ਇਨ੍ਹਾਂ ਜ਼ਿਲ੍ਹਿਆਂ 'ਚ 23 ਮਾਰਚ ਤੱਕ ਰਹੇਗਾ ਇੰਟਰਨੈੱਟ ਬੰਦ
LPTV / Chandigarh
ਤਰਨ ਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ-ਡਵੀਜ਼ਨ ਅਜਨਾਲਾ, ਮੋਹਾਲੀ ਦੇ ਵਾਈਪੀਐਸ ਚੌਕ ਤੇ ਏਅਰਪੋਰਟ ਰੋਡ ਦੇ ਆਸ-ਪਾਸ ਦੇ ਇਲਾਕਿਆਂ ਵਿੱਚ 23 ਮਾਰਚ ਤੱਕ ਮੋਬਾਈਲ ਇੰਟਰਨੈੱਟ ਬੰਦ ਰਹੇਗਾ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸੂਬੇ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ 21 ਮਾਰਚ, 2023 ਤੋਂ 23 ਮਾਰਚ, 2023 ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ।
ਦਸ ਦੇਈਏ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਕਾਰਵਾਈ ਜਾਰੀ ਹੈ। ਉਧਰ, ਪੰਜਾਬ ਸਰਕਾਰ ਨੇ ਇੰਟਰਨੈਟ ਤੇ ਪਾਬੰਦੀ ਵਧਾ ਦਿੱਤੀ ਸੀ। ਇਸ ਤੋਂ ਇਲਾਵਾ ਪੰਜਾਬ ਦੇ ਕਈ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਨੇ ਹੁਣ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਉਸ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਗ੍ਰਿਫ਼ਤਾਰ ਕੀਤੇ ਕਾਰਕੁਨਾਂ ਨੂੰ ਹਿਰਾਸਤ ’ਚ ਲੈ ਕੇ ਪੁੱਛ ਪੜਤਾਲ ਕਰ ਰਹੀ ਹੈ।
Internet will remain closed in these districts till March 23