ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Big News-ਲੁਧਿਆਣਾ ਨੂੰ ਮਿਲਣ ਜਾ ਰਿਹਾ ਵੱਡਾ ਤੋਹਫਾ!

Big-News-Big-gift-going-to-Ludhi


LPTV / Chandigarh

ਲੁਧਿਆਣਾ ਨੂੰ ਵੱਡਾ ਤੋਹਫਾ ਮਿਲਣ ਜਾ ਰਿਹਾ ਹੈ। ਹੁਣ ਸਮਾਰਟ ਸਿਟੀ ਲੁਧਿਆਣਾ ਦਾ ਰੇਲਵੇ ਸਟੇਸ਼ਨ ਵੀ ਸਮਾਰਟ ਬਣਨ ਜਾ ਰਿਹਾ ਹੈ। ਲੁਧਿਆਣਾ ਰੇਲਵੇ ਸਟੇਸ਼ਨ ’ਤੇ 478 ਕਰੋੜ ਰੁਪਏ ਦੀ ਲਾਗਤ ਨਾਲ ਯਾਤਰੀਆਂ ਨੂੰ ਵਿਸ਼ਵ ਪੱਧਰੀ ਸੁਵਿਧਾਵਾਂ ਮਿਲਣਗੀਆਂ। ਇਸ ਲਈ ਟੈਂਡਰ ਜਾਰੀ ਹੋ ਚੁੱਕੇ ਹਨ ਤੇ ਜਲਦ ਹੀ ਇਸ ਦੇ ਕੰਮ ਦੀ ਸ਼ੁਰੂਆਤ ਹੋ ਜਾਵੇਗੀ। ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ ਹੈ। ਰਵਨੀਤ ਬਿੱਟੂ ਨੇ ਦੱਸਿਆ ਕਿ ਉਨ੍ਹਾਂ ਨੇ ਸਾਲ 2020 ਵਿੱਚ ਲੁਧਿਆਣਾ ਰੇਲਵੇ ਸਟੇਸ਼ਨ ਦੇ ਆਧੁਨੀਕੀਕਰਨ ਦੀ ਮੰਗ ਨੂੰ ਲੈ ਕੇ ਉਸ ਵੇਲੇ ਦੇ ਰੇਲ ਮੰਤਰੀ ਪਿਊਸ਼ ਗੋਇਲ ਕੋਲ ਮੰਗ ਰੱਖੀ ਸੀ। ਕਈ ਟੀਮਾਂ ਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਤੇ ਵਿਚਾਰ-ਵਟਾਂਦਰੇ ਤੋਂ ਬਾਅਦ ਇਸ ਨੂੰ ਹਰੀ ਝੰਡੀ ਮਿਲ ਗਈ ਸੀ।

ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਣ ਇਸ ਪ੍ਰਾਜੈਕਟ ਲਈ 478 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਜਿਸ ਨਾਲ ਹੁਣ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਵਿੱਚ ਬਹੁ-ਮੰਜ਼ਲਾ ਕੰਪਲੈਕਸਾਂ ਦਾ ਨਿਰਮਾਣ, ਨਵੇਂ ਪਾਰਕਿੰਗ ਸਥਾਨ, ਲਿਫਟ ਤੇ ਐਲੀਵੇਟਰ, ਪੌੜੀਆਂ ਨੂੰ ਚੌੜਾ ਕਰਨਾ ਆਦਿ ਸ਼ਾਮਲ ਹੈ। 

ਉਨ੍ਹਾਂ ਦੱਸਿਆ ਕਿ ਇਸ ਲਈ ਰੇਲਵੇ ਨੇ 2 ਸਾਲਾਂ ਦਾ ਸਮਾਂ ਤੈਅ ਕੀਤਾ ਹੈ ਤੇ ਇਹ ਕੰਮ ਤੈਅ ਸਮੇਂ ਵਿੱਚ ਪੂਰਾ ਕੀਤਾ ਜਾਏਗਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਰੇਲਵੇ ਮੰਤਰੀ ਨੂੰ ਲੁਧਿਆਣਾ-ਖੰਨਾ ਤੇ ਲੁਧਿਆਣਾ-ਜਗਰਾਉਂ ਵਿਚਕਾਰ ਏ.ਸੀ. ਰੇਲ ਗੱਡੀਆਂ ਚਲਾਉਣ ਦਾ ਪ੍ਰਸਤਾਵ ਦਿੱਤਾ ਹੈ, ਜੋ ਰੁਜ਼ਗਾਰ ਲਈ ਲੁਧਿਆਣਾ ਤੋਂ ਆਉਣ-ਜਾਣ ਵਾਲੇ ਰੋਜ਼ਾਨਾ ਯਾਤਰੀਆਂ ਲਈ ਮੈਟਰੋ ਦਾ ਕੰਮ ਕਰ ਸਕਦੀ ਹੈ।

Big News Big gift going to Ludhiana


Popular Posts
Just Now