇਸ ਨੂੰ ਦੇਖਦਿਆਂ ਰੇਲਵੇ ਪੁਲਿਸ ਨੇ ਲੁਧਿਆਣਾ ਦੇ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਵਿੱਚ ਵਾਧਾ ਕੀਤਾ ਹੈ। ਰੇਲਵੇ ਪੁਲਿਸ ਦੇ ਜਵਾਨ ਲਗਾਤਾਰ ਰੇਲਵੇ ਸਟੇਸ਼ਨ ਦੇ ਪਲੇਟ ਫਾਰਮਾਂ ’ਤੇ ਆਉਣ ਜਾਣ ਵਾਲਿਆਂ ਦੀ ਚੈਕਿੰਗ ਕਰ ਰਹੇ ਹਨ। ਆਰਪੀਐਫ਼ ਦੇ ਜਵਾਨ ਰੇਲ ਗੱਡੀਆਂ ਦੀ ਵੀ ਲਗਾਤਾਰ ਚੈਕਿੰਗ ਕਰ ਰਹੇ ਹਨ।

An alert has been issued in Ludhiana checking at various points


Popular Posts
Just Now