ਅੰਮ੍ਰਿਤਸਰ 'ਚ ਧਾਰਾ 144 ਲਾਗੂ, ਧਰਨਿਆਂ-ਮੁਜ਼ਾਹਰਿਆਂ ’ਤੇ ਲੱਗੀ ਪਾਬੰਦੀ
LPTV / Chandigarh
ਅੰਮ੍ਰਿਤਸਰ 'ਚ ਹੁਣ ਧਰਨੇ-ਮੁਜ਼ਹਾਰੇ ਨਹੀਂ ਕੀਤੇ ਜਾ ਸਕਣਗੇ। ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ ਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਤੇ ਹਵਾਈ ਫਾਇਰ ਕਰਨ ਨਾਲ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਂਦੀ ਹੈ।
ਦੱਸ ਦਈਏ ਕਿ ਪੰਜਾਬ ਪੁਲਿਸ ਸੂਬੇ ਵਿੱਚ ਗੰਨ ਕਲਚਰ ਨੂੰ ਨੱਥ ਨਹੀਂ ਪਾ ਸਕੀ। ਪੁਲਿਸ ਦੀ ਸਖਤੀ ਦੇ ਬਾਵਜੂਦ ਲੋਕ ਸ਼ਰੇਆਮ ਹਥਿਆਰਾਂ ਦਾ ਮੁਜ਼ਹਾਰਾ ਕਰ ਰਹੇ ਹਨ। ਅਜਿਹੀਆਂ ਵੀਡੀਓਜ਼ ਅਕਸਰ ਹੀ ਸਾਹਮਣੇ ਆ ਰਹੀਆਂ ਹਨ। ਪਿਛਲੇ ਦਿਨੀਂ ਇੱਕ ਵੀਡੀਓ ਤਰਨ ਤਾਰਨ ਤੋਂ ਸਾਹਮਣੇ ਆਈ ਸੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਵਿੱਚ 100 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਸੀ।
Section 144 imposed ban on sit ins and protests in Amritsar